Gurmeet Khudian News: ਨਕਲੀ ਖਾਦ ਤੇ ਦਵਾਈਆਂ ਵੇਚਣ ਵਾਲੇ ਬਖਸ਼ੇ ਨਹੀਂ ਜਾਣਗੇ-ਗੁਰਮੀਤ ਸਿੰਘ ਖੁੱਡੀਆਂ
Gurmeet Khudian News: ਗੁਰਮੀਤ ਸਿੰਘ ਖੁੱਡੀਆਂ ਨੇ ਇੱਕ ਵਾਰ ਫਿਰ ਨਕਲੀ ਖਾਦ, ਬੀਜ ਅਤੇ ਦਵਾਈਆਂ ਵੇਚਣ ਵਾਲੇ ਲੋਕਾਂ ਨੂੰ ਤਾੜਨਾ ਕੀਤੀ।
Gurmeet Khudian News: ਪੰਜਾਬ ਦੇ ਖੇਤੀਬਾੜੀ ਮੰਤਰੀ ਇੱਕ ਵਾਰ ਫਿਰ ਨਕਲੀ ਖਾਦ, ਬੀਜ ਅਤੇ ਦਵਾਈਆਂ ਵੇਚਣ ਵਾਲੇ ਲੋਕਾਂ ਨੂੰ ਤਾੜਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਸਲੇ ਪ੍ਰਤੀ ਪੂਰੀ ਤਰ੍ਹਾਂ ਸੰਜੀਦਾ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਚਿਤਾਵਨੀ ਦਿੰਦੇ ਕਿਹਾ ਨਕਲੀ ਖਾਦ ਅਤੇ ਦਵਾਈਆਂ ਵੇਚਣ ਵਾਲਿਆਂ ਨੂੰ ਕਦੀ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਕੋਈ ਵੀ ਹੋਵੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਉਤੇ ਪੰਜਾਬ ਨਾਲ ਹਮੇਸ਼ਾ ਵਿਤਕਰਾ ਕਰਨ ਦਾ ਦੋਸ਼ ਲਗਾਇਆ। ਉਹ ਹਲਕਾ ਲੰਬੀ ਦੇ ਪਿੰਡ ਮਹੁਆਨਾ ਵਿਖੇ ਅਪੰਗ ਲੋੜਵੰਦ ਸਹਾਰਾ ਨੂੰ ਟ੍ਰਾਈਸਾਈਕਲ ਵੰਡ ਸਮਾਰੋਹ ਵਿੱਚ ਪਹੁੰਚੇ ਸਨ। ਅਲਿਮਕੋ ਕੰਪਨੀ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਹਲਕਾ ਲੰਬੀ ਦੇ ਪਿੰਡ ਮਾਹੂਆਨਾ ਵਿਚ ਇਕ ਕੈਂਪ ਲਗਾ ਕੇ ਅਪੰਗ ਲੋੜਵੰਦ ਲੋਕਾਂ ਦੀ ਜ਼ਰੂਰਤ ਲਈ ਬੈਟਰੀ ਨਾਲ ਚੱਲਣ ਵਾਲੇ ਟ੍ਰਾਈਸਾਈਕਲ ਅਤੇ ਬਿਨਾਂ ਬੈਟਰੀ ਟ੍ਰਾਈਸਾਈਕਲ ਦੇਣ ਤੋਂ ਇਲਾਵਾ ਬਨਾਵਟੀ ਅੰਗ ਲਗਾਏ ਗਏ।
ਇਸ ਕੈਂਪ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਵਿਸ਼ੇਸ਼ ਤੌਰ ਉਤੇ ਪੁੱਜੇ ਹੋਏ ਸਨ ਜਿਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਸਾਮਾਨ ਦੀ ਵੰਡ ਕਰਦੇ ਹੋਏ ਕੰਪਨੀ ਵੱਲੋਂ ਸਰਕਾਰ ਦੇ ਸਹਿਯੋਗ ਨਾਲ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕੇਂਦਰੀ ਮੰਤਰੀ ਗਡਕਰੀ ਵੱਲੋਂ ਪੰਜਾਬ ਦੇ ਪ੍ਰਾਜੈਕਟ ਉਪਰ ਰੋਕ ਲਾਏ ਜਾਣ ਉਤੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਨੇ ਹਮੇਸ਼ਾ ਹੀ ਪੰਜਾਬ ਨਾਲ ਧੱਕਾ ਕੀਤਾ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਪੰਜਾਬ ਪੂਰੇ ਦੇਸ਼ ਦਾ ਢਿੱਡ ਭਰਦਾ ਹੈ ਪਰ ਪੰਜਾਬ ਨਾਲ ਅਜਿਹਾ ਕਿਉਂ ਕੀਤਾ ਜਾ ਰਿਹਾ ਹੈ। ਕੇਂਦਰ ਤਾਂ ਪੰਜਾਬ ਦੇ ਕਈ ਫੰਡ ਵੀ ਰੋਕੀ ਬੈਠੀ ਹੈ। ਨਕਲੀ ਖਾਦ ਅਤੇ ਨਕਲੀ ਬੀਜਾਂ ਉਤੇ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਭਾਗ ਇਸ ਨੂੰ ਬੜੀ ਸੰਜੀਦਗੀ ਨਾਲ ਲੈ ਰਿਹਾ ਜੇ ਕੋਈ ਨਕਲੀ ਖਾਦ ਜਾ ਕੀਟਨਾਸ਼ਕ ਵੇਚਣ ਵਾਲਿਆਂ ਨੂੰ ਕਦੀ ਵੀ ਨਹੀ ਬਖਸ਼ਿਆ ਜਾਵੇਗਾ ਭਾਵੇਂ ਕੋਈ ਵੀ ਹੋਵੇ।
ਇਹ ਵੀ ਪੜ੍ਹੋ : Paris Olympics: ਪੈਰਿਸ ਓਲੰਪਿਕ 'ਚ ਮੈਡਲ ਜਿੱਤਣ ਪਿਛੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਹਾਕੀ ਟੀਮ ਦਾ ਨਿੱਘਾ ਸਵਾਗਤ