Moga Accident News: ਮੋਗਾ 'ਚ ਵਾਪਰਿਆ ਦਰਦਨਾਕ ਹਾਦਸਾ-ਟਰੈਕਟਰ ਟਰਾਲੀ ਤੇ ਟਰੱਕ ਵਿਚਕਾਰ ਹੋਈ ਟੱਕਰ, ਦੋ ਜ਼ਖ਼ਮੀ
Advertisement
Article Detail0/zeephh/zeephh2029133

Moga Accident News: ਮੋਗਾ 'ਚ ਵਾਪਰਿਆ ਦਰਦਨਾਕ ਹਾਦਸਾ-ਟਰੈਕਟਰ ਟਰਾਲੀ ਤੇ ਟਰੱਕ ਵਿਚਕਾਰ ਹੋਈ ਟੱਕਰ, ਦੋ ਜ਼ਖ਼ਮੀ

Moga Accident News: ਪੰਜਾਬ 'ਚ ਧੁੰਦ ਕਰਕੇ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਇਸ ਦੌਰਾਨ ਅੱਜ ਮੁੜ ਮੋਗਾ ਵਿੱਚ ਵੱਡਾ ਹਾਦਸਾ ਵਾਪਰਿਆ ਹੈ।

Moga Accident News: ਮੋਗਾ 'ਚ ਵਾਪਰਿਆ ਦਰਦਨਾਕ ਹਾਦਸਾ-ਟਰੈਕਟਰ ਟਰਾਲੀ ਤੇ ਟਰੱਕ ਵਿਚਕਾਰ ਹੋਈ ਟੱਕਰ, ਦੋ ਜ਼ਖ਼ਮੀ

Moga Accident News: ਪੰਜਾਬ 'ਚ ਅੱਜ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਵਿਜ਼ੀਬਿਲਟੀ ਬਹੁਤ ਘੱਟ ਹੋਣ ਕਾਰਨ ਵਾਹਨਾਂ ਦੀ ਰਫਤਾਰ ਮੱਠੀ ਰਹੀ। ਦੂਜੇ ਸ਼ਹਿਰਾਂ ਤੋਂ ਆਉਣ ਵਾਲੇ ਦਫਤਰੀ ਕਰਮਚਾਰੀਆਂ ਨੂੰ ਹਾਈਵੇਅ 'ਤੇ ਭਾਰੀ ਦਿੱਕਤ ਹੋ ਰਹੀ ਹੈ। ਇਸ ਵਿਚਾਲੇ ਵੱਡੀ ਖ਼ਬਰ ਮੋਗਾ ਤੋਂ ਸਾਹਮਣੇ ਆਈ ਹੈ ਕਿ ਜਿੱਥੇ ਸੜਕ ਹਾਦਸਾ ਵਾਪਰਿਆ ਹੈ। ਬੀਤੀ ਦੇਰ ਰਾਤ ਰੇਤ ਨਾਲ ਭਰੀ ਟਰੈਕਟਰ ਟਰਾਲੀ ਅਤੇ ਟਰੱਕ ਵਿਚਕਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ 2 ਗੰਭੀਰ ਜ਼ਖ਼ਮੀ ਹੋ ਗਏ ਹਨ।

ਬੀਤੀ ਦੇਰ ਰਾਤ ਰੇਤ ਨਾਲ ਭਰੀ ਟਰੈਕਟਰ ਟਰਾਲੀ ਅਤੇ ਟਰੱਕ ਵਿਚਕਾਰ ਟੱਕਰ ਹੋ ਗਈ। ਟਰੱਕ ਡਰਾਈਵਰ ਨੇ ਟਰਾਲੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟਰੈਕਟਰ ਟਰਾਲੀ ਚਾਲਕ ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਪੁਲ ਤੋਂ ਹੇਠਾਂ ਡਿੱਗ ਗਿਆ, ਫਿਰ ਅੱਜ ਸਵੇਰੇ ਕੈਂਟਰ ਦੀ ਉਸੇ ਨਾਲ ਟੱਕਰ ਹੋ ਗਈ। ਪਿੱਛੇ ਤੋਂ ਟਰੱਕ ਚਲਾ ਗਿਆ। ਟਰੱਕ ਦਾ ਕੰਡਕਟਰ ਟਰਾਲੀ ਦੇ ਕੈਬਿਨ ਵਿੱਚ ਬੁਰੀ ਤਰ੍ਹਾਂ ਫਸ ਗਿਆ ਸੀ ਅਤੇ ਉਸ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। 

ਇਹ ਵੀ ਪੜ੍ਹੋ: Delhi Flights News: ਦਿੱਲੀ-ਲਖਨਊ-ਅੰਮ੍ਰਿਤਸਰ ਹਵਾਈ ਅੱਡੇ 'ਤੇ 30 ਤੋਂ ਵੱਧ ਉਡਾਣਾਂ ਲੇਟ, ਧੁੰਦ ਕਾਰਨ ਵਿਜ਼ੀਬਿਲਟੀ ਘਟੀ

ਫਿਰ ਅੱਜ ਸਵੇਰੇ ਕੈਂਟਰ ਉਸੇ ਟਰੱਕ ਨਾਲ ਪਿੱਛਿਓਂ ਟਕਰਾ ਗਿਆ, ਜਿਸ ਕਾਰਨ ਡਰਾਈਵਰ ਦੀ ਲੱਤ ਵਿੱਚ ਫਰੈਕਚਰ ਹੋ ਗਿਆ ਅਤੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸ ਦਈਏ ਕਿ ਬੀਤੇ ਦਿਨੀ ਪੰਜਾਬ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਸਥਿਤ ਕਸਬਾ ਬਿਆਸ ਵਿੱਚ ਧੁੰਦ ਦੇ ਕਾਰਨ ਇੱਕ ਤੋਂ ਬਾਅਦ ਇੱਕ ਕਰ ਕੇ ਕਰੀਬ 10 ਗੱਡੀਆਂ ਦੀ ਟੱਕਰ ਹੋ ਗਈ ਸੀ। ਹਾਦਸਾ ਐਨਾ ਜ਼ਿਆਦਾ ਭਿਆਨਕ ਸੀ, ਕਿ ਇਸ ਦੌਰਾਨ ਇੱਕ ਸੀਮਿੰਟ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਫੈਲਾਈ ਓਵਰ ਤੋਂ ਹੇਠਾਂ ਕਰੀਬ 30 ਤੋਂ 40 ਫੁੱਟ ਜਾ ਡਿੱਗਿਆ।

ਗ਼ਨੀਮਤ ਇਹ ਰਹੀ ਕਿ ਟਰੱਕ ਚਾਲਕ ਦੇ ਮਾਮੂਲੀ ਸੱਟਾਂ ਹੀ ਲੱਗੀਆਂ। ਇਸ ਦੇ ਨਾਲ ਹੀ ਮੁੱਖ ਸੜਕ ਦੇ ਉੱਤੇ ਕਰੀਬ ਨੌਂ ਹੋਰ ਵਾਹਨਾਂ ਦੀ ਅਲੱਗ-ਅਲੱਗ ਟੱਕਰ ਹੋਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਜ਼ਿਕਰਯੋਗ ਹੈ ਕਿ ਇਸ ਭਿਆਨਕ ਸੜਕ ਹਾਦਸੇ ਦਰਮਿਆਨ ਜਿੱਥੇ ਜਾਨੀ ਨੁਕਸਾਨ ਹੋਣ ਤੋਂ ਬਚਾ ਰਿਹਾ ਹੈ ਉੱਥੇ ਹੀ ਇਸ ਵੱਡੇ ਹਾਦਸੇ ਦਾ ਕਾਰਨ ਕਿਤੇ ਨਾ ਕਿਤੇ ਤੇਜ਼ ਰਫ਼ਤਾਰ ਹੋਣਾ ਮੰਨਿਆ ਜਾ ਰਿਹਾ ਹੈ

(ਨਵਦੀਪ ਸਿੰਘ ਦੀ ਰਿਪੋਰਟ)

ਇਹ ਵੀ ਪੜ੍ਹੋ: Punjab Accident news: ਧੁੰਦ ਦੇ ਕਾਰਨ ਪੰਜਾਬ ਵਿੱਚ ਵਾਪਰੇ ਦੋ ਵੱਡੇ ਹਾਦਸੇ

 

 

 

Trending news