Meet Hayer Engagement: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਹੇਅਰ ਮੇਰਠ ਵਿੱਚ ਅੱਜ ਮੰਗਣੀ ਕਰਵਾਉਣ ਜਾ ਰਹੇ ਹਨ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੇਰਠ ਦੀ ਬੇਟੀ ਗੁਰਵੀਨ ਕੌਰ ਨਾਲ ਅਗਲੇ ਮਹੀਨੇ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ।  ਇਸ ਤੋਂ ਪਹਿਲਾਂ ਮੇਰਠ 'ਚ ਐਤਵਾਰ 29 ਅਕਤੂਬਰ ਦੀ ਸ਼ਾਮ ਨੂੰ ਰਿੰਗ ਸੈਰੇਮਨੀ ਹੋਵੇਗੀ।


COMMERCIAL BREAK
SCROLL TO CONTINUE READING

ਇਸ ਤੋਂ ਬਾਅਦ 8 ਨਵੰਬਰ ਨੂੰ ਰਿਸੈਪਸ਼ਨ ਹੋਵੇਗੀ। ਮੇਰਠ ਦੇ ਹੋਟਲ ਗੋਡਵਿਨ 'ਚ ਹੋਣ ਵਾਲੇ ਮੰਗਣੀ ਸਮਾਰੋਹ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਦੱਸ ਦੇਈਏ ਕਿ ਗੁਰਮੀਤ ਸਿੰਘ ਦੀ ਹੋਣ ਵਾਲੀ ਮੰਗੇਤਰ ਡਾ. ਗੁਰਵੀਨ ਕੌਰ ਮੇਦਾਂਤਾ ਵਿੱਚ ਰੇਡੀਓਲੋਜਿਸਟ ਹਨ। ਮੇਰਠ ਗੌਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਵੱਡੀ ਬੇਟੀ ਹੈ। ਮੇਰਠ 'ਚ ਮੰਗਣੀ ਸਮਾਰੋਹ 'ਚ ਲਾੜਾ-ਲਾੜੀ ਦੇ ਬਹੁਤ ਹੀ ਕਰੀਬੀ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ।


ਚੰਡੀਗੜ੍ਹ, ਹਰਿਆਣਾ, ਦਿੱਲੀ, ਲਖਨਊ, ਗੋਆ, ਉਤਰਾਖੰਡ ਤੋਂ ਦੋਵਾਂ ਪਰਿਵਾਰਾਂ ਦੇ ਰਿਸ਼ਤੇਦਾਰ ਸਮਾਰੋਹ ਵਿੱਚ ਸ਼ਾਮਲ ਹੋਣਗੇ। ਇਸ ਸਮਾਗਮ ਵਿੱਚ ਕੈਨੇਡਾ, ਲੰਡਨ ਅਤੇ ਆਸਟ੍ਰੇਲੀਆ ਤੋਂ ਰਿਸ਼ਤੇਦਾਰ ਵੀ ਸ਼ਿਰਕਤ ਕਰਨਗੇ। ਡਾ. ਗੁਰਵੀਨ ਕੌਰ ਦੇ ਪਿਤਾ ਭੁਪਿੰਦਰ ਸਿੰਘ ਬਾਜਵਾ, ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਤੇ ਭਾਰਤੀ ਓਲੰਪਿਕ ਸੰਘ ਦੇ ਅਧਿਕਾਰੀ ਹਨ।


ਡਾਕਟਰ ਗੁਰਵੀਨ ਅਤੇ ਗੁਰਮੀਤ ਸਿੰਘ ਹੇਅਰ ਦਾ ਵਿਆਹ 7 ਨਵੰਬਰ ਨੂੰ ਫੋਰੈਸਟ ਹਿੱਲ, ਚੰਡੀਗੜ੍ਹ ਵਿੱਚ ਹੋਵੇਗਾ। ਇਸ ਤੋਂ ਬਾਅਦ 8 ਨਵੰਬਰ ਨੂੰ ਰਿਸੈਪਸ਼ਨ ਹੋਵੇਗੀ। ਡਾ. ਗੁਰਵੀਨ ਕੌਰ ਨੇ ਆਪਣੀ ਸਕੂਲੀ ਪੜ੍ਹਾਈ ਸੋਫੀਆ ਗਰਲਜ਼ ਸਕੂਲ ਮੇਰਠ ਤੋਂ ਕੀਤੀ। ਉਸ ਨੇ ਸੁਭਾਰਤੀ ਯੂਨੀਵਰਸਿਟੀ ਤੋਂ ਐਮ.ਬੀ.ਬੀ.ਐਸ., ਐਮ.ਡੀ. ਹੁਣ ਮੇਦਾਂਤਾ ਵਿੱਚ ਇੱਕ ਰੇਡੀਓਲੋਜਿਸਟ ਹਨ। ਬਾਜਵਾ ਪਰਿਵਾਰ 'ਚ ਇਹ ਪਹਿਲਾ ਵਿਆਹ ਹੈ।


ਇਹ ਵੀ ਪੜ੍ਹੋ : 1984 Anti-Sikh Riots News: ਹਾਈ ਕੋਰਟ ਵੱਲੋਂ 12 ਮੁਲਜ਼ਮਾਂ ਨੂੰ ਬਰੀ ਕਰਨ 'ਤੇ ਉਪ ਰਾਜਪਾਲ ਨੇ ਸੁਪਰੀਮ ਕੋਰਟ 'ਚ ਅਪੀਲ ਦੀ ਦਿੱਤੀ ਮਨਜ਼ੂਰੀ


ਸੱਤਾ ਵਿੱਚ ਆਉਣ ਮਗਰੋਂ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਕਈ ਨੇਤਾ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਹੀ ਦੂਜੀ ਵਾਰ ਵਿਆਹ ਕਰਵਾ ਲਿਆ ਸੀ। ਇਸ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿਧਾਇਕ ਨਰਿੰਦਰ ਕੌਰ ਭਾਰਜ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਵਿਆਹ ਕਰਵਾ ਚੁੱਕੇ ਹਨ।


ਇਹ ਵੀ ਪੜ੍ਹੋ : Mohali News: ਹਾਈ ਕੋਰਟ ਵੱਲੋਂ ਜ਼ਮੀਨ ਦੇ ਮਾਲਕਾਨਾ ਹੱਕ 'ਚ ਸੀਬੀਆਈ ਜਾਂਚ ਦੇ ਹੁਕਮ; ਸਿਵਲ ਜੱਜ ਤੇ ਪੁਲਿਸ ਦੀ ਭੂਮਿਕਾ 'ਤੇ ਖੜ੍ਹੇ ਹੋਏ ਸਵਾਲ