Farmers Protest News: ਕਿਸਾਨਾਂ ਵੱਲੋਂ 9 ਨਵੰਬਰ ਨੂੰ ਕੀਤਾ ਜਾਣ ਵਾਲਾ ਰੇਲ ਰੋਕੋ ਅੰਦੋਲਨ ਮੁਲਤਵੀ

Farmers Protest News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੀ ਸੰਯੁਕਤ ਕਿਸਾਨ ਮੋਰਚੇ ਦੀਆਂ ਅੱਠ ਜਥੇਬੰਦੀਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ।
Farmers Protest News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੀ ਸੰਯੁਕਤ ਕਿਸਾਨ ਮੋਰਚੇ ਦੀਆਂ ਅੱਠ ਜਥੇਬੰਦੀਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਿਸਾਨਾਂ ਵੱਲੋਂ 9 ਨਵੰਬਰ ਨੂੰ ਕੀਤੇ ਜਾ ਵਾਲੇ ਰੇਲ ਰੋਕੋ ਅੰਦੋਲਨ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਉਪਰ ਸਰਕਾਰ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਦੇ ਸਾਹਮਣੇ ਸਾਰੀਆਂ ਮੰਗਾਂ ਰੱਖੀਆਂ ਜਾਣਗੀਆਂ। ਸ਼ੂਗਰ ਮਿੱਲਾਂ ਨੂੰ ਚਲਾਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। 21 ਨਵੰਬਰ ਤੋਂ ਪੰਜਾਬ ਦੀਆਂ ਸਾਰੀਆਂ ਸ਼ੂਗਰ ਮਿੱਲਾਂ ਕੰਮ ਕਰਨਾ ਸ਼ੁਰੂ ਕਰ ਦੇਣਗੀਆਂ।
ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦਵਿੰਦਰ ਸਿੰਘ, ਦੁਆਬਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਬਲਵਿੰਦਰ ਸਿੰਘ ਮਲਲੀ ਮੰਗ, ਦੁਆਬਾ ਕਿਸਾਨ ਕਮੇਟੀ ਪੰਜਾਬ ਜੰਗਬੀਰ ਸਿੰਘ ਚੌਹਾਨ, ਕੁਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਭਾਰਤੀ ਕਿਸਾਨ ਯੂਨੀਅਨ ਪੰਜਾਬ ਸੁਖ ਗਿੱਲ ਮੋਗਾ ਸਣੇ ਅਨੇਕ ਅਹੁਦੇਦਾਰ ਮੌਜੂਦ ਸਨ।
ਇਹ ਵੀ ਪੜ੍ਹੋ : SGPC Elections Live Updates: SGPC ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ, ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ
ਲੱਖੋਵਾਲ ਨੇ ਦੱਸਿਆ ਕਿ ਰੇਲ ਰੋਕੋ ਅੰਦੋਲਨ 9 ਨਵੰਬਰ ਵੀਰਵਾਰ ਤੋਂ ਸ਼ੁਰੂ ਕੀਤਾ ਜਾਣਾ ਸੀ, ਉਸ ਨੂੰ ਮੁਲਤਵੀ ਕਰ ਦਿੱਤਾ ਗਿਆ ਅਤੇ ਹੁਣ 16 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੰਨੇ ਦੇ ਰੇਟ ਨੂੰ ਲੈ ਕੇ ਅਤੇ ਹੜ੍ਹ ਵਿੱਚ ਹੋਏ ਗੰਨੇ ਦੀ ਖ਼ਰਾਬੀ ਕਾਰਨ ਫ਼ਸਲ ਦੇ ਮੁਆਵਜ਼ੇ ਨੂੰ ਲੈ ਕੇ ਮੀਟਿੰਗ ਕੀਤੀ ਜਾਣੀ ਹੈ। ਜੇਕਰ ਇਸ ਮੀਟਿੰਗ ਵਿੱਚ ਕੋਈ ਫੈਸਲਾ ਨਹੀਂ ਹੁੰਦਾ ਤਾਂ ਉਹ 17 ਨਵੰਬਰ ਨੂੰ ਰੇਲ ਰੋਕੋ ਅੰਦੋਲਨ ਸ਼ੁਰੂ ਕਰਨਗੇ।
ਕਾਬਿਲੇਗੌਰ ਹੈ ਕਿ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 9 ਨਵੰਬਰ ਨੂੰ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਕਿਸਾਨ ਆਗੂਆਂ ਨੇ ਮੰਗਾਂ ਨਾ ਮੰਨੇ ਜਾਣ ਉਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਸੀ।
ਇਹ ਵੀ ਪੜ੍ਹੋ : Batala Stubble Burning: ਬਟਾਲਾ 'ਚ ਕਿਸਾਨ ਨੇ ਪਰਾਲੀ ਨੂੰ ਲਗਾਈ ਅੱਗ, ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਖੇਤੀਬਾੜੀ ਅਧਿਕਾਰੀ