Fazilka News: ਫਾਜ਼ਿਲਕਾ ਦੇ ਪੈਡੀਵਾਲ ਟੈਲੀਕਾਮ 'ਤੇ ਬਜਾਜ ਫਾਈਨਾਂਸ ਦੇ ਤਹਿਤ ਜਾਅਲੀ ਆਧਾਰ ਕਾਰਡ ਅਤੇ ਪੈਨ ਕਾਰਡ ਬਣਾ ਕੇ ਕਰੀਬ 3 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ।
Trending Photos
Fazilka News: ਨਿਤ ਦਿਨ ਠੱਗੀ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਥੇ ਸ਼ਾਤਿਰ ਲੋਕ ਭੋਲੇ-ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ ਉਥੇ ਹੀ ਕਈ ਵੱਡੀਆਂ ਕੰਪਨੀਆਂ ਨਾਲ ਵੀ ਠੱਗੀ ਮਾਰ ਰਹੇ ਹਨ। ਅਜਿਹਾ ਹੀ ਮਾਮਲਾ ਫਾਜ਼ਿਲਕਾ ਤੋਂ ਸਾਹਮਣੇ ਆਇਆ ਹੈ ਜਿਥੇ ਪੈਡੀਵਾਲ ਟੈਲੀਕਾਮ ਉਤੇ ਬਜਾਜ ਫਾਇਨਾਂਸ ਤਹਿਤ ਜਾਅਲੀ ਆਧਾਰ ਕਾਰਡ ਅਤੇ ਪੈਨ ਕਾਰਡ ਲਗਾ ਕੇ ਕਰੀਬ 3 ਲੱਖ ਦੀ ਠੱਗੀ ਮਾਰੀ ਗਈ ਹੈ।
ਇਸ ਵਿੱਚ ਪੁਲਿਸ ਨੇ ਇੱਕ ਮਹਿਲਾ ਸਮੇਤ ਤਿੰਨ ਲੋਕਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਹਾਲਾਂਕਿ ਪੁਲਿਸ ਨੇ ਇਨ੍ਹਾਂ ਵਿਚੋਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਜਾਅਲੀ ਆਧਾਰ ਕਾਰਡ ਤੇ ਪੈਨ ਕਾਰਡ ਲਗਾ ਕੇ ਬਜਾਜ ਫਾਇਨਾਂਸ ਤਹਿਤ ਆਈਫੋਨ, ਦੋ ਏਸੀ ਅਤੇ ਇੱਕ ਫਰਿੱਜ਼ ਖ਼ਰੀਦਿਆ ਸੀ।
ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਸਿਟੀ ਥਾਣਾ ਦੇ ਐਸਐਚਓ ਲੇਖਰਾਜ ਨੇ ਦੱਸਿਆ ਕਿ ਉਨ੍ਹਾਂ ਕੋਲ ਫਾਜ਼ਿਲਕਾ ਦੇ ਉਨ੍ਹਾਂ ਬਾਜ਼ਾਰ ਵਿੱਚ ਪੈਡੀਵਾਲ ਟੈਲੀਕਾਮ ਦੇ ਸੰਚਾਲਕ ਸੁਮਿਤ ਪੈਡੀਵਾਲ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਮੁਲਜ਼ਮ ਜੋ ਰਾਧਾ ਸਵਾਮੀ ਕਾਲੋਨੀ ਦੇ ਰਹਿਣ ਵਾਲੇ ਹਨ। ਜਿਨ੍ਹਾਂ ਨੇ ਪਿੰਡ ਮੌਜਮ ਦੇ ਰਹਿਣ ਵਾਲੇ ਆਪਣੇ ਸਾਥੀ ਸਮੇਤ ਮਿਲ ਕੇ ਉਨ੍ਹਾਂ ਦੀ ਦੁਕਾਨ ਉਤੇ ਆ ਕੇ ਜਾਅਲੀ ਆਧਾਰ ਕਾਰਡ ਅਤੇ ਪਛਾਣ ਪੱਤਰ ਬਣਾ ਕੇ ਠੱਗੀ ਮਾਰੀ ਹੈ।
ਇਸ ਵਿੱਚ ਉਨ੍ਹਾਂ ਤੋਂ ਇੱਕ ਆਈ ਫੋਨ, ਦੋ ਏਸੀ ਅਤੇ ਇੱਕ ਫਰਿੱਜ਼ ਖ਼ਰੀਦਿਆ ਗਿਆ ਸੀ ਅਤੇ ਬਾਅਦ ਵਿੱਚ ਕਿਸ਼ਤ ਅਦਾ ਨਹੀਂ ਕੀਤੀ ਗਈ। ਇਸ ਦੀ ਸ਼ਿਕਾਇਤ ਮਿਲਣ ਉਤੇ ਪੁਲਿਸ ਨੇ ਪੜਤਾਲ ਕਰਨ ਤੋਂ ਬਾਅਦ ਇੱਕ ਮਹਿਲਾ ਸਮੇਤ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਪੁਲਿਸ ਨੇ ਰਮੇਸ਼ ਪੁੱਤਰ ਗੁਰਦੀਪ ਸਿੰਘ, ਸੀਮਾ ਰਾਣੀ ਪਤਨੀ ਰਮੇਸ਼ ਸਿੰਘ ਵਾਸੀ ਰਾਧਾ ਸਵਾਮੀ ਕਾਲੋਨੀ ਫਾਜ਼ਿਲਕਾ ਅਤੇ ਵਿਕਰਮ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਮੌਜਮ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਜਦਕਿ ਤਿੰਨਾਂ ਵਿਚੋਂ ਇੱਕ ਨੂੰ ਪੁਲਿਸ ਨੇ ਗ੍ਰਿਫਤਾਰ ਵੀ ਕਰ ਲਿਆ ਹੈ ਅਤੇ ਮਾਮਲੇ ਵਿੱਚ ਤਫਤੀਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : India win world cup 2024: ਰੋਮਾਂਚ ਨਾਲ ਭਰੇ ਫਾਈਨਲ ਵਿੱਚ ਭਾਰਤ ਦੀ ਜਿੱਤ, ਦੱਖਣੀ ਅਫਰੀਕਾ ਨੂੰ 7 ਦੌੜਾ ਨਾਲ ਹਰਾਇਆ