Assembly Session: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਦੂਜਾ ਦਿਨ ਹੈ ਅਤੇ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਪੰਜਾਬ ਵਿਧਾਨ ਸਭਾ 'ਚ ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਦੀ ਕਾਰਵਾਈ ਦੌਰਾਨ ਚਾਰ ਬਿੱਲ ਪਾਸ ਹੋਏ ਹਨ।
ਟਰਾਂਸਫਰ ਆਫ ਪ੍ਰਾਪਰਟੀ(ਸੋਧ) ਬਿੱਲ 2023, ਰਜਿਸਟ੍ਰੇਸ਼ਨ (ਸੋਧ) ਬਿੱਲ 2023 , ਇੰਡੀਅਨ ਸਟੈਂਪ ਬਿੱਲ 2023 ਅਤੇ ਪੰਜਾਬ ਕੈਨਾਲ ਤੇ ਡ੍ਰੇਨੇਜ਼ ਬਿੱਲ 2023 ਸਰਬਸੰਮਤੀ ਨਾਲ ਪਾਸ ਹੋਏ। ਕਾਂਗਰਸ ਨੇ ਸੈਸ਼ਨ ਦਾ ਸਮਾਂ ਵਧਾਉਣ ਨੂੰ ਲੈ ਕੇ ਸਦਨ 'ਚੋਂ ਵਾਕਆਊਟ ਕਰ ਦਿੱਤਾ ਹੈ। ਸਿਫਰ ਕਾਲ ਦੌਰਾਨ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਉਠਾਇਆ ਤੇ ਮੰਗ ਕੀਤੀ ਕਿ ਇਸ 'ਤੇ ਵਿਧਾਨ ਸਭਾ 'ਚ ਲੰਬੀ ਚਰਚਾ ਕਰਵਾਈ ਜਾਵੇ।


COMMERCIAL BREAK
SCROLL TO CONTINUE READING

ਸੀਐਮ ਇਸ ਚਰਚਾ ਨੂੰ ਲੁਧਿਆਣਾ 'ਚ ਲੈ ਗਏ। ਉਨ੍ਹਾਂ ਮੰਗ ਕੀਤੀ ਕਿ ਇਸ ਬਾਰੇ ਸਰਬ ਪਾਰਟੀ ਮੀਟਿੰਗ ਬੁਲਾ ਕੇ ਕੀਤੀ ਜਾਵੇ ਜਿਸ ਵਿਚ ਮਾਹਿਰਾਂ ਨੂੰ ਵੀ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 1982 ਤੋਂ ਬਾਅਦ ਪਾਣੀ 'ਤੇ ਕੋਈ ਵ੍ਹਾਈਟ ਪੇਪਰ ਨਹੀਂ ਆਇਆ। ਇਸ ਲਈ ਇਸ ਸਬੰਧੀ ਨਵਾਂ ਵ੍ਹਾਈਟ ਪੇਪਰ ਲਿਆਂਦਾ ਜਾਣਾ ਚਾਹੀਦਾ ਹੈ। ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਦੂਜੇ ਅਤੇ ਆਖਰੀ ਦਿਨ ਇੱਕ ਵਾਰ ਫਿਰ ਕਾਨੂੰਨ ਵਿਵਸਥਾ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ ਹੈ।


ਮਤਾ ਪੇਸ਼ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਦੇ ਉਠਾਉਣ ਲਈ ਹੋਰ ਸਮਾਂ ਮੰਗਿਆ। ਜਦੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਮੁੱਦੇ ਉਠਾਏ ਗਏ ਹਨ ਤਾਂ ਵਿਰੋਧੀ ਧਿਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਕੱਲ੍ਹ ਪੰਜਾਬ ਸਰਕਾਰ ਵੱਲੋਂ ਦੋ ਮਨੀ ਬਿੱਲ ਪੇਸ਼ ਕੀਤੇ ਗਏ ਸਨ।


ਇਸ ਦੇ ਨਾਲ ਹੀ ਵਿਰੋਧੀ ਪਾਰਟੀ ਨੇ ਵੀ ਡੇਢ ਦਿਨ ਦੇ ਸਰਦ ਰੁੱਤ ਸੈਸ਼ਨ ਨੂੰ ਲੈ ਕੇ ਨਾਰਾਜ਼ਗੀ ਜ਼ਾਹਰ ਕਰਦਿਆਂ ਇਸ ਨੂੰ ਇਕ ਹਫ਼ਤਾ ਵਧਾਉਣ ਦੀ ਮੰਗ ਵੀ ਕੀਤੀ ਹੈ। ਕੱਲ੍ਹ ਪੰਜਾਬ ਸਰਕਾਰ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ 2023 ਅਤੇ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਪਾਸ ਕਰ ਦਿੱਤੇ ਹਨ।


ਜਦੋਂ ਕਿ ਅੱਜ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023 ਪਾਸ ਹੋ ਸਕਦਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪਿਛਲੇ ਮਹੀਨੇ ਸੱਦੇ ਗਏ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤੇ ਜਾਣ ਤੋਂ ਬਾਅਦ ਇਹ ਬਿੱਲ ਪੇਸ਼ ਨਹੀਂ ਹੋ ਸਕੇ ਸਨ।


ਇਸ ਦੇ ਨਾਲ ਹੀ ਪੰਜਾਬ ਸਰਕਾਰ ਅੱਜ ਪੰਜਾਬ ਕੈਨਾਲ ਐਂਡ ਡਰੇਨੇਜ ਬਿੱਲ 2023 ਵੀ ਪੇਸ਼ ਕਰ ਸਕਦੀ ਹੈ। ਜਿਸ ਦਾ ਉਦੇਸ਼ ਸੂਬੇ ਵਿੱਚ ਨਹਿਰਾਂ ਅਤੇ ਡਰੇਨੇਜ ਨੂੰ ਨਿਯਮਤ ਅਤੇ ਪ੍ਰਬੰਧਨ ਕਰਨਾ ਹੈ। ਇਸ ਬਿੱਲ ਨੂੰ 20 ਨਵੰਬਰ ਨੂੰ ਰਾਜ ਮੰਤਰੀ ਮੰਡਲ ਨੇ ਮਨਜ਼ੂਰੀ ਦਿੱਤੀ ਸੀ।


ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਦੀ ਗੱਲ ਕਰੀਏ ਤਾਂ ਇਹ ਬਹੁਤ ਹੀ ਕੌੜਾ-ਮਿੱਠਾ ਰਿਹਾ ਅਤੇ ਇਸ ਦੌਰਾਨ ਖੂਬ ਹਾਸਾ-ਮਜ਼ਾਕ ਹੋਇਆ। ਇਜਲਾਸ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਪ੍ਰੋ. ਬਲਵਿੰਦਰ ਦੀ ਖੁਦਕੁਸ਼ੀ ਅਤੇ ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਉਠਣ 'ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਕਾਂਗਰਸੀ ਵਿਧਾਇਕ ਪਰਗਟ ਸਿੰਘ 'ਤੇ ਕਾਫੀ ਨਾਰਾਜ਼ ਹੋ ਗਏ।


ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤ ਵਿੱਚ ਬੋਲਦਿਆਂ ਸਦਨ ਨੂੰ ਖੂਬ ਹਲੂਣਿਆ। ਜਦੋਂ ਉਨ੍ਹਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸ਼ਾਲ ਦੀ ਤਾਰੀਫ ਕੀਤੀ ਤਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਮਜ਼ਾਕ ਵਿਚ ਕਿਹਾ-ਤੁਸੀਂ ਸ਼ਾਲ ਦੀ ਤਾਰੀਫ ਕੀਤੀ, ਪਰ ਬਾਜਵਾ ਜੀ ਨੇ ਤੁਹਾਡੇ ਕੋਟ ਦੀ ਤਾਰੀਫ ਨਹੀਂ ਕੀਤੀ। ਸਰਦ ਰੁੱਤ ਇਜਲਾਸ ਦਾ ਮਾਹੌਲ ਛੋਟੀਆਂ-ਛੋਟੀਆਂ ਗੱਲਾਂ-ਬਾਤਾਂ ਵਿਚਾਲੇ ਹੀ ਸੁਖਾਵਾਂ ਬਣਿਆ ਰਿਹਾ।


ਇਹ ਵੀ ਪੜ੍ਹੋ : Assembly Session: ਪੰਜਾਬ ਵਿਧਾਨ ਦਾ ਸਭਾ ਦਾ ਸਰਦ ਰੁੱਤ ਸ਼ੈਸ਼ਨ ਸ਼ੁਰੂ; ਪਹਿਲੇ ਦਿਨ ਕਈ ਵਾਰ ਤਲਖ਼ੀ ਵਾਲਾ ਮਾਹੌਲ ਬਣਿਆ