Punjab Today Weather: ਬੁੱਧਵਾਰ ਨੂੰ ਤੜਕੇ ਵਾਹਨ ਚਾਲਕਾਂ ਨੂੰ ਸੰਘਣੀ ਧੁੰਦ ਅਤੇ ਠੰਢ ਦਾ ਸਾਹਮਣਾ ਕਰਨਾ ਪਿਆ। ਆਮ ਜਨਜੀਵਨ ਨੂੰ ਠੰਢ ਕਾਰਨ ਪ੍ਰਭਾਵਿਤ ਹੋਇਆ।
Trending Photos
Punjab Today Weather: ਪੰਜਾਬ ਵਿੱਚ ਸੰਘਣੀ ਧੁੰਦ ਅਤੇ ਠੰਢ ਨੇ ਜ਼ੋਰ ਫੜ ਲਿਆ ਹੈ। ਇਸ ਹਫਤੇ ਦੇ ਸ਼ੁਰੂ ਵਾਲੇ ਦਿਨ ਸੋਮਵਾਰ ਅਤੇ ਮੰਗਲਵਾਰ ਦੇ ਦਿਨਾਂ ਨੂੰ ਗ਼ਹਿਰੀ ਧੁੰਦ ਦੀ ਚਾਦਰ ਨੇ ਲਪੇਟੀ ਰੱਖਿਆ ਅਤੇ ਠੰਢ ਕਾਰਨ ਲੋਕ ਘਰਾਂ ਵਿੱਚ ਵੜੇ ਰਹੇ। ਬੁੱਧਵਾਰ ਨੂੰ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣੇ ਕਰਨਾ ਪਿਆ। ਇਸ ਕਾਰਨ ਆਵਾਜਾਈ ਕਾਫੀ ਜ਼ਿਆਦਾ ਪ੍ਰਭਾਵਿਤ ਹੋਈ।
ਬਠਿੰਡਾ ਵਿੱਚ ਵੱਧ ਰਹੀ ਠੰਡ ਨਾਲ ਲਗਾਤਾਰ ਧੁੰਦ ਦਾ ਕਹਿਰ ਵੀ ਸ਼ੁਰੂ ਹੋ ਚੁੱਕਿਆ ਹੈ। ਇਸ ਕਾਰਨ ਸ਼ਹਿਰ ਦੇ ਰੇਲਵੇ ਸਟੇਸ਼ਨ ਬੱਸ ਸਟੈਂਡ ਅਤੇ ਜਨਤਕ ਥਾਵਾਂ ਉਤੇ ਬੈਠੇ ਬੇਸਹਾਰਾ ਤੇ ਲਾਚਾਰ ਲੋਕਾਂ ਲਈ ਬਠਿੰਡਾ ਦੀ ਮਸ਼ਹੂਰ ਸੰਸਥਾ ਵੱਲੋਂ ਠੰਢ ਤੋਂ ਬਚਾ ਲਈ ਜਗ੍ਹਾ-ਜਗ੍ਹਾ ਅੱਗ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਉਨ੍ਹਾਂ ਲਈ ਗਰਮ ਕੰਬਲ ਤੇ ਖਾਣੇ ਦਾ ਵੀ ਪ੍ਰਬੰਧ ਦੇਖਣ ਨੂੰ ਮਿਲ ਰਿਹਾ ਹੈ ਤਾਂ ਜੋ ਠੰਢ ਕਾਰਨ ਕਿਸੇ ਵੀ ਵਿਅਕਤੀ ਦੇ ਮੌਤ ਨਾ ਹੋਵੇ ਕਿਉਂਕਿ ਬਠਿੰਡਾ ਦਾ ਰੇਲਵੇ ਜੰਕਸ਼ਨ ਏਸ਼ੀਆ ਦਾ ਸਭ ਤੋਂ ਵੱਡਾ ਦੂਜਾ ਜੰਕਸ਼ਨ ਹੈ ਜਿੱਥੇ ਹਜ਼ਾਰਾਂ ਲੋਕ ਹਰ ਰੋਜ਼ ਆਉਂਦੇ ਜਾਂਦੇ ਰਹਿੰਦੇ ਹਨ।
ਸ਼ਹਿਰ ਵਿੱਚ ਗਰੀਬ ਬੇਸਹਾਰਾ ਤੇ ਲਾਚਾਰ ਲੋਕ ਸੜਕ ਕਿਨਾਰੇ ਬਣੇ ਫੁੱਟਪਾਥਾਂ ਉਤੇ ਰਹਿੰਦੇ ਹਨ ਜਿਨ੍ਹਾਂ ਨੂੰ ਠੰਢ ਤੋਂ ਬਚਾਉਣ ਲਈ ਹਰ ਸਾਲ ਬਠਿੰਡਾ ਸ਼ਹਿਰ ਦੀ ਸੰਸਥਾ ਸਹਾਰਾ ਜਨ ਸੇਵਾ ਵੱਲੋਂ ਇਨ੍ਹਾਂ ਦੀ ਦੇਖਭਾਲ ਕੀਤੀ ਜਾਂਦੀ ਹੈ ਤੇ ਇਨ੍ਹਾਂ ਲਈ ਗਰਮ ਕੰਬਲਾਂ, ਰੋਟੀ ਅਤੇ ਅੱਗ ਸੇਕਣ ਦਾ ਪ੍ਰਬੰਧ ਕੀਤਾ ਜਾਂਦਾ ਹੈ ਤਾਂ ਜੋ ਸ਼ਹਿਰ ਵਿੱਚ ਕਿਸੇ ਵੀ ਬੇਸਹਾਰੇ ਦੀ ਠੰਢ ਕਾਰਨ ਮੌਤ ਨਾ ਹੋਵੇ।
ਇਹ ਵੀ ਪੜ੍ਹੋ : Punjab News: ਐਸਵਾਈਐਲ ਦੇ ਮੁੱਦੇ 'ਤੇ ਹੋਣ ਵਾਲੀ ਮੀਟਿੰਗ ਦਾ ਪੰਜ ਕਿਸਾਨ ਜਥੇਬੰਦੀਆਂ ਕਰਨਗੀਆਂ ਵਿਰੋਧ
ਸੰਸਥਾ ਦੇ ਪ੍ਰਧਾਨ ਵਿਜੇ ਗੋਇਲ ਨੇ ਦੱਸਿਆ ਕਿ ਇਹ ਕੰਮ ਉਹ ਪਿਛਲੇ 35 ਸਾਲਾਂ ਤੋਂ ਲਗਾਤਾਰ ਕਰਦੇ ਆ ਰਹੇ ਹਨ ਅਤੇ ਇਹ ਸੇਵਾ ਲੋਕਾਂ ਦੇ ਸਹਿਯੋਗ ਨਾਲ ਹੋ ਰਹੀ ਹੈ ਤੇ ਅੱਗੇ ਵੀ ਇਸੇ ਤਰ੍ਹਾਂ ਚੱਲਦੀ ਰਹੇਗੀ। ਇਸ ਗੱਲ ਦੀ ਲੋਕ ਵੀ ਸ਼ਲਾਘਾ ਕਰ ਰਹੇ ਹਨ। ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਦੀ ਪੇਸ਼ੀਨਗੋਈ ਕੀਤੀ ਹੈ।
ਇਹ ਵੀ ਪੜ੍ਹੋ : Punjab news: ਨਵੇਂ ਸਾਲ ਦੀ ਆਮਦ ਨੂੰ ਲੈ ਕੇ ਮੋਹਾਲੀ ਪ੍ਰਸ਼ਾਸਨ ਦਾ ਵੱਡਾ ਫੈਸਲਾ !
ਬਠਿੰਡਾ ਤੋਂ ਰਿਪੋਰਟ ਕੁਲਬੀਰ ਬੀਰਾ