Punjab News: ਪੰਜਾਬ ਦੇ ਟੋਲ ਪਲਾਜ਼ੇ ਹੋਣਗੇ ਫ੍ਰੀ, ਮੁੜ ਲੱਗਣ ਜਾ ਰਿਹਾ ਧਰਨਾ !
Advertisement
Article Detail0/zeephh/zeephh2067222

Punjab News: ਪੰਜਾਬ ਦੇ ਟੋਲ ਪਲਾਜ਼ੇ ਹੋਣਗੇ ਫ੍ਰੀ, ਮੁੜ ਲੱਗਣ ਜਾ ਰਿਹਾ ਧਰਨਾ !

Punjab News: ਮੋਰਚੇ ਨੂੰ ਲੱਗੇ ਇੱਕ ਸਾਲ ਪੂਰਾ ਹੋ ਗਿਆ ਹੈ, ਜਿਸ ਤੋਂ ਬਾਅਦ ਧਰਨੇ ਤੇ ਬੈਠੇ ਮੋਰਚੇ ਦੇ ਆਗੂਆਂ ਨੇ ਇਹ ਫੈਸਲਾ ਲਿਆ ਹੈ ਕਿ ਟੋਲ ਪਲਾਜ਼ੇ ਬੰਦ ਕੀਤੇ ਜਾਣਗੇ।

Punjab News: ਪੰਜਾਬ ਦੇ ਟੋਲ ਪਲਾਜ਼ੇ ਹੋਣਗੇ ਫ੍ਰੀ, ਮੁੜ ਲੱਗਣ ਜਾ ਰਿਹਾ ਧਰਨਾ !

Punjab News (Rohit Bansal): ਮੁਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ 'ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਪਿਛਲੇ ਇੱਕ ਸਾਲ ਤੋਂ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਹੈ। 6 ਜਨਵਰੀ 2024 ਨੂੰ ਕੌਮੀ ਇਨਸਾਫ਼ ਮੋਰਚੇ ਨੂੰ ਲੱਗੇ ਇੱਕ ਸਾਲ ਵੀ ਪੂਰਾ ਹੋ ਗਿਆ ਹੈ। ਪਰ ਸਰਕਾਰਾਂ ਵੱਲੋਂ ਪ੍ਰਦਰਸ਼ਨਕਾਰੀਆਂ ਦੀ ਮੰਗ ਨੂੰ ਲੈ ਕੇ ਕੋਈ ਫੈਸਲਾ ਨਹੀਂ ਲਿਆ। ਜਿਸ ਨੂੰ ਲੈ ਕੇ ਧਰਨਾਕਾਰੀਆਂ ਵਿੱਚ ਰੋਸ ਲਗਾਤਾਰ ਹੋਰ ਵੀ ਵੱਧ ਰਿਹਾ ਹੈ। 

ਕੌਮੀ ਇਨਸਾਫ਼ ਮੋਰਚੇ ਨੇ ਆਪਣੀਆਂ ਮੰਗਾ ਪੂਰੀਆਂ ਕਰਵਾਉਣ ਦੇ ਲਈ ਨਵੀਂ ਰਣਨੀਤੀ ਤਿਆਰ ਕਰ ਲਈ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਦਾ ਨਾ ਮੋਦੀ ਸਰਕਾਰ ਤੇ ਨਾ ਹੀ ਪੰਜਾਬ ਸਰਕਾਰ ਹੱਲ ਕਰ ਰਹੀ। ਜਿਸ ਦੇ ਮੱਦੇਨਜ਼ਰ ਸਰਕਾਰਾਂ ਦੇ ਕੰਨਾਂ ਤੱਕ ਆਪਣੀ ਅਵਾਜ਼ ਪਹੁੰਚਾਉਣ ਦੇ ਲਈ 20 ਜਨਵਰੀ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 14 ਤੋਂ ਵੱਧ ਟੋਲ ਪਲਾਜ਼ਿਆਂ ਨੂੰ 11 ਵਜੇ ਤੋਂ ਲੈ ਕੇ 2 ਵਜੇ ਤੱਕ 3 ਘੰਟਿਆਂ ਲਈ ਫ੍ਰੀ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ: Punjab News: ਗਿੱਦੜਬਾਹਾ ਹਲਕੇ ਦੇ ਕਈ ਪਿੰਡਾਂ 'ਚ ਜੰਗਲੀ ਸੂਰਾ ਨੇ ਮਚਾਇਆ ਆਤਕ, ਫਸਲਾਂ ਦਾ ਕੀਤਾ ਨੁਕਸਾਨ

 

ਇਸ ਸਬੰਧੀ ਮੋਰਚੇ ਦੇ ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਹੈ ਕਿ ਸਿੱਖ ਸੰਗਤ ਅਤੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਟੋਲ ਪਲਾਜ਼ਾ ਨੂੰ ਫ੍ਰੀ ਕਰਵਾਇਆ ਜਾਵੇਗਾ। ਮੋਰਚੇ ਵੱਲੋਂ ਜਿਹੜੇ ਟੋਲ ਪਲਾਜ਼ੇ ਫ੍ਰੀ ਕਰਵਾਏ ਜਾਣਗੇ ਉਸ ਸਬੰਧੀ ਜਾਣਕਾਰੀ ਵੀ ਦਿੱਤੀ ਗਈ ਹੈ। ਇਨ੍ਹਾਂ ਵਿੱਚ ਮੁਹਾਲੀ ਦਾ ਅਜੀਜਪੁਰ ਟੋਲ ਪਲਾਜ਼ਾ, ਭਾਗੋਮਾਜਰਾ ਟੋਲ ਪਲਾਜ਼ਾ, ਸੋਲਖੀਆਂ ਟੋਲ ਪਲਾਜ਼ਾ, ਬੜੋਦੀ ਟੋਲ ਪਲਾਜ਼ਾ, ਪਟਿਆਲਾ ਦਾ ਪਰੇੜੀ ਜੱਟਾ ਟੋਲ ਪਲਾਜ਼ਾ, ਜਲੰਧਰ ਦਾ ਬਾਮਨੀਵਾਲ ਟੋਲ ਪਲਾਜ਼ਾ, ਨਵਾਂਸ਼ਹਿਰ ਦਾ ਟੋਲ ਪਲਾਜ਼ਾ, ਫਿਰੋਜ਼ਪੁਰ ਦਾ ਫਿਰੋਜ਼ਸ਼ਾਹ ਟੋਲ ਪਲਾਜ਼ਾ ਅਤੇ ਤਾਰਾਪੁਰ ਟੋਲ ਪਲਾਜ਼ਾ, ਫਰੀਦਕੋਟ ਦਾ ਤਲਵੰਡੀ ਭਾਈ ਟੋਲ ਪਲਾਜ਼ਾ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਅਤੇ ਘਲਾਲ ਟੋਲ ਪਲਾਜ਼ਾ ਸ਼ਾਮਲ ਹਨ।

ਇਹ ਵੀ ਪੜ੍ਹੋ: Jammu kashmir Agniveer News: ਜੰਮੂ-ਕਸ਼ਮੀਰ 'ਚ ਪੰਜਾਬ ਦਾ ਜਵਾਨ ਸ਼ਹੀਦ, CM ਮਾਨ ਸਮੇਤ ਸਿਆਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ

Trending news