Muktsar Bus Accident News: ਮੁਕਤਸਰ ਬੱਸ ਹਾਦਸੇ `ਚ ਟਰਾਂਸਪੋਰਟ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
Muktsar Bus Accident News: ਬੀਤੇ ਦਿਨ ਸ੍ਰੀ ਮੁਕਤਸਰ ਸਾਹਿਬ ਵਿੱਚ ਵਾਪਰੇ ਨਿੱਜੀ ਬੱਸ ਹਾਦਸੇ ਵਿੱਚ ਜਾਂਚ ਦੇ ਹੁਕਮ ਦਿੱਤੇ ਗਏ ਹਨ।
Muktsar Bus Accident News: ਬੀਤੇ ਦਿਨ ਸ੍ਰੀ ਮੁਕਤਸਰ ਸਾਹਿਬ ਵਿੱਚ ਵਾਪਰੇ ਨਿੱਜੀ ਬੱਸ ਹਾਦਸੇ ਵਿੱਚ ਜਾਂਚ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਟਰਾਂਸਪੋਰਟ ਸਕੱਤਰ ਨੂੰ 3 ਦਿਨ ਦੇ ਅੰਦਰ ਜਾਂਚ ਰਿਪੋਰਟ ਦੇਣ ਦੇ ਹੁਕਮ ਦਿੱਤ ਹਨ। ਟਰਾਂਸਪੋਰਟ ਮੰਤਰੀ ਨੇ ਬੱਸ ਦਾ ਪੇਪਰ ਵਰਕ ਅਤੇ ਹਾਦਸੇ ਦੇ ਕਾਰਨ ਦੀ ਰਿਪੋਰਟ ਤਲਬ ਕੀਤੀ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।
ਦੂਜੇ ਪਾਸੇ ਪੁਲਿਸ ਨੇ ਲਾਪਰਵਾਹੀ ਨਾਲ ਬੱਸ ਚਲਾਉਣ ਦੇ ਦੋਸ਼ ਹੇਠ ਡਰਾਈਵਰ ਤੇ ਕੰਡਕਟਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਬਰੀਵਾਲਾ ਪੁਲਸ ਨੇ ਬੱਸ ਚਾਲਕ ਅਤੇ ਪਰਿਚਾਲਕ ਖਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕਰ ਲਿਆ ਹੈ।
ਚਾਲਕ ਦੀ ਕਥਿਤ ਲਾਪਰਵਾਹੀ ਨਾਲ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਲੋਕ ਜ਼ਖ਼ਮੀ ਹੋ ਗਏ, ਉੱਥੇ ਹੀ ਕੁੱਝ ਯਾਤਰੀ ਅਜੇ ਵੀ ਲਾਪਤਾ ਹਨ, ਜਿਨ੍ਹਾਂ ਦੀ ਬੁੱਧਵਾਰ ਨੂੰ ਵੀ ਐੱਨ. ਡੀ. ਆਰ. ਐੱਫ. ਟੀਮਾਂ ਭਾਲ ਕਰ ਰਹੀਆਂ ਸਨ। ਇਸ ਸਬੰਧੀ ਤਾਰ ਸਿੰਘ ਵਾਸੀ ਪਿੰਡ ਕੱਟਿਆਂਵਾਲੀ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ।
ਕਾਬਿਲੇਗੌਰ ਹੈ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਿੰਡ ਕੱਟਿਆਂਵਾਲੀ ਵਾਸੀ ਤਾਰ ਸਿੰਘ ਨੇ ਦੱਸਿਆ ਕਿ ਉਸਦੀ ਭੈਣ ਪ੍ਰੀਤਮ ਉਰਫ਼ ਪ੍ਰੀਤੋ ਪਤਨੀ ਹਰਜੀਤ ਸਿੰਘ ਵਾਸੀ ਮੁਗਲਵਾਲਾ ਪੱਟੀ ਤਰਨਤਾਰਨ ਦੋ ਦਿਨ ਪਹਿਲਾਂ ਉਸਨੂੰ ਮਿਲਣ ਲਈ ਪਿੰਡ ਆਈ ਹੋਈ ਸੀ। ਜਿਸ ਨੂੰ ਉਹ ਪਿੰਡ ਮੁਗਲਵਾਲਾ ਛੱਡਣ ਲਈ ਜਾ ਰਹੇ ਸਨ।
ਇਹ ਵੀ ਪੜ੍ਹੋ : Canada News: 'ਕੈਨੇਡਾ ‘ਚ 25 ਸਤੰਬਰ ਨੂੰ ਭਾਰਤ ਦੇ ਖਿਲਾਫ ਹੋਣ ਵਾਲੀ ਖਾਲਿਸਤਾਨ ਪੱਖੀ ਰੈਲੀ ‘ਚ ਹਿੰਸਾ ਹੋਣ ਦਾ ਡਰ'
ਉਹ ਮਲੋਟ ਬੱਸ ਸਟੈਂਡ ਤੋਂ ਨਿੱਜੀ ਕੰਪਨੀ ਦੀ ਬੱਸ ਅੰਮ੍ਰਿਤਸਰ ਜਾਣ ਲਈ ਬੈਠੇ ਸਨ। ਇਸ ਦੌਰਾਨ ਬੱਸ ਦਾ ਕੰਡਕਟਰ ਹਰਜੀਤ ਸਿੰਘ ਚਾਲਕ ਪੁਸ਼ਪਿੰਦਰ ਸਿੰਘ ਨੂੰ ਇਹ ਕਹਿ ਰਿਹਾ ਸੀ ਕਿ ਬੱਸ ਤੇਜ਼ ਰਫ਼ਤਾਰ ਵਿੱਚ ਲੈ ਕੇ ਚੱਲੋ ਕਿਉਂਕਿ ਜਲਦੀ ਪੁੱਜਣਾ ਹੈ। ਮਲੋਟ ਤੋਂ ਦੁਪਹਿਰ 12 ਵਜੇ ਚਾਲਕ ਬੱਸ ਤੇਜ਼ ਰਫ਼ਤਾਰ ਨਾਲ ਚਲਾਉਣੀ ਸ਼ੁਰੂ ਕਰ ਦਿੱਤੀ। ਰਸਤੇ ਵਿੱਚ ਇਹ ਮੁਕਤਸਰ ਤੱਕ ਵੀ ਲਗਾਤਾਰ ਬੱਸ ਭਜਾ ਰਿਹਾ ਸੀ।
ਇਹ ਵੀ ਪੜ੍ਹੋ : Punjab News: ਦਿੱਲੀ ਪੁਲਿਸ ਨੇ ਪੰਜਾਬ ਦੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਹੋਈ ਚੋਰੀ ਦੀ ਗੁੱਥੀ ਸੁਲਝਾਈ, ਦੋਸ਼ੀ ਗ੍ਰਿਫਤਾਰ