ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਗੁੱਟਾਂ 'ਚ ਚਲੀ ਗੋਲੀ, 3 ਦੀ ਮੌਤ
Advertisement

ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਗੁੱਟਾਂ 'ਚ ਚਲੀ ਗੋਲੀ, 3 ਦੀ ਮੌਤ

ਕਾਹਨੂੰਵਾਨ ਬਲਾਕ ਦੇ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਫੂਲਦਾ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆ ਰਹੀਂ ਹੈ। ਜ਼ਮੀਨੀ ਵਿਵਾਦ ਨੂੰ ਲੈ ਕੇ ਦੋਵੇਂ ਧੜੇ ਆਹਮੋ-ਸਾਹਮਣੇ ਹੋ ਗਏ ਸਨ।

ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਗੁੱਟਾਂ 'ਚ ਚਲੀ ਗੋਲੀ, 3 ਦੀ ਮੌਤ

ਪਰਮਵੀਰ ਰਿਸ਼ੀ/ਗੁਰਦਾਸਪੁਰ:  ਸਥਾਨਿਕ ਸ਼ਹਿਰ ਦੇ ਕਾਹਨੂੰਵਾਨ ਬਲਾਕ ਦੇ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਫੂਲਦਾ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆ ਰਹੀਂ ਹੈ। ਜ਼ਮੀਨੀ ਵਿਵਾਦ ਨੂੰ ਲੈ ਕੇ ਦੋਵੇਂ ਧੜੇ ਆਹਮੋ-ਸਾਹਮਣੇ ਹੋ ਗਏ ਸਨ। ਦਸੂਹਾ ਤੋਂ ਆ ਰਹੇ ਇੱਕ ਵਿਅਕਤੀ ਨੇ ਗੋਲੀਆਂ ਚਲਾਈਆਂ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੀ ਸਰਪੰਚ ਦੇ ਪਤੀ ਸਮੇਤ 3 ਦੀ ਮੌਤ ਹੋ ਗਈ ਹੈ।

ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਪਹਿਲਾਂ ਝਗੜਾ ਹੋਇਆ ਅਤੇ ਫਿਰ ਝਗੜਾ ਵਧ ਗਿਆ। ਇਸ ਦੌਰਾਨ ਦਸੂਹਾ ਦੇ ਇੱਕ ਵਿਅਕਤੀ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਵਿੱਚ ਪਿੰਡ ਦੇ 3 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜ਼ਖ਼ਮੀਆਂ ਨੂੰ ਤੁਰੰਤ ਹਰਚੋਵਾਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਡੀਐਸਪੀ ਕੁਲਵਿੰਦਰ ਸਿੰਘ ਵਿਰਕ ਮੌਕੇ ’ਤੇ ਪਹੁੰਚ ਗਏ ਹਨ। ਉਨ੍ਹਾਂ ਅਨੁਸਾਰ ਮ੍ਰਿਤਕਾਂ ਵਿੱਚੋਂ ਇੱਕ ਕਾਂਗਰਸੀ ਸਰਪੰਚ ਦਾ ਪਤੀ ਹੈ। ਦੋ ਮ੍ਰਿਤਕਾਂ ਦੀ ਪਛਾਣ ਨਿਸ਼ਾਨ ਸਿੰਘ ਅਤੇ ਸੁਖਰਾਜ ਸਿੰਘ ਵਜੋਂ ਹੋਈ ਹੈ। ਜਦਕਿ ਤੀਜੇ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

Trending news