ਪੰਜਾਬ ਦੇ ਵਿਚ ਟ੍ਰੈਫਿਕ ਨਿਯਮ ਹੋਏ ਸਖ਼ਤ, ਮਿਲੇਗੀ ਅਨੋਖੀ ਸਜ਼ਾ
ਟਰਾਂਸਪੋਰਟ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਅਥਾਰਟੀ ਨੂੰ ਇਸ ਦੇ ਆਧਾਰ `ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਕੰਮਾਂ ਵਿਚ ਆਪਸ਼ਨ ਵੀ ਮਿਲੇਗਾ। ਲੋਕ ਸੁਵਿਧਾ ਨਾਲ ਸੇਵਾ ਦੀ ਚੋਣ ਕਰ ਸਕਣਗੇ। ਉਨ੍ਹਾਂ ਨੂੰ ਸਬੰਧਤ ਅਥਾਰਟੀ ਤੋਂ ਸਰਟੀਫਿਕੇਟ ਲੈਣਾ ਪਵੇਗਾ। ਯਾਨੀ ਜੇਕਰ ਕੋਈ ਖੂਨਦਾਨ ਕਰਦਾ ਹੈ ਤਾਂ ਉਸ ਨੂੰ ਹਸਪਤਾਲ ਤੋਂ ਜਾਰੀ ਸਰਟੀਫਿਕੇਟ ਦਿਖਾ ਕੇ ਹੀ ਜ਼ਬਤ ਕੀਤੇ ਗਏ ਦਸਤਾਵੇਜ਼ ਮਿਲਣਗੇ।
ਚੰਡੀਗੜ: ਹੁਣ ਜੇਕਰ ਤੁਸੀਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹੋ ਤਾਂ ਤੁਹਾਨੂੰ ਜੁਰਮਾਨੇ ਦੇ ਨਾਲ-ਨਾਲ ਪੜ੍ਹਾਈ ਵੀ ਕਰਨੀ ਪੈ ਸਕਦੀ ਹੈ। ਇਥੋਂ ਤੱਕ ਕਿ ਹਸਪਤਾਲ ਸੇਵਾ ਅਤੇ ਖੂਨਦਾਨ ਕਰਨ ਦੀ ਵੀ ਲੋੜ ਹੋ ਸਕਦੀ ਹੈ। ਰਾਜ ਦੇ ਟਰਾਂਸਪੋਰਟ ਵਿਭਾਗ ਨੇ ਮੋਟਰ ਵਹੀਕਲ ਐਕਟ ਤਹਿਤ ਕੀਤੀ ਕਾਰਵਾਈ ਵਿਚ ਅਜਿਹੇ ਸਮਾਜ ਸੇਵੀ ਕੰਮਾਂ ਨੂੰ ਵੀ ਸ਼ਾਮਲ ਕੀਤਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਟਰਾਂਸਪੋਰਟ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਅਥਾਰਟੀ ਨੂੰ ਇਸ ਦੇ ਆਧਾਰ 'ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਕੰਮਾਂ ਵਿਚ ਆਪਸ਼ਨ ਵੀ ਮਿਲੇਗਾ। ਲੋਕ ਸੁਵਿਧਾ ਨਾਲ ਸੇਵਾ ਦੀ ਚੋਣ ਕਰ ਸਕਣਗੇ। ਉਨ੍ਹਾਂ ਨੂੰ ਸਬੰਧਤ ਅਥਾਰਟੀ ਤੋਂ ਸਰਟੀਫਿਕੇਟ ਲੈਣਾ ਪਵੇਗਾ। ਯਾਨੀ ਜੇਕਰ ਕੋਈ ਖੂਨਦਾਨ ਕਰਦਾ ਹੈ ਤਾਂ ਉਸ ਨੂੰ ਹਸਪਤਾਲ ਤੋਂ ਜਾਰੀ ਸਰਟੀਫਿਕੇਟ ਦਿਖਾ ਕੇ ਹੀ ਜ਼ਬਤ ਕੀਤੇ ਗਏ ਦਸਤਾਵੇਜ਼ ਮਿਲਣਗੇ। ਸਰਕਾਰ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਦੀ ਰਕਮ ਵੀ ਡੇਢ ਤੋਂ ਦੋ ਗੁਣਾ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਲਾਲ ਬੱਤੀ ਜੰਪ ਕਰਨ 'ਤੇ 500 ਰੁਪਏ ਦਾ ਜ਼ੁਰਮਾਨਾ ਸੀ, ਜਿਸ ਨੂੰ ਵਧਾ ਕੇ 1000 ਰੁਪਏ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਟ੍ਰੈਫਿਕ ਰੂਲ ਹੋਣਗੇ ਲਾਗੂ
* ਨਿਯਮਾਂ ਨੂੰ ਤੋੜਨ ਵਾਲਿਆਂ ਨੂੰ ਟਰਾਂਸਪੋਰਟ ਵਿਭਾਗ ਦਾ ਰਿਫਰੈਸ਼ਰ ਕੋਰਸ ਕਰਨਾ ਪਵੇਗਾ।
* ਇਸ ਤੋਂ ਬਾਅਦ ਉਸਨੂੰ ਨਜ਼ਦੀਕੀ ਸਕੂਲ ਵਿਚ 9ਵੀਂ ਤੋਂ 12ਵੀਂ ਤੱਕ ਦੇ 20 ਵਿਦਿਆਰਥੀਆਂ ਨੂੰ ਦੋ ਘੰਟੇ ਟਰੈਫਿਕ ਨਿਯਮਾਂ ਬਾਰੇ ਪੜ੍ਹਾਉਣਾ ਹੋਵੇਗਾ।
* ਇਸ ਤੋਂ ਬਾਅਦ ਨੋਡਲ ਅਫ਼ਸਰ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ।
* ਨਜ਼ਦੀਕੀ ਹਸਪਤਾਲ ਵਿਚ ਡਾਕਟਰ ਦੀ ਨਿਗਰਾਨੀ ਹੇਠ ਦੋ ਘੰਟੇ ਸੇਵਾਵਾਂ ਦੇਣੀਆਂ ਪੈਣਗੀਆਂ ਜਾਂ ਨਜ਼ਦੀਕੀ ਬਲੱਡ ਬੈਂਕ ਵਿੱਚ ਖੂਨ ਦਾ ਇੱਕ ਯੂਨਿਟ ਦਾਨ ਕਰਨਾ ਹੋਵੇਗਾ।
* ਦੂਸਰੀ ਵਾਰ ਜੁਰਮਾਨੇ ਦੀ ਰਕਮ ਦੁੱਗਣੀ ਹੋ ਜਾਵੇਗੀ ਪਰ ਸਮਾਜ ਸੇਵਾ ਪਹਿਲਾਂ ਵਾਂਗ ਹੀ ਰਹੇਗੀ।
* ਲਾਇਸੈਂਸ ਵੀ ਤਿੰਨ ਮਹੀਨਿਆਂ ਲਈ ਮੁਅੱਤਲ
WATCH LIVE TV