Punjab Air Pollution: ਚੰਡੀਗੜ੍ਹ-ਪੰਜਾਬ `ਚ ਹਵਾ ਪ੍ਰਦੂਸ਼ਣ ਕਰਕੇ ਹਾਲਤ ਹੋਈ ਖ਼ਰਾਬ; ਪਲੀਤ ਵਾਤਾਵਰਣ `ਚ ਲੋਕ ਸਾਹ ਲੈਣ ਲਈ ਮਜਬੂਰ
Punjab Air Pollution: ਚੰਡੀਗੜ੍ਹ ਤੇ ਪੰਜਾਬ `ਚ ਹਵਾ ਪ੍ਰਦੂਸ਼ਣ ਦਾ ਪੱਧਰ ਦਿਨ ਪ੍ਰਤੀ ਦਿਨ ਖਤਰਨਾਕ ਹੁੰਦਾ ਜਾ ਰਿਹਾ ਹੈ। ਚੰਡੀਗੜ੍ਹ ਅਤੇ ਪੰਜਾਬ ਦੇ ਨਾਲ ਬਾਕੀ ਜਗ੍ਹਾਵਾਂ ਉਤੇ ਵੀ ਪ੍ਰਦੂਸ਼ਣ ਜ਼ਹਿਰ ਵਾਂਗ ਫ਼ੈਲ ਰਿਹਾ ਹੈ।
Punjab Air Pollution: ਚੰਡੀਗੜ੍ਹ ਤੇ ਪੰਜਾਬ 'ਚ ਹਵਾ ਪ੍ਰਦੂਸ਼ਣ ਦਾ ਪੱਧਰ ਦਿਨ ਪ੍ਰਤੀ ਦਿਨ ਖਤਰਨਾਕ ਹੁੰਦਾ ਜਾ ਰਿਹਾ ਹੈ। ਚੰਡੀਗੜ੍ਹ ਅਤੇ ਪੰਜਾਬ ਦੇ ਨਾਲ ਬਾਕੀ ਜਗ੍ਹਾਵਾਂ ਉਤੇ ਵੀ ਪ੍ਰਦੂਸ਼ਣ ਜ਼ਹਿਰ ਵਾਂਗ ਫ਼ੈਲ ਰਿਹਾ ਹੈ। ਜਿਸ ਦੌਰਾਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਧੂੰਏਂ ਕਰਕੇ ਘਰੋਂ ਬਾਹਰ ਨਿਕਲਣਾ ਔਖਾ ਹੋ ਗਿਆ ਹੈ।
ਚੰਡੀਗੜ੍ਹ ਵਿੱਚ ਧੂੰਏਂ ਦੀ ਚਾਦਰ ਖਤਮ ਹੋਣ ਦਾ ਨਾਮ ਨਹੀਂ ਲੈ ਰਹੀ। ਚੰਡੀਗੜ੍ਹ ਵਿੱਚ ਏਅਰ ਕੁਆਲਿਟੀ ਲੈਵਲ 452 ਉਤੇ ਪਹੁੰਚ ਚੁੱਕਿਆ ਹੈ। ਜੋ ਲੋਕਾਂ ਲਈ ਇਕ ਖ਼ਤਰੇ ਵਾਲਾ ਸਾਇਨ ਹੈ ਕਿਉਂਕਿ 400 ਤੋਂ ਲੈ ਕੇ 500 ਤੱਕ ਏਅਰ ਕੁਆਲਿਟੀ ਲੈਵਲ ਨੂੰ ਇਕ ਵੱਡਾ ਖਤਰਾ ਮੰਨਿਆ ਜਾਂਦਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਦੋ ਸ਼ਹਿਰ ਅੰਮ੍ਰਿਤਸਰ ਅਤੇ ਮੰਡੀ ਗੋਬਿੰਦਗੜ੍ਹ ਵੀ ਖਤਰੇ ਦੇ ਨਿਸ਼ਾਨ ਉਤੇ ਹਨ।
ਅੰਮ੍ਰਿਤਸਰ 319, ਮੰਡੀ ਗੋਬਿੰਦਗੜ੍ਹ 236, ਖੰਨਾ 204, ਲੁਧਿਆਣਾ 176, ਬਠਿੰਡਾ 181, ਲੁਧਿਆਣਾ ਵਿੱਚ 176, ਪਟਿਆਲਾ ਵਿੱਚ 147 ਹਵਾ ਗੁਣਵੱਤਾ ਦਰਜ ਕੀਤੀ ਗਈ ਹੈ। ਹਵਾ ਦੀ ਮਾੜੀ ਗੁਣਵੱਤਾ ਲਈ ਉਦਯੋਗਿਕ ਨਿਕਾਸ, ਵਾਹਨਾਂ ਦਾ ਪ੍ਰਦੂਸ਼ਣ, ਅਤੇ ਖੇਤੀਬਾੜੀ ਖੇਤਰਾਂ ਵਿੱਚ ਪਰਾਲੀ ਸਾੜਨ ਸਮੇਤ ਕਈ ਕਾਰਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ ਹੈ। ਅਧਿਕਾਰੀ ਅਤੇ ਵਾਤਾਵਰਣ ਏਜੰਸੀਆਂ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀਆਂ ਹਨ।
ਅਧਿਕਾਰੀਆਂ ਦੇ ਅਨੁਸਾਰ, ਨਿਵਾਸੀਆਂ ਲਈ ਜ਼ਰੂਰੀ ਸਾਵਧਾਨੀ ਵਰਤਣਾ ਮਹੱਤਵਪੂਰਨ ਹੈ, ਜਿਵੇਂ ਕਿ ਬਾਹਰੀ ਗਤੀਵਿਧੀਆਂ ਨੂੰ ਸੀਮਤ ਕਰਨਾ, ਏਅਰ ਪਿਊਰੀਫਾਇਰ ਦੀ ਵਰਤੋਂ ਕਰਨਾ, ਅਤੇ ਮਾੜੀ ਹਵਾ ਦੀ ਗੁਣਵੱਤਾ ਦੇ ਮਾੜੇ ਸਿਹਤ ਪ੍ਰਭਾਵਾਂ ਨੂੰ ਘੱਟ ਕਰਨ ਲਈ ਸਲਾਹਾਂ ਦਾ ਪਾਲਣ ਕਰਨਾ।
ਅੰਮ੍ਰਿਤਸਰ 'ਚ ਧੂੰਏਂ ਕਾਰਨ ਵਿਜ਼ੀਬਿਲਟੀ ਜ਼ੀਰੋ ਰਹੀ। ਇਸ ਕਾਰਨ ਦਿੱਲੀ-ਅੰਮ੍ਰਿਤਸਰ ਫਲਾਈਟ ਰੱਦ ਕਰ ਦਿੱਤੀ ਗਈ। ਇਸ ਦੇ ਨਾਲ ਹੀ ਕਈ ਉਡਾਣਾਂ 'ਚ ਦੇਰੀ ਹੋਈ। ਇਸ ਦੇ ਨਾਲ ਹੀ ਲੋਕਾਂ ਦੀ ਸਿਹਤ ਵਿੱਚ ਵੀ ਬੁਰਾ ਪ੍ਰਭਾਵ ਪੈ ਰਿਹਾ ਹੈ। ਪ੍ਰਦੂਸ਼ਣ ਵਧਣ ਕਾਰਨ ਦਮੇ ਦੇ ਮਰੀਜ਼ਾਂ ਨੂੰ ਸਾਹ ਲੈਣ ਵਿੱਚ ਦਿੱਕਤ ਆਉਣ ਲੱਗੀ ਹੈ। ਜਿਸ ਕਾਰਨ ਸਿਹਤ ਵਿਭਾਗ ਨੇ ਵੀ ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਕਿਹਾ ਹੈ। ਡਾਕਟਰਾਂ ਦੀ ਹਦਾਇਤਾਂ ਅਨੁਸਾਰ ਲੋਕਾਂ ਨੂੰ ਮਾਸਕ ਪਾ ਕੇ ਘਰੋਂ ਨਿਕਲਣ ਦੀ ਸਲਾਹ ਦਿੱਤੀ ਗਈ ਹੈ।