Farmers Tractor March: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਕੱਢਿਆ ਟਰੈਕਟਰ ਮਾਰਚ
Advertisement
Article Detail0/zeephh/zeephh2385055

Farmers Tractor March: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਕੱਢਿਆ ਟਰੈਕਟਰ ਮਾਰਚ

Farmers Tractor March: ਦੇਸ਼ ਭਰ ਵਿੱਚ 78ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਉਥੇ ਹੀ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ।

Farmers Tractor March: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਕੱਢਿਆ ਟਰੈਕਟਰ ਮਾਰਚ

Farmers Tractor March (ਭਰਤ ਸ਼ਰਮਾ): ਅੱਜ ਦੇਸ਼ ਭਰ ਵਿੱਚ 78ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਉਥੇ ਹੀ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ ਉਸ ਦੇ ਚੱਲਦੇ ਅੰਮ੍ਰਿਤਸਰ ਦੇ ਅਟਾਰੀ ਵਾਹਘਾ ਬਾਰਡਰ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸੈਂਕੜੇ ਟਰੈਕਟਰ ਲੈ ਕੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ।

ਇਹ ਟਰੈਕਟਰ ਮਾਰਚ ਅਟਾਰੀ ਬਾਰਡਰ ਤੋਂ ਸ਼ੁਰੂ ਹੋਕੇ ਅੰਮ੍ਰਿਤਸਰ ਦੇ ਗੋਲਡਨ ਗੇਟ ਜਾਕੇ ਸਮਾਪਤ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਅੱਜ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਦੇਸ਼ ਜ਼ਰੂਰ ਆਜ਼ਾਦ ਹੋ ਗਿਆ ਪਰ ਅਸੀਂ ਲੋਕ ਆਜ਼ਾਦ ਨਹੀਂ ਹੋਏ ਅਸੀਂ ਅੱਜ ਵੀ ਇਨ੍ਹਾਂ ਸਰਕਾਰਾਂ ਦੇ ਗੁਲਾਮ ਹਾਂ ਅਸੀਂ ਜਿਸ ਦਿਨ ਆਜ਼ਾਦ ਹੋਵਾਂਗੇ ਉਸ ਦਿਨ ਸਾਡਾ ਆਜ਼ਾਦੀ ਦਿਹਾੜਾ ਹੋਵੇਗਾ।

ਇਹ ਵੀ ਪੜ੍ਹੋ : Independence Day 2024: ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਰਹਿੰਦੀ ਦੁਨੀਆਂ ਤੱਕ ਕੀਤਾ ਜਾਵੇਗਾ ਸਿਜਦਾ

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਬਾਰਡਰ ਉਤੇ ਸੰਘਰਸ਼ ਕੀਤਾ ਗਿਆ। ਉਸ ਤੋਂ ਬਾਅਦ ਖਨੌਰੀ ਤੇ ਸ਼ੰਭੂ ਬਾਰਡਰ ਉਤੇ ਉਹ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਪਰ ਸਰਕਾਰ ਵੱਲੋਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਅਤੇ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਨ੍ਹਾਂ ਧਰਨਾ ਲਗਾਤਾਰ ਜਾਰੀ ਰਹੇਗਾ ਤੇ ਉਹ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦੇ ਰਹਿਣਗੇ।

ਇਸ ਤੋਂ ਇਲਾਵਾ ਅੱਜ ਸ਼ਹਿਰ ਕੁਰਾਲੀ ਵਿੱਚ ਕਿਸਾਨਾਂ ਵੱਲੋਂ ਖੇਤੀ ਦੇ ਤਿੰਨ ਕਾਨੂੰਨਾਂ ਅਤੇ ਨਵੇਂ ਫੌਜਦਾਰੀ ਕਾਨੂੰਨਾਂ ਦੇ ਖਿਲਾਫ ਟਰੈਕਟਰ ਮਾਰਚ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਸ਼ੇਰ ਏ ਪੰਜਾਬ ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਦਲਜੀਤ ਸਿੰਘ ਫਾਂਟਵਾ ਨੇ ਦੱਸਿਆ ਕਿ ਸਰਕਾਰ ਵੱਲੋਂ ਹੁਣ ਨਵੇਂ ਫੌਜਦਾਰੀ ਬਣਾਏ ਜਾ ਰਹੇ ਹਨ ਜੋ ਕਿ ਦੇਸ਼ ਵਾਸੀਆਂ ਦੇ ਖਿਲਾਫ ਹੈ। ਜਿਸ ਦੇ ਖਿਲਾਫ ਅੱਜ ਉਹਨਾਂ ਵੱਲੋਂ ਟਰੈਕਟਰ ਮਾਰਚ ਕੀਤਾ ਜਾ ਰਿਹਾ। 

 

ਹ ਵੀ ਪੜ੍ਹੋ : Independence Day 2024 Live Updates: ਦੇਸ਼ 'ਚ 78ਵੇਂ ਸੁਤੰਤਰਤਾ ਦਿਵਸ ਦਾ ਜਸ਼ਨ; CM ਭਗਵੰਤ ਮਾਨ ਤੇ PM ਮੋਦੀ ਨੇ ਲਹਿਰਾਇਆ ਤਿਰੰਗਾ, ਕਹੀਆਂ ਇਹ ਵੱਡੀਆਂ ਗੱਲਾਂ

Trending news