Punjab Weather News: ਅੱਤ ਦੀ ਠੰਢ ਤੇ ਸੰਘਣੀ ਧੁੰਦ ਕਾਰਨ ਰੇਲਗੱਡੀਆਂ ਪ੍ਰਭਾਵਿਤ; ਦੇਖੋ ਦੇਰੀ ਨਾਲ ਚੱਲ ਰਹੀਆਂ ਟ੍ਰੇਨਾਂ ਦੀ ਸੂਚੀ
Advertisement
Article Detail0/zeephh/zeephh2042818

Punjab Weather News: ਅੱਤ ਦੀ ਠੰਢ ਤੇ ਸੰਘਣੀ ਧੁੰਦ ਕਾਰਨ ਰੇਲਗੱਡੀਆਂ ਪ੍ਰਭਾਵਿਤ; ਦੇਖੋ ਦੇਰੀ ਨਾਲ ਚੱਲ ਰਹੀਆਂ ਟ੍ਰੇਨਾਂ ਦੀ ਸੂਚੀ

Punjab Weather News: ਸੰਘਣੀ ਧੁੰਦ ਕਾਰਨ ਪੰਜਾਬ ਵਿੱਚ ਜਨਜੀਵਨ ਠੱਪ ਹੋ ਰਿਹਾ ਹੈ ਅਤੇ ਰੇਲ ਸੇਵਾ ਪ੍ਰਭਾਵਿਤ ਹੋ ਰਹੀ ਹੈ।

Punjab Weather News: ਅੱਤ ਦੀ ਠੰਢ ਤੇ ਸੰਘਣੀ ਧੁੰਦ ਕਾਰਨ ਰੇਲਗੱਡੀਆਂ ਪ੍ਰਭਾਵਿਤ; ਦੇਖੋ ਦੇਰੀ ਨਾਲ ਚੱਲ ਰਹੀਆਂ ਟ੍ਰੇਨਾਂ ਦੀ ਸੂਚੀ

Punjab Weather News: ਪੰਜਾਬ ਦੇ ਸੱਤ ਜ਼ਿਲ੍ਹੇ ਹਿਮਾਚਲ ਪ੍ਰਦੇਸ਼ ਦੀ ਧਰਮਸ਼ਾਲਾ ਤੇ ਜੰਮੂ ਨਾਲੋਂ ਜ਼ਿਆਦਾ ਠੰਢੇ ਰਹੇ। ਧਰਮਸ਼ਾਲਾ ਦਾ ਘੱਟੋ-ਘੱਟ ਤਾਪਮਾਨ 8.2 ਡਿਗਰੀ ਅਤੇ ਜੰਮੂ ਦਾ 8 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਪੰਜਾਬ ਦਾ ਗੁਰਦਾਸਪੁਰ ਪੰਜ ਡਿਗਰੀ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਠੰਢਾ ਰਿਹਾ।

ਬਠਿੰਡਾ 'ਚ ਘੱਟੋ-ਘੱਟ ਤਾਪਮਾਨ 6.0, ਫਰੀਦਕੋਟ 'ਚ 6.8 ਡਿਗਰੀ, ਬਰਨਾਲਾ 'ਚ 7.7, ਮੋਗਾ 'ਚ 7.4, ਲੁਧਿਆਣਾ 'ਚ 7.6 ਡਿਗਰੀ ਅਤੇ ਪਟਿਆਲਾ 'ਚ 8.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਵੀਰਵਾਰ ਤੋਂ ਐਤਵਾਰ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ 9 ਜਨਵਰੀ ਨੂੰ ਪੰਜਾਬ 'ਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੀਂਹ ਤੋਂ ਬਾਅਦ ਰਾਤ ਦੇ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੂਰਜ ਦੇ ਦਰਸ਼ਨ ਨਾ ਹੋਣ ਕਾਰਨ ਠੰਢ ਦਾ ਦੌਰ ਬਰਕਰਾਰ ਰਹੇਗਾ।

ਸੰਘਣੀ ਧੁੰਦ ਕਾਰਨ ਰੇਲਗੱਡੀਆਂ ਪ੍ਰਭਾਵਿਤ
ਵੀਰਵਾਰ ਸਵੇਰੇ ਪੰਜਾਬ ਤੋਂ ਰਵਾਨਾ ਹੋਣ ਵਾਲੀਆਂ ਟਰੇਨਾਂ 'ਤੇ ਵੀ ਧੁੰਦ ਦਾ ਅਸਰ ਦਿਖਾਈ ਦੇ ਰਿਹਾ ਹੈ। ਅੰਮ੍ਰਿਤਸਰ ਜਾਂ ਪੰਜਾਬ ਦੇ ਹੋਰ ਹਿੱਸਿਆਂ ਤੋਂ ਰਵਾਨਾ ਹੋਣ ਵਾਲੀਆਂ ਟਰੇਨਾਂ ਨਿਰਧਾਰਤ ਸਮੇਂ ਤੋਂ ਪਿੱਛੇ ਚੱਲ ਰਹੀਆਂ ਹਨ। ਰੇਲਵੇ ਵਿਭਾਗ ਨੇ ਵੀ ਆਪਣੀ ਅਧਿਕਾਰਤ ਮੋਬਾਈਲ ਐਪਲੀਕੇਸ਼ਨ NTS ਜਾਂ 139 ਤੋਂ ਜਾਣਕਾਰੀ ਲੈਣ ਤੋਂ ਬਾਅਦ ਹੀ ਰੇਲਵੇ ਸਟੇਸ਼ਨ 'ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ। ਉਕਤ ਰੇਲਗੱਡੀਆਂ ਇਸ ਸਮੇਂ ਨਿਰਧਾਰਤ ਸਮੇਂ ਤੋਂ ਥੋੜ੍ਹੀ ਦੇਰੀ ਨਾਲ ਚੱਲ ਰਹੀਆਂ ਹਨ।

1. ਅੰਮ੍ਰਿਤਸਰ ਇੰਦੌਰ ਐਕਸਪ੍ਰੈਸ 2.30 ਘੰਟੇ ਲੇਟ ਚੱਲ ਰਹੀ ਹੈ।
2. ਅੰਮ੍ਰਿਤਸਰ-ਨਵੀਂ ਦਿੱਲੀ ਸ਼ਤਾਬਦੀ ਕਰੀਬ 15 ਮਿੰਟ ਦੇਰੀ ਨਾਲ ਚੱਲ ਰਹੀ ਹੈ।
3. ਅੰਮ੍ਰਿਤਸਰ-ਨਾਂਦੇੜ ਸੱਚਖੰਡ ਐਕਸਪ੍ਰੈਸ ਅੰਮ੍ਰਿਤਸਰ ਤੋਂ 25 ਘੰਟੇ ਦੀ ਦੇਰੀ ਨਾਲ ਰਵਾਨਾ ਹੋਈ।
4. ਅੰਮ੍ਰਿਤਸਰ-ਨਵੀਂ ਦਿੱਲੀ ਸੁਪਰ ਫਾਸਟ ਅੱਧਾ ਘੰਟਾ ਦੇਰੀ ਨਾਲ ਚੱਲ ਰਹੀ ਹੈ।
5. ਪਠਾਨਕੋਟ-ਦਿੱਲੀ ਵੀ ਤੈਅ ਸਮੇਂ ਤੋਂ ਪਿੱਛੇ ਚੱਲ ਰਹੀ ਹੈ।

ਦਿਨ ਤੇ ਰਾਤ ਦੇ ਤਾਪਮਾਨ 'ਚ ਫ਼ਰਕ ਘਟਿਆ

ਪਿਛਲੇ ਮਹੀਨੇ ਪੰਜਾਬ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ 15 ਡਿਗਰੀ ਦਾ ਫਰਕ ਦੇਖਿਆ ਗਿਆ ਸੀ। ਹੁਣ ਇਹ ਅੰਤਰ ਘੱਟ ਕੇ 5 ਡਿਗਰੀ ਦੇ ਕਰੀਬ ਰਹਿ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਧੁੱਪ ਦੇਖਣ ਨੂੰ ਨਹੀਂ ਮਿਲ ਰਹੀ ਅਤੇ ਠੰਢ ਕਾਰਨ ਲੋਕ ਕੰਬਣ ਲਈ ਮਜਬੂਰ ਹਨ। ਹਾਲ ਹੀ ਵਿੱਚ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 11.2 ਡਿਗਰੀ, ਲੁਧਿਆਣਾ ਦਾ 14.2 ਡਿਗਰੀ, ਜਲੰਧਰ ਦਾ 13.1 ਡਿਗਰੀ ਅਤੇ ਫਰੀਦਕੋਟ ਦਾ 10 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਇਹ ਤਾਪਮਾਨ ਆਮ ਨਾਲੋਂ 5.4 ਡਿਗਰੀ ਘੱਟ ਰਹਿਣ ਦਾ ਅਨੁਮਾਨ ਹੈ।

ਇਹ ਵੀ ਪੜ੍ਹੋ : Farmers Protest News: ਕਿਸਾਨ ਮੁੜ ਵਿੱਢਣਗੇ ਅੰਦੋਲਨ; 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ

Trending news