Sri Anandpur Sahib News: ਕੇਂਦਰ ਸਰਕਾਰ ਦੀ ਸਵਦੇਸ਼ ਸਕੀਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਬਣਾਉਣ ਲਈ 29 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਜਿਸ ਤਹਿਤ ਅਨੰਦਪੁਰ ਸਾਹਿਬ ਵਿਖੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਗਏ। ਇਨ੍ਹਾਂ ਵਿੱਚੋਂ ਇਕ ਪ੍ਰੋਜੈਕਟ ਚੰਡੀਗੜ੍ਹ- ਊਨਾ ਹਾਈਵੇ ਉੱਤੇ ਲਗਭਗ 6 ਕਰੋੜ ਦੀ ਲਾਗਤ ਨਾਲ ਟੂਰਿਸਟ ਇਨਫਰਮੇਸ਼ਨ ਸੈਂਟਰ ਬਣਾਇਆ ਜਾ ਰਿਹਾ ਹੈ ਜਿੱਥੇ ਇਸ ਦੀ ਬਿਲਡਿੰਗ ਖਿੱਚ ਦਾ ਕੇਂਦਰ ਹੋਵੇਗੀ ਉਥੇ ਹੀ ਇਥੇ ਆਉਣ ਵਾਲੇ ਸੈਲਾਨੀਆ ਲਈ ਕੈਫੇ, ਖਾਣ-ਪੀਣ ਦੀਆਂ ਦੁਕਾਨਾਂ ਤੇ ਪਾਰਕਿੰਗ ਦੀ ਸੁਵਿਧਾ ਹੋਵੇਗੀ। ਜਿਸ ਦਾ ਕੰਮ ਜੰਗੀ ਪੱਧਰ ਉਪਰ ਜਾਰੀ ਹੈ।


COMMERCIAL BREAK
SCROLL TO CONTINUE READING

ਪੰਜਾਬ ਸਰਕਾਰ ਦੁਆਰਾ ਕੇਂਦਰ ਸਰਕਾਰ ਵੱਲੋਂ ਸਵਦੇਸ਼ ਸਕੀਮ ਤਹਿਤ 29 ਕਰੋੜ ਰੁਪਏ ਪਿਛਲੀ ਸਰਕਾਰ ਦੇ ਸਮੇਂ ਜਾਰੀ ਕੀਤੇ ਗਏ ਸਨ ਤੇ ਇਨ੍ਹਾਂ ਪੈਸਿਆਂ ਵਿਚੋਂ 6 ਕਰੋੜ ਦੀ ਲਾਗਤ ਨਾਲ ਇਕ ਟੂਰਿਸਟ ਇਨਫਰਮੇਸ਼ਨ ਸੈਂਟਰ ਬਣਾਇਆ ਜਾ ਰਿਹਾ ਹੈ। ਇਸ ਟੂਰਿਸਟ ਇਨਫਰਮੇਸ਼ਨ ਸੈਂਟਰ ਨਾਲ ਇੱਥੇ ਆਉਣ ਵਾਲੇ ਸੈਲਾਨੀਆਂ ਨੂੰ ਕਾਫੀ ਸੁਵਿਧਾ ਮਿਲੇਗੀ। ਤੁਹਾਨੂੰ ਦੱਸ ਦਈਏ ਕਿ ਇਹ ਕੰਪਲੈਕਸ ਕੇਂਦਰ ਸਰਕਾਰ ਦੀ ਸਵਦੇਸ਼ ਸਕੀਮ ਦੇ ਤਹਿਤ ਬਣਾਇਆ ਜਾ ਰਿਹਾ ਹੈ।


ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਉਸਾਰੇ ਜਾ ਰਹੇ ਟੂਰਿਸਟ ਇਨਫਰਮੇਸ਼ਨ ਸੈਂਟਰ ਨਾਲ ਇੱਥੇ ਆਉਣ ਵਾਲੇ ਸੈਲਾਨੀਆਂ ਲਈ ਕਾਫ਼ੀ ਫ਼ਾਇਦਾ ਹੋਵੇਗਾ। ਜੇ ਇਸ ਟੂਰਿਸਟ ਇਨਫਰਮੇਸ਼ਨ ਸੈਂਟਰ ਦੀ ਗੱਲ ਕੀਤੀ ਜਾਵੇ ਤਾਂ ਇਸ ਦੀ ਦਿੱਖ ਕਾਫ਼ੀ ਖ਼ੂਬਸੂਰਤ ਤੇ ਆਕਰਸ਼ਕ ਹੋਵੇਗੀ। ਇਸ ਟੂਰਿਸਟ ਇਨਫਰਮੇਸ਼ਨ ਸੈਂਟਰ ਵਿੱਚ ਜਿੱਥੇ ਆਉਣ ਵਾਲੇ ਸੈਲਾਨੀਆਂ ਦੀ ਸਹੂਲਤ ਲਈ ਕਰਮਚਾਰੀ ਤਾਇਨਾਤ ਰਹਿਣਗੇ ਜੋ ਕਿ ਇੱਥੇ ਆਉਣ ਵਾਲੇ ਸੈਲਾਨੀਆਂ ਨੂੰ ਇਲਾਕੇ ਦੀ ਪੂਰੀ ਜਾਣਕਾਰੀ ਦੇਣਗੇ ਕਿ ਇੱਥੇ ਕਿਹੜੀਆਂ ਕਿਹੜੀਆਂ ਚੀਜ਼ਾਂ ਦੇਖਣ ਵਾਲੀਆਂ ਹਨ ਜਾਂ ਕਿਹੜੇ ਕਿਹੜੇ ਸਥਾਨ ਉਹ ਦੇਖ ਸਕਦੇ ਹਨ।


ਇਹ ਵੀ ਪੜ੍ਹੋ : Punjab News: 'ਸਰਕਾਰ ਤੁਹਾਡੇ ਦੁਆਰ'! ਨਵੀਆਂ ਪੋਸਟਾਂ ਤੋਂ ਲੈ ਕੇ ਮਾਲ ਪਟਵਾਰੀ ਨੂੰ ਰਾਹਤ, ਪੰਜਾਬ ਸਰਕਾਰ ਨੇ ਲਏ ਵੱਡੇ ਫੈਸਲੇ


ਇਸ ਕੰਪਲੈਕਸ ਵਿੱਚ ਦੁਕਾਨਾਂ ਵੀ ਹੋਣਗੀਆਂ ਤੇ ਨਾਲ ਹੀ ਇੱਕ ਕੈਫੇ ਵੀ ਬਣਾਇਆ ਜਾ ਰਿਹਾ ਹੈ। ਸ਼ਹਿਰ ਦੇ ਵਿੱਚ ਪਾਰਕਿੰਗ ਦੀ ਕਾਫੀ ਵੱਡੀ ਸਮੱਸਿਆ ਹੈ ਇਸ ਨੂੰ ਦੇਖਦੇ ਹੋਏ ਬੇਸਮੈਂਟ ਵਿੱਚ ਅਤੇ ਆਲੇ ਦੁਆਲੇ ਪਾਰਕਿੰਗ ਦੀ ਸੁਵਿਧਾ ਵੀ ਉਪਲੱਬਧ ਕਰਵਾਈ ਜਾਵੇਗੀ। ਸੈਲਾਨੀਆਂ ਲਈ ਟਾਇਲਟ ਤੇ ਬਾਥਰੂਮ ਦਾ ਇੰਤਜ਼ਾਮ ਵੀ ਇੱਥੇ ਕੀਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ : Punjab Sacrilege news: ਪਟਿਆਲਾ ਤੋਂ ਬਾਅਦ ਹੁਣ ਰਾਜਪੁਰਾ ‘ਚ ਬੇਅਦਬੀ ਦੀ ਕੋਸ਼ਿਸ਼, ਵੇਖੋ ਵੀਡੀਓ


ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ