ਅੱਜ ਹੋਵੇਗੀ SGPC ਦੇ ਨਵੇਂ ਪ੍ਰਧਾਨ ਦੀ ਚੋਣ, ਚਰਚਾਵਾਂ ਵਿਚ ਇਹ ਨਾਂ !
Advertisement

ਅੱਜ ਹੋਵੇਗੀ SGPC ਦੇ ਨਵੇਂ ਪ੍ਰਧਾਨ ਦੀ ਚੋਣ, ਚਰਚਾਵਾਂ ਵਿਚ ਇਹ ਨਾਂ !

ਐਡਵੋਕੇਟ ਐਚ.ਐਸ.ਧਾਮੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ ਅਤੇ ਸੰਤ ਬਲਬੀਰ ਸਿੰਘ ਦੇ ਨਾਂ ਚਰਚਾ ਵਿੱਚ ਹਨ।

ਅੱਜ ਹੋਵੇਗੀ SGPC ਦੇ ਨਵੇਂ ਪ੍ਰਧਾਨ ਦੀ ਚੋਣ, ਚਰਚਾਵਾਂ ਵਿਚ ਇਹ ਨਾਂ !

ਪਰਮਬੀਰ ਔਲਖ/ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਅੱਜ 44ਵੀਂ ਪ੍ਰਧਾਨ ਦੀ ਚੋਣ ਹੋਣ ਜਾ ਰਹੀ ਹੈ । ਜਿਸਦੇ ਲਈ ਸ਼੍ਰੋਮਣੀ ਕਮੇਟੀ ਨੇ ਵੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਆਮ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਣ ਜਾ ਰਿਹਾ ਹੈ। ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਮਾਝੇ ਤੋਂ ਵੱਡੀਆਂ ਉਮੀਦਾਂ ਹਨ। ਜਿਸ ਕਾਰਨ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਵੀ ਮਾਝੇ ਤੋਂ ਹੀ ਹੋ ਸਕਦੀ ਹੈ। ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਬੀਬੀ ਜਗੀਰ ਕੌਰ ਨੂੰ ਇੱਕ ਸਾਲ ਹੋਰ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਅਹੁਦਾ ਦਿੱਤਾ ਜਾਵੇਗਾ। ਪਰ ਸੁਖਬੀਰ ਬਾਦਲ ਵੱਲੋਂ ਦਿੱਤੇ ਬਿਆਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰਧਾਨ ਦੇ ਅਹੁਦੇ ਲਈ ਉਨ੍ਹਾਂ ਦਾ ਨਾਂ ਨਹੀਂ ਆ ਸਕਦਾ। ਜਿਸ ਤੋਂ ਬਾਅਦ ਐਡਵੋਕੇਟ ਐਚ.ਐਸ.ਧਾਮੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ ਅਤੇ ਸੰਤ ਬਲਬੀਰ ਸਿੰਘ ਦੇ ਨਾਂ ਚਰਚਾ ਵਿੱਚ ਹਨ।

ਇਸਦੇ ਨਾਲ ਹੀ ਦਲਿਤ ਚਿਹਰੇ ਨੂੰ ਲੈ ਕੇ ਵੱਡਾ ਦਾਅ ਖੇਡਿਆ ਜਾ ਸਕਦਾ ਹੈ।ਅਜਿਹੇ ਵਿੱਚ ਅਕਾਲੀ ਦਲ ਵੀ ਸ਼੍ਰੋਮਣੀ ਕਮੇਟੀ ਦੇ ਅਹੁਦੇ ਦੀ ਚੋਣ ਦਾ ਸਿਹਰਾ ਆਪਣੇ ਸਿਰ ਲੈਣ ਤੋਂ ਪਿੱਛੇ ਨਹੀਂ ਹਟੇਗਾ। ਕਿਆਸ ਲਗਾਏ ਜਾ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਇਸ ਸਾਲ ਮਾਝੇ ਦਾ ਹੀ ਹੋਵੇਗਾ ਅਤੇ ਦਲਿਤ ਵੀ ਹੋ ਸਕਦਾ ਹੈ।

ਇਸਤੋਂ ਪਹਿਲਾਂ ਲੰਘੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੀਆਂ ਚੋਣਾਂ ਤੋਂ ਪਹਿਲਾਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮੈਂਬਰਾਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ 100 ਤੋਂ ਵੱਧ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਬੀਬੀ ਜਗੀਰ ਕੌਰ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਸਾਰੇ ਮੈਂਬਰਾਂ ਨੇ ਪ੍ਰਧਾਨ ਚੁਣਨ ਦਾ ਅਧਿਕਾਰ ਵੀ ਸੁਖਬੀਰ ਬਾਦਲ ਨੂੰ ਦੇ ਦਿੱਤਾ ਹੈ।

 

WATCH LIVE TV

Trending news