Kapurthala News: ਕਪੂਰਥਲਾ ਦੇ ਗੋਇੰਦਵਾਲ ਸਾਹਿਬ ਰੋਡ 'ਤੇ ਪਿੰਡ ਭਵਾਨੀਪੁਰ ਦੇ ਐਕਸਿਸ ਬੈਂਕ 'ਚੋਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਬੈਂਕ ਦੀ ਕੰਧ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਚੋਰਾਂ ਵੱਲੋਂ ਕੀਤੀ ਇਹ ਵਾਰਦਾਤ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ। ਥਾਣਾ ਕੋਤਵਾਲੀ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

ਐਸਐਚਓ ਕੋਤਵਾਲੀ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਅਣਪਛਾਤਿਆਂ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਬੈਂਕ ਅਧਿਕਾਰੀਆਂ ਨੇ ਚੋਰੀ ਹੋਈ ਕੁੱਲ ਰਕਮ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਹੈ।


ਐਕਸਿਸ ਬੈਂਕ ਪਿੰਡ ਭਵਾਨੀਪੁਰ ਦੇ ਬਰਾਂਚ ਮੈਨੇਜਰ ਮਨੀਸ਼ ਸ਼ਰਮਾ ਨੇ ਪੁਲਿਸ ਨੂੰ ਜਾਣਤਾਰੀ ਦਿੱਤੀ ਕਿ ਸਵੇਰੇ ਬੈਂਕ ਦੇ  QRT ਸੁਖਦੇਵ ਸਿੰਘ ਨੇ ਉਨ੍ਹਾਂ ਨੂੰ ਫੋਨ ’ਤੇ ਸੂਚਨਾ ਦਿੱਤੀ ਕਿ ਬੈਂਕ ਦੇ ਬਾਹਰ ਲੱਗਾ ਕੈਮਰਾ ਟੁੱਟਿਆ ਹੋਇਆ ਹੈ ਅਤੇ ਬੈਂਕ ਦੀ ਕੰਧ ਨੂੰ ਤੋੜ ਕੇ ਰਸਤਾ ਬਣਾਇਆ ਹੋਇਆ ਹੈ। ਬੈਂਕ ਮੈਨੇਜਰ ਮਨੀਸ਼ ਸ਼ਰਮਾ ਤੁਰੰਤ ਆਪਣੇ ਸਾਥੀ ਬੈਂਕ ਕਰਮਚਾਰੀਆਂ ਨਾਲ ਮੌਕੇ 'ਤੇ ਪਹੁੰਚੇ ਅਤੇ ਦੇਖਿਆ ਕਿ ਬੈਂਕ ਅੰਦਰ ਸਾਮਾਨ ਖਿਲਰਿਆ ਪਿਆ ਸੀ। ਸੁਰੱਖਿਆ ਪੈਨਲ ਅਤੇ ਸੁਰੱਖਿਅਤ ਕਮਰੇ ਦਾ ਦਰਵਾਜ਼ਾ ਵੀ ਟੁੱਟਿਆ ਹੋਇਆ ਸੀ। ਅਤੇ ਉਸ ਵਿੱਚ ਪਈ ਨਗਦੀ ਵੀ ਚੋਰੀ ਹੋ ਗਈ।


ਥਾਣਾ ਸਦਰ ਦੇ ਐਸਐਚਓ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਆਪਣੀ ਸਮੇਤ ਮੌਕੇ ’ਤੇ ਪੁੱਜੇ ਅਤੇ ਘਟਨਾ ਵਾਲੀ ਥਾਂ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਸੀਸੀਟੀਵੀ ਕੈਮਰਿਆਂ ਵਿੱਚ ਅਣਪਛਾਤੇ ਚੋਰਾਂ ਦੇ ਚਿਹਰੇ ਵੀ ਦਿਖਾਈ ਦੇ ਰਹੇ ਹਨ। ਬੈਂਕ ਮੈਨੇਜਰ ਮਨੀਸ਼ ਕੁਮਾਰ ਦੀ ਸ਼ਿਕਾਇਤ 'ਤੇ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


ਦੱਸ ਦੇਈਏ ਕਿ ਇਸੇ ਐਕਸਿਸ ਬੈਂਕ ਦੀ ਸ਼ਾਖਾ ਵਿੱਚ ਸਤੰਬਰ 2022 ਵਿੱਚ ਵੀ ਚੋਰਾਂ ਨੇ ਕੰਧ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਚੋਰੀ ਕਰਨ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ। ਇਸ ਸਬੰਧੀ ਬੈਂਕ ਮੈਨੇਜਰ ਮਨੀਸ਼ ਸ਼ਰਮਾ ਨੇ ਮੀਡੀਆ ਨੂੰ ਕੁਝ ਵੀ ਕਹਿਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਸਬੰਧੀ ਕਾਰਪੋਰੇਟ ਸੰਚਾਰ ਲੋਕ ਹੀ ਕੁਝ ਦੱਸ ਸਕਦੇ ਹਨ।