Ajnala Accident: ਸੜਕ ਹਾਦਸੇ ਵਿੱਚ ਮਾਸੂਮ ਬੱਚੀ ਸਮੇਤ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ; 3 ਮਹੀਨੇ ਪਹਿਲਾਂ ਨੌਜਵਾਨ ਦੀ ਹੋਈ ਸੀ ਮੰਗਣੀ
Ajnala Accident: ਅਜਨਾਲਾ ਦੇ ਨਜ਼ਦੀਕੀ ਪਿੰਡ ਵਿੱਚ ਸਕੂਲ ਵੈਨ ਦੀ ਟੱਕਰ ਨਾਲ ਮੋਟਰਸਾਈਕਲ ਉਤੇ ਸਵਾਰ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ।
Ajnala Accident (ਭਰਤ ਸ਼ਰਮਾ): ਅਜਨਾਲਾ ਨੇੜੇ ਭਿਆਨਕ ਸੜਕ ਹਾਦਸੇ ਵਿੱਚ ਨੌਜਵਾਨ, ਉਸ ਦੀ ਮਾਤਾ ਅਤੇ ਤਿੰਨ ਸਾਲ ਦੀ ਭਤੀਜੀ ਦੀ ਦਰਦਨਾਕ ਮੌਤ ਹੋ ਗਈ ਹੈ। ਅਜਨਾਲਾ ਨੇੜੇ ਪਿੰਡ ਪੂੰਗਾ ਵਿੱਚ ਸਕੂਲ ਵੈਨ ਵੱਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਜਿਸ ਦੌਰਾਨ ਮੋਟਰਸਾਈਕਲ ਉਤੇ ਸਵਾਰ ਨੌਜਵਾਨ, ਉਸ ਦੀ ਮਾਂ ਤੇ ਤਿੰਨ ਸਾਲਾ ਭਤੀਜੀ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਮਹਿਲਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਜਿਸ ਨੂੰ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਇਸ ਮੌਕੇ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਵੱਲੋਂ ਸਕੂਲ ਵੈਨ ਦੀ ਭੰਨਤੋੜ ਕੀਤੀ ਗਈ ਜਿਸ ਦੌਰਾਨ ਮੌਕੇ ਉਪਰ ਮੌਜੂਦ ਪੁਲਿਸ ਵੱਲੋਂ ਉਨ੍ਹਾਂ ਨੂੰ ਸ਼ਾਂਤ ਕਰਵਾਇਆ ਗਿਆ। ਸਕੂਲ ਵੈਨ ਨੂੰ ਥਾਣੇ ਲਿਜਾਇਆ ਗਿਆ। ਪੁਲਿਸ ਮੁਲਾਜ਼ਮ ਭੰਨਤੋੜ ਦੌਰਾਨ ਇੱਟਾਂ ਰੋੜਿਆਂ ਤੋਂ ਵਾਲ-ਵਾਲ ਬਚੇ। ਇਸ ਮੌਕੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਯੂਸਫ ਨੇ ਦੱਸਿਆ ਉਸ ਦੀ ਕੁਝ ਚਿਰ ਪਹਿਲਾਂ ਮੰਗਣੀ ਹੋਈ ਹੈ ਤੇ ਇਹ ਸਾਰੇ ਹੀ ਉਸ ਦੇ ਸਹੁਰੇ ਘਰ ਮੋਤਲੇ ਸਾਉਣ ਦਾ ਸਾਵਾਂ ਲੈ ਕੇ ਜਾ ਰਹੇ ਸੀ।
ਇਸ ਦੌਰਾਨ ਅਚਾਨਕ ਬੱਸ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ ਜਿਸ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਔਰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਹੈ ਜਿਸ ਨੂੰ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉੱਥੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਪੁਲਿਸ ਵੱਲੋਂ ਜਲਦ ਤੋਂ ਜਲਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਸਬੰਧੀ ਥਾਣਾ ਅਜਨਾਲਾ ਦੇ ਐਸਐਚਓ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਅਜਨਾਲਾ ਦੇ ਪਿੰਡ ਬੂੰਗਾ ਨੇੜੇ ਮੋਟਰਸਾਈਕਲ ਸਵਾਰ ਜਾ ਰਹੇ ਸੀ ਜਿਨ੍ਹਾਂ ਨੂੰ ਬੱਸ ਵੱਲੋਂ ਟੱਕਰ ਮਾਰ ਦਿੱਤੀ ਗਈ। ਇਸ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਤੇ ਇੱਕ ਔਰਤ ਗੰਭੀਰ ਰੂਪ ਵਿੱਚ ਜ਼ਖਮੀ ਹੋਈ ਹੈ ਜਿਸ ਨੂੰ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਿਸ ਬੱਸ ਨਾਲ ਇਨ੍ਹਾਂ ਦੀ ਟੱਕਰ ਹੋਈ ਸੀ ਉਸ ਬੱਸ ਵਿੱਚ ਹੀ ਇਨ੍ਹਾਂ ਨੂੰ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਜਿੱਥੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੱਸ ਦੀ ਭੰਨਤੋੜ ਕੀਤੀ ਗਈ। ਇਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ਉਤੇ ਉਨ੍ਹਾਂ ਨੂੰ ਸ਼ਾਂਤ ਕਰਵਾਇਆ ਗਿਆ।
ਇਹ ਵੀ ਪੜ੍ਹੋ : Nabha News: ਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਕਿਸਾਨ ਦੀ ਭੈਣ ਨੂੰ ਪੰਜਾਬ ਸਰਕਾਰ ਨੇ ਦਿੱਤੀ ਨੌਕਰੀ