ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਨੇ ਵੀ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ।
Trending Photos
Aam Aadmi Clinic: 27 ਜਨਵਰੀ ਨੂੰ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪੁੱਜੇ। ਇਸ ਦੌਰਾਨ CM ਭਗਵੰਤ ਮਾਨ ਨੇ ਕਿਹਾ ਕਿ ਆਮ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 75ਵੇਂ ਆਜ਼ਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ 100 ਦੇ ਕਰੀਬ ਕਲੀਨਿਕਲ ਟੈਸਟਾਂ ਦੇ ਨਾਲ ਨਾਲ 41 ਹੈਲਥ ਪੈਕੇਜ ਮੁਫਤ ਪ੍ਰਦਾਨ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਨੇ ਵੀ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ 400 ਤੋਂ ਵੱਧ ਆਮ ਆਦਮੀ ਕਲੀਨਿਕ ਖੁੱਲ੍ਹ ਜਾਣ ਨਾਲ ਪੰਜਾਬ ਸਿਹਤ ਸੰਭਾਲ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਸੂਬਾ ਸਰਕਾਰ ਵੱਲੋਂ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਪੰਜਾਬ ਨੂੰ ਸਿਹਤਮੰਦ ਅਤੇ ਰੋਗ ਮੁਕਤ ਬਣਾਉਣ ਪ੍ਰਤੀ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਸੂਬੇ ਦੇ ਵਸਨੀਕਾਂ ਨੂੰ ਹੁਣ ਇਲਾਜ ਤੇ ਜਾਂਚ ਸਹੂਲਤਾਂ ਲਈ ਹਸਪਤਾਲਾਂ ਵਿੱਚ ਵੱਡੇ ਖਰਚੇ ਨਹੀਂ ਕਰਨੇ ਪੈਣਗੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕ੍ਰਾਂਤੀਕਾਰੀ ਪਹਿਲਕਦਮੀ ਸੂਬੇ ’ਚ ਸਿਹਤ ਸੰਭਾਲ ਵਿਵਸਥਾ ਨੂੰ ਮੁੜ ਸੁਰਜੀਤ ਕਰੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਮ ਆਦਮੀ ਕਲੀਨਿਕ ਸਮਰਪਿਤ ਕਰਨ ਮੌਕੇ ਹੋਣ ਵਾਲੇ ਸਮਾਗਮ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਉਨ੍ਹਾਂ ਨਾਲ ਲੋਕ ਸੰਪਰਕ ਮੰਤਰੀ ਅਮਨ ਅਰੋੜਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸਕੱਤਰ ਸਿਹਤ ਅਜੋਏ ਸ਼ਰਮਾ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸੋਨਾਲੀ ਗਿਰਿ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਕਾਂਸਟੇਬਲ ਕਮਲ ਬਾਜਵਾ ਦੇ ਕਤਲ ’ਚ ਸ਼ਾਮਲ ਗੈਂਗਸਟਰ ਜੋਰਾ ਦਾ ਇਨਕਾਊਂਟਰ