Punjab Farmers Protest: 33 ਕਿਸਾਨ ਜਥੇਬੰਦੀਆਂ ਵੱਲੋਂ ਭਲਕੇ ਸੀਐਮ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ
Advertisement
Article Detail0/zeephh/zeephh1755292

Punjab Farmers Protest: 33 ਕਿਸਾਨ ਜਥੇਬੰਦੀਆਂ ਵੱਲੋਂ ਭਲਕੇ ਸੀਐਮ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ

Punjab Farmers Protest: ਕਿਸਾਨ ਜਥੇਬੰਦੀਆਂ ਨੇ ਮੱਕੀ ਅਤੇ ਮੂੰਗੀ ਉਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦਾ ਵਿਗੁਲ ਵਜਾ ਦਿੱਤਾ ਹੈ। ਕਿਸਾਨ ਆਗੂਆਂ ਨੇ ਭਲਕੇ ਸੀਐਮ ਦੀ ਰਿਹਾਇਸ਼ ਦਾ ਘਿਰਾਓ ਦਾ ਐਲਾਨ ਕੀਤਾ ਹੈ।

Punjab Farmers Protest: 33 ਕਿਸਾਨ ਜਥੇਬੰਦੀਆਂ ਵੱਲੋਂ ਭਲਕੇ ਸੀਐਮ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ

ਮੂੰਗੀ ਅਤੇ ਮੱਕੀ ਦੀ ਫ਼ਸਲ ਦਾ ਵਾਜਿਬ ਭਾਅ ਨਾ ਮਿਲਣ ਕਾਰਨ ਕਿਸਾਨ ਪਰੇਸ਼ਾਨੀ ਦੇ ਆਲਮ ਵਿੱਚ ਹਨ। ਸੋਮਵਾਰ ਨੂੰ 33 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਈ, ਜਿਸ ਵਿੱਚ ਸਖ਼ਤ ਐਕਸ਼ਨ ਲੈਣ ਦਾ ਐਲਾਨ ਕੀਤਾ ਗਿਆ। ਕਿਸਾਨ ਜਥੇਬੰਦੀਆਂ ਨੇ ਮੂੰਗੀ ਅਤੇ ਮੱਕੀ ਉਤੇ ਘੱਟੋ-ਘੱਟ ਸਮਰਥਨ ਮੁੱਲ ਲੈਣ ਲਈ ਸੰਘਰਸ਼ ਵਿੱਢਣ ਦਾ ਐਲਾਨ ਕੀਤਾ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਭਲਕੇ 33 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਉਪਰੰਤ ਸੀਐਮ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਕਿਸਾਨ ਆਗੂ ਮੱਕੀ ਅਤੇ ਮੂੰਗੀ ਦੇ ਮਿਲ ਰਹੇ ਘੱਟ ਭਾਅ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਦੀ ਮੂੰਗੀ ਤੇ ਮੱਕੀ ਦੀ ਹੋ ਰਹੀ ਲੁੱਟ ਨੂੰ ਲੈ ਕੇ ਭਲਕੇ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਕਿਸਾਨ ਆਗੂਆਂ ਦੀ ਮੀਟਿੰਗ ਹੋਵੇਗੀ। ਇਸ ਮਗਰੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਨੂੰ ਰੋਸ ਮਾਰਚ ਕੀਤਾ ਜਾਵੇਗਾ। ਇਸ ਰੋਸ ਮਾਰਚ ਵਿੱਚ ਲਗਭਗ 500 ਕਿਸਾਨ ਸ਼ਾਮਲ ਹੋਵੇਗਾ। ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਮਗਰੋਂ ਮੰਗ ਪੱਤਰ ਸੌਂਪਿਆ ਜਾਵੇਗਾ।

ਇਹ ਵੀ ਪੜ੍ਹੋ : Delhi Railway Station Women died: ਦਿੱਲੀ ਰੇਲਵੇ ਸਟੇਸ਼ਨ 'ਚ ਜਮ੍ਹਾਂ ਹੋਏ ਪਾਣੀ 'ਚ ਕਰੰਟ ਆਉਣ ਨਾਲ ਔਰਤ ਦੀ ਮੌਤ

ਗੌਰਤਲਬ ਹੈ ਕਿ ਸੂਬੇ ਦੀਆਂ ਮੰਡੀਆਂ ਵਿੱਚ ਮੱਕੀ ਤੇ ਮੂੰਗੀ ਦੀ ਫ਼ਸਲ ਲੈ ਕੇ ਪੁੱਜ ਰਹੇ ਕਿਸਾਨਾਂ ਨੂੰ ਵਾਜਿਬ ਭਾਅ ਨਹੀਂ ਮਿਲ ਰਿਹਾ ਜਿਸ ਕਰਕੇ ਉਹ ਐੱਮਐੱਸਪੀ ਤੋਂ ਘੱਟ ਭਾਅ ਉਪਰ ਫਸਲ ਵੇਚਣ ਲਈ ਬੇਵੱਸ ਹਨ।

ਕਾਸ਼ਤਕਾਰਾਂ ਦਾ ਕਹਿਣਾ ਹੈ ਕਿ ਇਕ ਪਾਸੇ ਸੂਬਾ ਸਰਕਾਰ ਕਿਸਾਨਾਂ ਨੂੰ ਫਸਲੀ ਚੱਕਰ ’ਚੋਂ ਬਾਹਰ ਨਿਕਲਣ ਦੀ ਅਪੀਲ ਕਰ ਰਹੀ ਹੈ ਤੇ ਦੂਜੇ ਪਾਸੇ ਉਨ੍ਹਾਂ ਦੀ ਸਾਰ ਨਹੀਂ ਲੈ ਰਹੀ ਜੋ ਫ਼ਸਲੀ ਚੱਕਰ ਨੂੰ ਛੱਡ ਕੇ ਮੱਕੀ ਦੀ ਫਸਲ ਬੀਜ ਰਹੇ ਹਨ। ਇਸ ਕਾਰਨ ਕਿਸਾਨਾਂ ਨੂੰ ਵੱਡਾ ਮਾਲੀ ਨੁਕਸਾਨ ਹੋ ਰਿਹਾ ਹੈ। ਇਸ ਕਾਰਨ ਕਿਸਾਨਾਂ ਵਿੱਚ ਸਰਕਾਰ ਖਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : Lawrence Bishnoi Gang: ਲਾਰੈਂਸ ਬਿਸ਼ਨੋਈ ਗਿਰੋਹ ਦੀ ਆੜ 'ਚ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

 

Trending news