Pathankot News: ਬੀਤੀ ਰਾਤ ਸਿਵਲ ਹਸਪਤਾਲ ਵਿੱਚ ਡਿਊਟੀ ਉਤੇ ਤਾਇਨਾਤ ਪੁਲਿਸ ਮੁਲਾਜ਼ਮ ਦੇ ਨਾਲ 3 ਨੌਜਵਾਨਾਂ ਨੇ ਕੁੱਟਮਾਰ ਕੀਤੀ। ਇਸ ਕੁੱਟਮਾਰ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜ਼ਖ਼ਮੀ ਹਾਲਤ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।


COMMERCIAL BREAK
SCROLL TO CONTINUE READING

ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮ ਉਪਰ ਕੁਝ ਲੋਕਾਂ ਨੇ ਸ਼ਰੇਆਮ ਹਮਲਾ ਕਰ ਦਿੱਤਾ। ਪਠਾਨਕੋਟ ਦੇ ਸਰਕਾਰੀ ਹਸਪਤਾਲ ਵਿੱਚ ਏਐਸਆਈ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਹੈ, ਜਿਸ ਉਤੇ ਬੀਤੀ ਰਾਤ ਕਰੀਬ ਤਿੰਨ ਨਸ਼ੇ ਵਿੱਚ ਟੱਲੀ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਤੇ ਏਐਸਆਈ ਨਾਲ ਕਾਫੀ ਕੁੱਟਮਾਰ ਕੀਤੀ।


ਏਐਸਆਈ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪੂਰੀ ਵਾਰਦਾਤ ਉਥੇ ਮੌਜੂਦ ਲੋਕਾਂ ਨੇ ਆਪਣੇ ਮੋਬਾਈਲ ਵਿੱਚ ਕੈਦ ਕਰ ਲਈ। ਇਸ ਦੀ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਜ਼ਖ਼ਮੀ ਏਐਸਆਈ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ।


ਇਸ ਬਾਰੇ ਜ਼ਖ਼ਮੀ ਏਐਸਆਈ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਡਿਊਟੀ ਹਸਪਤਾਲ ਵਿੱਚ ਲੋਕਾਂ ਦੀ ਸੁਰੱਖਿਆ ਲਈ ਲੱਗੀ ਸੀ। ਰਾਤ ਦੇ ਸਮੇਂ ਕਰੀਬ ਤਿੰਨ ਨੌਜਵਾਨ ਇਧਰ-ਉਧਰ ਘੁਮ ਰਹੇ ਸਨ, ਜਦ ਉਸ ਨੇ ਪੁੱਛਿਆ ਤਾਂ ਉਹ ਗਾਲੀ-ਗਲੋਚ ਕਰਨ ਲੱਗੇ। ਇਸ ਤੋਂ ਬਾਅਦ ਉਹ ਹੱਥੋਪਾਈ ਉਤੇ ਉੱਤਰ ਆਏ। ਉਨ੍ਹਾਂ ਨੇ ਉਸ ਉਪਰ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।


ਇਹ ਵੀ ਪੜ੍ਹੋ : Budget 2024: ਬਜਟ 'ਚ ਪੰਜਾਬ ਨਜ਼ਰਅੰਦਾਜ਼; ਇਕਸੁਰ 'ਚ ਸੰਸਦ ਮੈਂਬਰਾਂ ਨੇ ਮੋਦੀ ਸਰਕਾਰ ਦੀ ਕੀਤੀ ਨਿਖੇਧੀ


ਉਨ੍ਹਾਂ ਨੇ ਆਪਣੇ ਹੀ ਵਿਭਾਗ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ। ਇਸ ਸਬੰਧੀ ਪਠਾਨਕੋਟ ਸਰਕਾਰੀ ਹਸਪਤਾਲ ਦੇ ਐਸਐਮਓ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਦਾ ਇਲਾਜ ਕੀਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ : Budget Tax Slab: ਟੈਕਸ ਸਲੈਬ ਨੂੰ ਲੈ ਕੇ ਬਜਟ 'ਚ ਵੱਡਾ ਐਲਾਨ; ਟੈਕਸ ਸਲੈਬ 'ਚ ਕੀਤਾ ਵੱਡਾ ਬਦਲਾਅ