Bathinda Accident: ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਕਸਬਾ ਰਾਮਪੁਰਾ ਫੂਲ 'ਚ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਲੋਕਾਂ ਨੇ ਬੜੀ ਮੁਸ਼ਕਲ ਨਾਲ ਟਿੱਪਰ ਹੇਠੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਕੱਢੀਆਂ। ਇਕ ਨੌਜਵਾਨ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਦਰਅਸਲ ਵਿੱਚ ਹਾਈਵੇਅ ਉਤੇ ਟਿੱਪਰ ਦੇ ਪਿੱਛੇ ਕਾਰ ਟਕਰਾ ਗਈ, ਜਿਸ ਕਾਰਨ ਭਿਆਨਕ ਹਾਦਸਾ ਵਾਪਰ ਗਿਆ।


COMMERCIAL BREAK
SCROLL TO CONTINUE READING

ਰਾਮਪੁਰ ਓਵਰਬ੍ਰਿਜ ਨੇੜੇ ਇਕ ਕਾਰ ਸੜਕ 'ਤੇ ਖੜ੍ਹੇ ਟਿੱਪਰ ਦੇ ਪਿੱਛੇ ਜਾ ਟਕਰਾਈ। ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਸਫੈਦ ਰੰਗ ਦੀ ਆਈ-20 ਕਾਰ ਬਰਨਾਲਾ ਤੋਂ ਬਠਿੰਡਾ ਵੱਲ ਆ ਰਹੀ ਸੀ। ਜਿਵੇਂ ਹੀ ਕਾਰ ਰਾਮਪੁਰਾ ਫੂਲ ਦੇ ਓਵਰਬ੍ਰਿਜ ਤੋਂ ਪਾਰ ਹੋਈ ਤਾਂ ਅਚਾਨਕ ਸੜਕ 'ਤੇ ਖੜ੍ਹੇ ਟਿੱਪਰ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ।


ਦੋ ਦੀ ਮੌਕੇ 'ਤੇ ਹੀ ਮੌਤ ਹੋ ਗਈ
ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਦੇ ਡਰਾਈਵਰ ਅਤੇ ਕੰਡਕਟਰ ਸੀਟ 'ਤੇ ਬੈਠੇ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਪਿਛਲੀ ਸੀਟ 'ਤੇ ਬੈਠੇ ਵਿਅਕਤੀ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਰਾਮਪੁਰ ਪਹੁੰਚਾਇਆ ਗਿਆ। ਜਿੱਥੇ ਉਸ ਦੀ ਵੀ ਰਸਤੇ ਵਿੱਚ ਹੀ ਮੌਤ ਹੋ ਗਈ।


ਇਹ ਵੀ ਪੜ੍ਹੋ : Paris Olympic 2024: ਹਾਕੀ ਦੇ ਕੁਆਰਟਰ ਫਾਈਨਲ 'ਚ ਪੈਨਲਟੀ ਸ਼ੂਟਆਊਟ ਵਿੱਚ ਭਾਰਤ ਨੇ ਗ੍ਰੇਟ ਬ੍ਰਿਟੇਨ ਨੂੰ ਦਿੱਤੀ ਮਾਤ


ਹਾਦਸੇ 'ਚ ਕਾਰ ਟਿੱਪਰ 'ਤੇ ਫਸ ਗਈ, ਜਿਸ ਨੂੰ ਲੋਕਾਂ ਨੇ ਬਾਹਰ ਕੱਢਣਾ ਪਿਆ ਅਤੇ ਕਰੀਬ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਾਰ 'ਚੋਂ ਬਾਹਰ ਕੱਢਿਆ ਗਿਆ। ਉਹ ਬਿਊਟੀ ਪਾਰਲਰ ਵਿੱਚ ਵਰਤੀਆਂ ਜਾਣ ਵਾਲੀਆਂ ਵਸਤੂਆਂ ਲੈ ਕੇ ਆਇਆ ਹੈ। ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Shiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ; 23 ਮੈਂਬਰ ਅਤੇ 4 ਵਿਸ਼ੇਸ਼ ਅਹੁਦੇਦਾਰ ਐਲਾਨੇ