Mukhyamantri Tirth Yatra Yojana: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੰਮ੍ਰਿਤਸਰ ਤੋਂ ਰੇਲਗੱਡੀ ਰਵਾਨਾ
Mukhyamantri Tirth Yatra Yojana: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅੱਜ ਅੰਮ੍ਰਿਤਸਰ ਤੋਂ ਸ਼ੁਰੂ ਹੋ ਗਈ ਹੈ।
Mukhyamantri Tirth Yatra Yojana: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅੱਜ ਅੰਮ੍ਰਿਤਸਰ ਤੋਂ ਸ਼ੁਰੂ ਹੋ ਗਈ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਯਾਤਰੀਆਂ ਨੂੰ ਰੇਲਗੱਡੀ ਵਿੱਚ ਬਿਠਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀਆਂ ਦੇ ਨਾਲ ਕਈ ਮੰਤਰੀ ਵੀ ਮੌਜੂਦ ਸਨ।
ਅੰਮ੍ਰਿਤਸਰ ਤੋਂ ਰਵਾਨਾ ਕੀਤੀ ਗਈ ਰੇਲਗੱਡੀ ਜਲੰਧਰ ਤੋਂ ਸੰਗਤ ਲੈਂਦੀ ਹੋਈ ਧੂਰੀ ਪੁੱਜੇਗੀ। ਜਿਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਗੱਡੀ ਨੂੰ ਹਰੀ ਝੰਡੀ ਵਿਖਾਉਣਗੇ। ਇਹ ਰੇਲਗੱਡੀ ਨਾਂਦੇੜ ਸਾਹਿਬ ਪਹੁੰਚੇਗੀ। ਸੰਗਤਾਂ ਵਿੱਚ ਭਾਰੀ ਖੁਸ਼ੀ ਦਾ ਮਾਹੌਲ ਪਾਇਆ ਗਿਆ। ਸੰਗਤ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਉਨ੍ਹਾਂ ਨੂੰ ਆਪਣੇ ਤੀਰਥ ਸਥਾਨ ਦੇ ਦਰਸ਼ਨਾਂ ਦਾ ਮੌਕਾ ਮਿਲਿਆ ਹੈ।
ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਗੁਰੂ ਨਾਨਕ ਦੇਵ ਪ੍ਰਕਾਸ਼ ਪੁਰਬ ਮੌਕੇ ਅੱਜ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਹੋ ਗਈ ਹੈ। ਇਹ ਪਹਿਲੀ ਯਾਤਰਾ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਤੱਕ ਹੈ ਅਤੇ ਸਾਰੇ ਯਾਤਰੀਆਂ ਨੂੰ ਟਰੇਨ ਰਾਹੀਂ ਭੇਜਣ ਦਾ ਪ੍ਰਬੰਧ ਕੀਤਾ ਗਿਆ ਹੈ।
ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਸ਼ਰਧਾਲੂਆਂ ਨੂੰ ਸੀਐਮ ਕਿੱਟਾਂ ਦਿੱਤੀਆਂ ਗਈਆਂ। ਇਸ ਤੋਂ ਬਾਅਦ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਇੱਥੋਂ ਰਵਾਨਾ ਕਰ ਦਿੱਤਾ। ਇਹ ਟਰੇਨ ਦੁਪਹਿਰ 3 ਵਜੇ ਦੇ ਕਰੀਬ ਧੂਰੀ ਪਹੁੰਚੇਗੀ। ਜਿੱਥੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਇਸ ਟਰੇਨ ਦਾ ਸਵਾਗਤ ਕਰਨਗੇ ਅਤੇ ਅੱਗੇ ਰਵਾਨਾ ਕਰਨਗੇ। ਇਸ ਦੌਰੇ ਦਾ ਐਲਾਨ ਪਿਛਲੀ ਕੈਬਨਿਟ ਮੀਟਿੰਗ ਤੋਂ ਬਾਅਦ ਕੀਤਾ ਗਿਆ ਸੀ।
ਪੰਜਾਬ ਸਰਕਾਰ ਇਸ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੇ ਰਵਾਨਾ ਹੋਣ ਤੋਂ ਲੈ ਕੇ ਵਾਪਸੀ ਤੱਕ ਸਾਰੇ ਪ੍ਰਬੰਧ ਕਰ ਰਹੀ ਹੈ। ਰੇਲਾਂ ਲਈ ਆਈਆਰਸੀਟੀਸੀ ਤੋਂ ਸਹਾਇਤਾ ਲਈ ਜਾ ਰਹੀ ਹੈ ਤੇ ਪੰਜਾਬ ਰੋਡਵੇਜ਼ ਵੱਲੋਂ ਬੱਸਾਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਯਾਤਰਾ 'ਤੇ ਜਾਣ ਵਾਲੇ ਲੋਕਾਂ ਨੂੰ ਏਸੀ ਧਰਮਸ਼ਾਲਾਵਾਂ 'ਚ ਠਹਿਰਾਇਆ ਜਾਵੇਗਾ। ਭੋਜਨ ਤੇ ਸ਼ਰਧਾਲੂ ਕਿੱਟ ਵੀ ਪ੍ਰਦਾਨ ਕੀਤੀ ਜਾਵੇਗੀ। ਜਦੋਂ ਸ਼ਰਧਾਲੂ ਕਿਸੇ ਵੀ ਧਾਰਮਿਕ ਸਥਾਨ 'ਤੇ ਪੁੱਜਣਗੇ ਹਨ ਤਾਂ ਉਥੇ ਤਾਇਨਾਤ ਗਾਈਡ ਉਨ੍ਹਾਂ ਦੀ ਭਾਸ਼ਾ ਵਿਚ ਵਿਸਥਾਰਪੂਰਵਕ ਜਾਣਕਾਰੀ ਦੇਣਗੇ।
ਇਹ ਵੀ ਪੜ੍ਹੋ : Chandigarh Farmers Protest: ਕਿਸਾਨਾਂ ਨੇ ਚੰਡੀਗੜ੍ਹ, ਮੁਹਾਲੀ 'ਚ ਲਗਾਏ ਡੇਰੇ; ਅੱਜ ਮੀਟਿੰਗ ਕਰ ਉਲੀਕਣਗੇ ਅਗਲੀ ਰੂਪਰੇਖਾ