Shri Akal Takhat Sahib: ਤਿੰਨ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਿਆ ਸਪੱਸ਼ਟੀਕਰਨ
Shri Akal Takhat Sahib: ਤਿੰਨ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਭੇਜਿਆ ਹੈ। ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਗੁਰਮੁਖ ਸਿੰਘ ਅਤੇ ਗਿਆਨੀ ਇਕਬਾਲ ਸਿੰਘ ਨੇ ਆਪਣਾ ਸਪੱਸ਼ਟੀਕਰਨ ਭੇਜ ਦਿੱਤਾ ਹੈ।
Shri Akal Takhat Sahib: ਤਿੰਨ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਭੇਜਿਆ ਹੈ। ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਗੁਰਮੁਖ ਸਿੰਘ ਅਤੇ ਗਿਆਨੀ ਇਕਬਾਲ ਸਿੰਘ ਨੇ ਆਪਣਾ ਸਪੱਸ਼ਟੀਕਰਨ ਭੇਜ ਦਿੱਤਾ ਹੈ।
ਤਿੰਨੋਂ ਕੋਲੋਂ ਰਾਮ ਰਹੀਮ ਦੀ ਮੁਆਫੀ ਦੇ ਸਬੰਧ ਵਿੱਚ ਸਪੱਸ਼ਟੀਕਰਨ ਮੰਗਿਆ ਗਿਆ ਸੀ। ਤਿੰਨੋਂ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਭੇਜਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ 2 ਦਸੰਬਰ ਤੱਕ ਸਪੱਸ਼ਟੀਕਰਨ ਭੇਜਣ ਦੇ ਹੁਕਮ ਦਿੱਤੇ ਸਨ।
ਮਨਜਿੰਦਰ ਸਿੰਘ ਸਿਰਸਾ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀ 2007 ਤੋਂ 2017 ਵਿੱਚ ਰਹੀ ਸਰਕਾਰ ਦਰਮਿਆਨ ਕੈਬਨਿਟ ਰੈਂਕ ਹਾਸਲ ਕਰਨ ਵਾਲੇ ਵਿਅਕਤੀ ਹਨ। ਇਸ ਕਾਰਨ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸਾਬਕਾ ਕੈਬਨਿਟ ਮੰਤਰੀਆਂ ਦੇ ਨਾਲ ਪੇਸ਼ ਹੋਣ ਲਈ ਪੱਤਰ ਜਾਰੀ ਕੀਤਾ ਹੈ। ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਤਿੰਨ ਸਾਬਕਾ ਜਥੇਦਾਰਾਂ ਨੂੰ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ ਜਿਸ ਵਿੱਚੋਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਦੇ ਦਿੱਤਾ ਹੈ।
ਇਹ ਵੀ ਪੜ੍ਹੋ : Nawanshahr News: 18 ਸਾਲ ਦੀ ਬਲਾਚੌਰ ਦੀ ਲੜਕੀ ਦਾ ਰਾਹੋ 'ਚ ਕਤਲ, ਪਰਿਵਾਰ ਨੇ ਲਗਾਇਆ ਜਬਰ ਜਨਾਹ ਦਾ ਦੋਸ਼
ਦੱਸਣਯੋਗ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਜਾਰੀ ਕੀਤੇ ਪੱਤਰ 'ਚ ਇਹ ਲਿਖਿਆ ਗਿਆ ਹੈ ਕਿ ਡੇਰਾ ਸਿਰਸਾ ਨੂੰ ਮੁਆਫੀ ਵਾਲੇ ਮਾਮਲੇ ਵਿੱਚ ਇਨ੍ਹਾਂ ਦੀ ਅਹਿਮ ਭੂਮਿਕਾ ਰਹੀ ਹੈ।
ਦਰਅਸਲ ਅਕਾਲੀ ਦਲ ਦੀ ਸਰਕਾਰ ਵੇਲੇ ਮਨਜਿੰਦਰ ਸਿੰਘ ਸਿਰਸਾ ਕੋਲ ਕੈਬਨਿਟ ਰੈਂਕ ਸੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਦਾ ਵੀ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਚੁੱਕਾ ਹੈ।
ਦੂਜੇ ਪਾਸੇ ਭਾਜਪਾ ਲੀਡਰ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਭਾਜਪਾ ਆਗੂ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ।
ਡੇਰਾ ਸਾਧ ਨੂੰ ਮੁਆਫੀ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਸਬੰਧ ਵਿੱਚ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ 2 ਦਸੰਬਰ ਨੂੰ ਦੁਪਹਿਰ 1 ਵਜੇ ਤਲਬ ਹੋਣ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : Dirba News: ਮੁੱਖ ਮੰਤਰੀ ਭਗਵੰਤ ਮਾਨ ਨੇ ਸਬ ਡਿਵੀਜ਼ਨਲ ਕੰਪਲੈਕਸ ਦਿੜਬਾ ਦਾ ਉਦਘਾਟਨ ਕੀਤਾ