Mohali News: ਫ਼ਰਜ਼ੀ ਪੁਲਿਸ ਮੁਕਾਬਲੇ ਦੌਰਾਨ ਨੌਜਵਾਨਾਂ ਦੇ ਕਤਲ ਮਾਮਲੇ 'ਚ ਤਿੰਨ ਸਾਬਕਾ ਪੁਲਿਸ ਅਧਿਕਾਰੀ ਦੋਸ਼ੀ ਕਰਾਰ
Advertisement

Mohali News: ਫ਼ਰਜ਼ੀ ਪੁਲਿਸ ਮੁਕਾਬਲੇ ਦੌਰਾਨ ਨੌਜਵਾਨਾਂ ਦੇ ਕਤਲ ਮਾਮਲੇ 'ਚ ਤਿੰਨ ਸਾਬਕਾ ਪੁਲਿਸ ਅਧਿਕਾਰੀ ਦੋਸ਼ੀ ਕਰਾਰ

Mohali News: ਅਦਾਲਤ ਵੱਲੋਂ 31 ਸਾਲਾ ਬਾਅਦ 1992 ਦਾ ਇੱਕ ਹੋਰ ਪੁਲਿਸ ਮੁਕਾਬਲਾ ਝੂਠਾ ਕਰਾਰ ਦਿੱਤਾ ਗਿਆ ਹੈ। ਤਿੰਨ ਥਾਣੇਦਾਰਾਂ ਨੂੰ ਸਾਜ਼ਿਸ਼ ਰਚਣ, ਕਤਲ ਕਰਨ, ਰਿਕਾਰਡ ਬਣਾਉਣ ਦਾ ਦੋਸ਼ੀ ਠਹਿਰਾਇਆ ਗਿਆ ਹੈ।

Mohali News: ਫ਼ਰਜ਼ੀ ਪੁਲਿਸ ਮੁਕਾਬਲੇ ਦੌਰਾਨ ਨੌਜਵਾਨਾਂ ਦੇ ਕਤਲ ਮਾਮਲੇ 'ਚ ਤਿੰਨ ਸਾਬਕਾ ਪੁਲਿਸ ਅਧਿਕਾਰੀ ਦੋਸ਼ੀ ਕਰਾਰ

Mohali News:  ਸੀਬਆਈ ਦੀ ਅਦਾਲਤ ਵੱਲੋਂ 31 ਸਾਲਾ ਬਾਅਦ 1992 ਦਾ ਇੱਕ ਹੋਰ ਪੁਲਿਸ ਮੁਕਾਬਲਾ ਝੂਠਾ ਕਰਾਰ ਦਿੱਤਾ ਗਿਆ ਹੈ। ਤਿੰਨ ਥਾਣੇਦਾਰਾਂ ਨੂੰ ਸਾਜ਼ਿਸ਼ ਰਚਣ, ਕਤਲ ਕਰਨ, ਰਿਕਾਰਡ ਬਣਾਉਣ ਦਾ ਦੋਸ਼ੀ ਠਹਿਰਾਇਆ ਗਿਆ ਹੈ। ਅਦਾਲਤ ਵੱਲੋਂ ਤਿੰਨ ਸਾਬਕਾ ਪੁਲਿਸ ਮੁਲਾਜ਼ਮਾਂ ਧਰਮ ਸਿੰਘ, ਸੁਰਿੰਦਰ ਸਿੰਘ ਤੇ ਗੁਰਦੇਵ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਭੁਪਿੰਦਰ ਸਿੰਘ ਪਹਿਲਾਂ ਹੀ ਭਗੌੜਾ ਹੈ ਜਦਕਿ ਬਾਕੀ ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ। ਹੁਣ ਦੋਸ਼ੀਆਂ ਨੂੰ 14 ਸਤੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਸੀਬੀਆਈ ਅਦਾਲਤ ਦੇ ਆਰਕੇ ਗੁਪਤਾ ਨੇ 1992 ਨਾਲ ਸਬੰਧਤ ਝੂਠੇ ਮੁਕਾਬਲੇ ਦੇ ਕੇਸ ਦਾ ਫੈਸਲਾ ਕੀਤਾ ਜਿਸ ਵਿੱਚ ਤਿੰਨ ਨੌਜਵਾਨਾਂ ਹਰਜੀਤ ਸਿੰਘ, ਲਖਵਿੰਦਰ ਸਿੰਘ ਤੇ ਜਸਪਿੰਦਰ ਸਿੰਘ ਨੂੰ ਮਾਰਿਆ ਦਿਖਾਇਆ ਗਿਆ ਸੀ। 

ਪੀੜਤ ਪਰਿਵਾਰਾਂ ਵੱਲੋਂ ਕੇਸ ਦੀ ਪੈਰਵੀ ਕਰ ਰਹੇ ਵਕੀਲ ਸਰਬਜੀਤ ਸਿੰਘ ਵੇਰਕਾ, ਜਗਜੀਤ ਸਿੰਘ ਬਾਜਵਾ ਅਤੇ ਪੁਸ਼ਪਿੰਦਰ ਸਿੰਘ ਨੱਤ ਨੇ ਦੱਸਿਆ ਕਿ ਉਕਤ ਸਾਰੇ ਦੋਸ਼ੀਆਂ ਨੇ 29 ਅਪ੍ਰੈਲ 1992 ਨੂੰ ਹਰਜੀਤ ਸਿੰਘ, ਲਖਵਿੰਦਰ ਸਿੰਘ ਉਰਫ਼ ਲੱਖਾ ਅਤੇ ਜਸਪਿੰਦਰ ਸਿੰਘ ਨੂੰ ਚੁੱਕ ਕੇ ਕਈ ਦਿਨ ਕਥਿਤ ਗੈਰਕਾਨੂੰਨੀ ਹਿਰਾਸਤ ਵਿੱਚ ਰੱਖਿਆ ਅਤੇ 12 ਮਈ 1992 ਨੂੰ ਬੱਸ ਅੱਡਾ ਠੱਠੀਆਂ (ਅੰਮ੍ਰਿਤਸਰ) ਨੇੜੇ ਫਰਜ਼ੀ ਪੁਲਿਸ ਮੁਕਾਬਲਾ ਦਿਖਾ ਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਬੰਧੀ ਪੀੜਤ ਪਰਿਵਾਰ ਇਨਸਾਫ਼ ਲਈ ਉਸ ਸਮੇਂ ਦੀ ਸਰਕਾਰ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਤਰਲੇ ਕੱਢਦੇ ਰਹੇ ਪਰ ਕਿਸੇ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ। ਇਹੀ ਨਹੀਂ ਥਾਣਾ ਮੁਖੀ ਨੇ ਪੀੜਤ ਪਰਿਵਾਰਾਂ ਨੂੰ ਨੌਜਵਾਨਾਂ ਦੀਆਂ ਲਾਸ਼ਾਂ ਵੀ ਨਹੀਂ ਦਿੱਤੀਆਂ ਗਈਆਂ।

ਇਸ ਮਾਮਲੇ 'ਚ ਮ੍ਰਿਤਕ ਹਰਜੀਤ ਸਿੰਘ ਦੇ ਪਿਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕਰ ਕੇ ਦੋਸ਼ ਲਾਇਆ ਹੈ ਕਿ ਪਿੰਡ ਬੁੱਟਰ ਮਹਿਤਾ ਨੇੜੇ ਦੇ ਹਰਜੀਤ ਸਿੰਘ ਨੂੰ 29.4.1992 ਨੂੰ ਠੱਠੀਆਂ ਬੱਸ ਸਟੈਂਡ ਤੋਂ ਪੁਲਿਸ ਨੇ ਚੁੱਕ ਕੇ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਦੋ ਹੋਰਨਾਂ ਨੌਜਵਾਨਾਂ ਜਸਪਿੰਦਰ ਸਿੰਘ ਜੱਸਾ ਵਾਸੀ ਸ਼ਹਿਜ਼ਾਦਾ ਤੇ ਲਖਵਿੰਦਰ ਸਿੰਘ ਲਖਾ ਵਾਸੀ ਚਕ ਕਮਾਲ ਖਾਂ ਨਾਲ ਝੂਠੇ ਮੁਕਾਬਲੇ ਵਿੱਚ ਮਾਰ ਦਿੱਤਾ ਸੀ।

ਇਸ ਕੇਸ ਵਿੱਚ ਪਹਿਲਾ ਵਾਰੰਟ ਅਫ਼ਸਰ ਨਿਯੁਕਤ ਹੋਇਆ ਤੇ ਫਿਰ ਸੈਸ਼ਨ ਜੱਜ ਚੰਡੀਗੜ੍ਹ ਤੋਂ ਇਨਕੁਆਇਰੀ ਕਾਰਵਾਈ ਸੀ ਤੇ ਫਿਰ ਸਾਲ 1997 ਵਿਚ ਸੀਬੀਆਈ ਨੂੰ ਕੇਸ ਦੇ ਦਿੱਤਾ ਸੀ ਤੇ ਸੀਬੀਆਈ ਨੇ 2000 ਵਿੱਚ 9 ਪੁਲਿਸ ਅਫ਼ਸਰਾਂ ਖ਼ਿਲਾਫ਼ ਚਾਰਜਸ਼ੀਟ ਅਦਾਲਤ ਵਿੱਚ ਦਾਖ਼ਲ ਕੀਤੀ ਸੀ ਪਰ ਇਹ ਕੇਸ ਕਈ ਸਾਲ ਸਟੇਅ ਉਤੇ ਰਿਹਾਅ ਤੇ 31 ਸਾਲਾ ਬਾਅਦ ਫੈਸਲਾ ਹੋਇਆ। ਇਸ ਕੇਸ ਵਿੱਚ ਬਾਕੀ ਦੋਸ਼ੀਆਂ ਦੀ ਸੁਣਵਾਈ ਦੌਰਾਨ ਮੌਤ ਹੋ ਗਈ ਸੀ। ਇਸਦਾ ਇੱਕ ਪੱਖ ਇਹ ਵੀ ਹੈ ਕਿ ਇਸ ਕੇਸ ਵਿੱਚ 58 ਗਵਾਹਾਂ ਵਿੱਚੋਂ 27 ਗਵਾਹਾਂ ਦੀ ਵੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : G20 Summit 2023 Day 1: ਭਾਰਤ ਮੰਡਪਮ ਵਿਖੇ ਸ਼ੁਰੂ ਹੋਇਆ G20 ਸਿਖਰ ਸੰਮੇਲਨ, ਜਾਣੋ ਅੱਜ ਦੇ ਦਿਨ ਦਾ ਕਾਰਜਕ੍ਰਮ

Trending news