Pathankot Crime News: ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਨ੍ਹਾਂ ਨੂੰ ਕਿਸੇ ਦਾ ਵੀ ਖੌਫ ਨਹੀਂ ਰਿਹਾ ਹੈ। ਜ਼ਿਲ੍ਹਾ ਪਠਾਨਕੋਟ ਵਿੱਚ ਰੋਜ਼ਾਨਾ ਹੀ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਪਠਾਨਕੋਟ ਦੇ ਹਲਕਾ ਸੁਜਾਨਪੁਰ ਵਿੱਚ ਚੋਰਾਂ ਨੇ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ।


COMMERCIAL BREAK
SCROLL TO CONTINUE READING

ਚੋਰਾਂ ਨੇ ਮੈਡੀਕਲ ਸਟੋਰ ਅਤੇ ਕਲਾਥ ਹਾਊਸ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਕਾਰਨ ਇਹ ਪੂਰੀ ਘਟਨਾ ਮੈਡੀਕਲ ਸਟੋਰ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਸ ਪੂਰੀ ਵਾਰਦਾਤ ਦਾ ਪਤਾ ਦੁਕਾਨਦਾਰਾਂ ਨੂੰ ਉਸ ਸਮੇਂ ਪਤਾ ਚੱਲਿਆ ਜਦ ਉਹ ਦੁਕਾਨ ਖੋਲ੍ਹਣ ਆਏ ਤਾਂ ਉਨ੍ਹਾਂ ਨੇ ਸ਼ਟਰ ਦਾ ਤਾਲਾ ਟੁੱਟਾ ਹੋਇਆ ਦੇਖਿਆ ਤੇ ਜਦ ਦੁਕਾਨ ਦੇ ਅੰਦਰ ਗਏ ਤਾਂ ਉਥੇ ਚੋਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਚੁੱਕੇ ਸਨ। ਦੁਕਾਨਦਾਰਾਂ ਨੇ ਚੋਰੀ ਦੀ ਇਸ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਹੈ। ਫਿਲਹਾਲ ਪੁਲਿਸ ਸੀਸੀਟੀਵੀ ਫੁਟੇਜ ਦੇ ਆਧਾਰ ਉਤੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।


ਇਸ ਬਾਰੇ ਗੱਲ ਕਰਦੇ ਹੋਏ ਕਲਾਥ ਹਾਊਸ ਦੇ ਮਲਿਕ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਇਹ ਦੁਕਾਨ ਕਰ ਰਹੇ ਹਨ ਪਰ ਹੁਣ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਨ੍ਹਾਂ ਨੇ ਕਿਸੇ ਦਾ ਖੌਫ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਦੁਕਾਨ ਦੇ ਅੰਦਰ ਪਏ ਨੋਟਾਂ ਦੇ ਹਾਰ ਤੇ 70000 ਰੁਪਏ ਨਕਦੀ ਲੈ ਕੇ ਚੋਰ ਫ਼ਰਾਰ ਹੋ ਗਏ ਹਨ।


ਇਹ ਵੀ ਪੜ੍ਹੋ : Assembly Elections 2023: 5 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਲਈ ਤਾਰੀਕਾਂ ਦਾ ਐਲਾਨ, 3 ਦਸੰਬਰ ਨੂੰ ਆਉਣਗੇ ਨਤੀਜੇ


ਉਨ੍ਹਾਂ ਨੇ ਪੁਲਿਸ ਤੋਂ ਗੁਹਾਰ ਲਗਾਈ ਹੈ ਕਿ ਜਲਦ ਤੋਂ ਜਲਦ ਚੋਰਾਂ ਨੂੰ ਫੜਿਆ ਜਾਵੇ। ਇਸ ਬਾਰੇ ਵਿੱਚ ਜਦ ਥਾਣਾ ਸੁਜਾਨਪੁਰ ਦੇ ਇੰਚਾਰਜ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਚੋਰੀ ਦੀ ਇਸ ਘਟਨਾ ਨੂੰ ਟ੍ਰੇਸ ਕਰਨ ਲਈ ਸੀਸੀਟੀਵੀ ਫੁਟੇਜ ਦੇ ਆਧਾਰ ਉਤੇ ਚੋਰਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਚੋਰਾਂ ਨੂੰ ਫੜ ਲਿਆ ਜਾਵੇਗਾ।


ਇਹ ਵੀ ਪੜ੍ਹੋ : Shah Rukh Khan Death Threat: PM ਨਰਿੰਦਰ ਮੋਦੀ ਤੋਂ ਬਾਅਦ ਸ਼ਾਹਰੁਖ ਖਾਨ ਨੂੰ ਵੀ ਮਿਲੀ ਜਾਨੋਂ ਮਾਰਨ ਦੀ ਧਮਕੀ