Punjab News:  ਇੱਕ ਪਾਸੇ ਜਿਥੇ ਦੇਸ਼ ਜੀ-20 ਸਿਖਰ ਸੰਮੇਲਨ ਦੀ ਅਗਵਾਈ ਕਰ ਰਿਹਾ ਹੈ ਤਾਂ ਉਥੇ ਹੀ ਪੰਜਾਬ ਸਰਕਾਰ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਕਰਵਾਉਣ ਜਾ ਰਹੀ ਹੈ। ਟੂਰਿਜ਼ਮ ਤੇ ਟਰੈਵਲ ਸਮਿਟ ਭਲਕੇ ਤੋਂ ਮੋਹਾਲੀ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤੋਂ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ  ਲਾਈਵ ਹੋ ਕੇ ਇਸ ਸਮਿਟ 'ਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ। ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਸਭ ਨੂੰ ਸੱਦਾ ਦਿੰਦਾ ਹਾਂ ਕਿ ਤੁਸੀਂ ਇੱਥੇ ਆ ਕੇ ਪੰਜਾਬ ਦੇ ਹਰ ਇੱਕ ਪੱਖ ਨੂੰ ਦੇਖੋ ਤਾਂ ਜੋ ਤੁਸੀਂ ਪੰਜਾਬ ਦੇ ਮਾਣ ਮੱਤੇ ਇਤਿਹਾਸ ਨੂੰ ਨੇੜਿਓਂ ਦੇਖ ਸਕੋ।


COMMERCIAL BREAK
SCROLL TO CONTINUE READING

ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ ਮੇਜ਼ਬਾਨ ਪੰਜਾਬ ਤੁਹਾਡਾ ਕਰ ਰਿਹਾ ਹੈ ਅੱਖਾਂ ਵਿਛਾਅ ਕੇ ਇੰਤਜ਼ਾਰ!...ਪੰਜਾਬ ਨੂੰ ਪੂਰੀ ਦੁਨੀਆ ਦੇ ਨਕਸ਼ੇ 'ਤੇ ਉਭਾਰਨ ਲਈ ਮਿਤੀ 11, 12, 13 ਸਤੰਬਰ ਨੂੰ 'ਟੂਰਿਜ਼ਮ ਸਮਿਟ' ਕਰਵਾਉਣ ਜਾ ਰਹੇ ਹਾਂ.. ਇਸ ਸਮਿਟ ਦਾ ਹਿੱਸਾ ਬਣਨ ਲਈ ਬਤੌਰ ਮੁੱਖ ਮੰਤਰੀ ਮੇਰੇ ਵੱਲੋਂ ਤੁਹਾਨੂੰ ਸੱਦਾ...। ਇਸ ਸਮਿਟ ਵਿੱਚ ਪੰਜਾਬ ਦਾ ਇਤਿਹਾਸ, ਸੱਭਿਆਚਾਰ ਤੇ ਵਿਰਾਸਤ ਨੂੰ ਉਭਾਰਿਆ ਜਾਵੇਗਾ।


ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਸਮਿਟ ਦਾ ਜ਼ਿਕਰ ਕਰਦਿਆਂ ਕਿਹਾ ਸੀ ਕਿ ਪੰਜਾਬ ਟੂਰਿਜ਼ਮ ਪੇਂਡੂ ਖੇਤਰਾਂ ਵਿੱਚ ਘਰ ਤੇ ਖੇਤੀ ਦੇ ਵਿਕਾਸ 'ਤੇ ਜ਼ੋਰ ਦੇਣ ਦੇ ਨਾਲ ਸਾਹਸੀ ਤੇ ਜਲ ਸੈਰ-ਸਪਾਟਾ, ਤੰਦਰੁਸਤੀ ਸੈਰ-ਸਪਾਟਾ ਤੇ ਖੇਤੀ ਅਧਾਰਤ/ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕਰਨਾ ਮੁੱਖ ਮਕਸਦ ਹੋਵੇਗਾ। ਪੰਜਾਬ ਸਰਕਾਰ ਸੈਰ-ਸਪਾਟੇ 'ਚ ਔਰਤਾਂ ਦੀ ਭੂਮਿਕਾ ਨੂੰ ਵਧਾਉਣ ਲਈ ਵੀ ਉਤਸੁਕ ਹੈ ਕਿਉਂਕਿ ਇਹ ਉਨ੍ਹਾਂ ਨੂੰ ਸਸ਼ਕਤ ਕਰੇਗਾ, ਜਿਸ ਨਾਲ ਰੋਜ਼ੀ-ਰੋਟੀ ਤੇ ਜੀਵਨ ਪੱਧਰ 'ਚ ਸੁਧਾਰ ਹੋਵੇਗਾ।


ਕਾਬਿਲੇਗੌਰ ਹੈ ਕਿ ਬੀਤੇ ਦਿਨ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ ਸ਼ਨਿੱਚਰਵਾਰ ਨੂੰ ਮੁਹਾਲੀ ਪਹੁੰਚੇ ਸਨ। ਐਮਟੀ ਯੂਨੀਵਰਸਿਟੀ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਸਰਕਾਰ ਵੱਲੋਂ ਸੂਬੇ ਦੇ ਸੈਰ ਸਪਾਟੇ ਨੂੰ ਵਿਸ਼ਵ ਦੇ ਨਕਸ਼ੇ 'ਤੇ ਲਿਆਉਣ ਦੇ ਉਦੇਸ਼ ਨਾਲ ਇਹ ਸੰਮੇਲਨ ਕਰਵਾਇਆ ਜਾ ਰਿਹਾ ਸੀ ਤੇ ਇਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।


ਇਹ ਵੀ ਪੜ੍ਹੋ : Delhi Liquor Scam: ਦਿੱਲੀ ਸ਼ਰਾਬ ਘੁਟਾਲੇ 'ਚ ਵੱਡੀ ਕਾਰਵਾਈ- CBI ਨੇ ਪੰਜਾਬ ਦੇ 10 ਅਧਿਕਾਰੀਆਂ ਨੂੰ ਕੀਤਾ ਤਲਬ


ਉਨ੍ਹਾਂ ਕਿਹਾ ਸੀ ਕਿ ਸੂਬੇ ਵਿੱਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ। ਕੁਦਰਤ ਨੇ ਸਾਨੂੰ ਸੁੰਦਰ ਨਦੀਆਂ, ਪਹਾੜ ਤੇ ਮੈਦਾਨ ਦਿੱਤੇ ਹਨ, ਜੋ ਹਰ ਕਿਸੇ ਨੂੰ ਆਪਣੇ ਵੱਲ ਖਿੱਚਦੇ ਹਨ। ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਧਾਰਮਿਕ ਸੈਰ-ਸਪਾਟਾ ਵਧਿਆ ਹੈ, ਹੁਣ ਸਾਡਾ ਉਦੇਸ਼ ਪੰਜਾਬ ਦੀਆਂ ਕੁਦਰਤੀ ਸੁੰਦਰਤਾ ਵਾਲੀਆਂ ਥਾਵਾਂ ਨੂੰ ਲੋਕਾਂ ਸਾਹਮਣੇ ਪੇਸ਼ ਕਰਨਾ ਹੈ।


ਇਹ ਵੀ ਪੜ੍ਹੋ : Phagwara News: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਗੇਟ ਦੇ ਬਾਹਰ ਖੜ੍ਹੇ ਨੌਜਵਾਨਾਂ 'ਤੇ ਹਮਲਾ, ਚੱਲੀਆਂ ਗੋਲੀਆਂ; ਇੱਕ ਦੀ ਮੌਤ