ਟੈਂਡਰ ਘੁਟਾਲਾ ਮਾਮਲੇ 'ਚ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਭਗੌੜਾ ਕਰਾਰ, ਅਦਾਲਤ ਨੇ ਸੁਣਾਇਆ ਫ਼ੈਸਲਾ
Advertisement

ਟੈਂਡਰ ਘੁਟਾਲਾ ਮਾਮਲੇ 'ਚ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਭਗੌੜਾ ਕਰਾਰ, ਅਦਾਲਤ ਨੇ ਸੁਣਾਇਆ ਫ਼ੈਸਲਾ

Transport tender scam case: ਬਹੁਚਰਚਿਤ ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਦੇ ਵਿਚ ਖੁਰਾਕ ਸਪਲਾਈ ਮਹਿਕਮੇ ਦੇ ਡਿਪਟੀ ਡਾਇਰੈਕਟਰ ਕਰ ਰਹੇ ਰਾਕੇਸ਼ ਕੁਮਾਰ ਸਿੰਗਲਾ ਨੂੰ ਪੀ ਓ ਐਲਾਨ ਦਿੱਤਾ ਗਿਆ ਹੈ।  ਲੁਧਿਆਣਾ ਦੀ ਸੀ ਜੇ ਐਮ ਅਦਾਲਤ ਦੇ ਜੱਜ ਸੁਮਿਤ ਮੱਕੜ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ। ਵਿਜੀਲੈਂਸ ਵਿਭਾਗ ਵੱਲੋਂ ਪ੍ਰੈਸ ਨੋਟ ਜਾਰੀ ਕਰਕੇ ਇਸ ਸਬੰਧੀ ਪੁਸ਼ਟੀ ਕੀਤੀ ਗਈ ਹੈ। ਰੈੱਡ ਕਾ

ਟੈਂਡਰ ਘੁਟਾਲਾ ਮਾਮਲੇ 'ਚ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਭਗੌੜਾ ਕਰਾਰ, ਅਦਾਲਤ ਨੇ ਸੁਣਾਇਆ ਫ਼ੈਸਲਾ

ਲੁਧਿਆਣਾ: ਬਹੁਚਰਚਿਤ ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਦੇ ਵਿਚ ਖੁਰਾਕ ਸਪਲਾਈ ਮਹਿਕਮੇ ਦੇ ਡਿਪਟੀ ਡਾਇਰੈਕਟਰ ਕਰ ਰਹੇ ਰਾਕੇਸ਼ ਕੁਮਾਰ ਸਿੰਗਲਾ ਨੂੰ ਪੀ ਓ ਐਲਾਨ ਦਿੱਤਾ ਗਿਆ ਹੈ। ਲੁਧਿਆਣਾ ਦੀ ਸੀ ਜੇ ਐਮ ਅਦਾਲਤ ਦੇ ਜੱਜ ਸੁਮਿਤ ਮੱਕੜ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ। ਵਿਜੀਲੈਂਸ ਵਿਭਾਗ ਵੱਲੋਂ ਪ੍ਰੈਸ ਨੋਟ ਜਾਰੀ ਕਰਕੇ ਇਸ ਸਬੰਧੀ ਪੁਸ਼ਟੀ ਕੀਤੀ ਗਈ ਹੈ। ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੇ ਨਾਲ ਰਾਕੇਸ਼ ਕੁਮਾਰ ਸਿੰਗਲਾ ਦੀ ਭ੍ਰਿਸ਼ਟਾਚਾਰ ਦੇ ਪੈਸੇ ਨਾਲ ਬਣਾਈ ਹੋਈ ਜਾਇਦਾਦ ਸਬੰਧੀ ਵੀ ਵੇਰਵਾ ਇਕੱਠਾ ਕਰਕੇ ਉਸ ਨੂੰ ਨਾਲ ਅਟੈਚ ਕਰਨ ਦੀ ਤਿਆਰੀ ਵਿਜੀਲੈਂਸ ਵਿਭਾਗ ਵਲੋਂ ਕੀਤੀ ਜਾ ਰਹੀ ਹੈ।  

ਖੁਰਾਕ ਸਪਲਾਈ ਮਹਿਕਮੇ ਦੇ ਡਿਪਟੀ ਡਾਇਰੈਕਟਰ ਰਹੇ ਰਾਕੇਸ਼ ਕੁਮਾਰ ਸਿੰਗਲਾ ਦੇ ਇਲਜ਼ਾਮ ਨੇ ਕਿ ਉਸ ਨੇ ਤੇਲੂ ਰਾਮ ਨੂੰ ਮੰਡੀ ਦੀ ਅਨਾਜ ਦਾ ਢੋਆ ਢੁਆਈ ਦਾ ਟੈਂਡਰ ਦੇਣ ਲਈ 30 ਲੱਖ ਰੁਪਏ ਦੀ ਮੰਗ ਕੀਤੀ ਸੀ ਜਦੋਂ ਕਿ 20 ਲੱਖ ਰੁਪਏ ਦੇ ਕੇ ਤੇਲੂ ਰਾਮ ਨੇ ਇਹ ਟੇਂਡਰ ਹਾਸਲ ਕੀਤੇ ਸਨ ਜਿਸ ਵਿੱਚ ਬੇਨਿਯਮੀਆਂ ਕਰਕੇ ਇਸ ਪੂਰੇ ਘਪਲੇ ਦਾ ਖੁਲਾਸਾ ਹੋਇਆ ਸੀ। ਅਦਾਲਤ ਦੇ ਤਾਜਾ ਹੁਕਮਾਂ ਤੋਂ ਬਾਅਦ ਵਿਜੀਲੈਂਸ ਵੱਲੋਂ ਉਸ ਦੀ ਗ੍ਰਿਫਤਾਰੀ ਨੂੰ ਅੰਜਾਮ ਦੇਣ ਲਈ ਉਸ ਵਿਰੁੱਧ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਕਿਉਂਕਿ ਉਹ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਵਿਦੇਸ਼ ਚਲਾ ਗਿਆ ਹੈ। ਵਿਜੀਲੈਂਸ ਬਿਊਰੋ ਨੂੰ ਉਸ ਦੀ ਵੱਡੀ ਰਿਸ਼ਵਤ ਨਾਲ ਬਣਾਈ ਗਈ ਜਾਇਦਾਦ ਬਾਰੇ ਵੀ ਅਹਿਮ ਜਾਣਕਾਰੀ ਮਿਲੀ ਹੈ ਕਿਉਂਕਿ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੇ ਉਸ ਦੀਆਂ ਜਾਇਦਾਦਾਂ ਦਾ ਮੁਲਾਂਕਣ ਵੀ ਕੀਤਾ ਹੈ।

ਇਹ ਵੀ ਪੜ੍ਹੋਂ: Weather Report:  ਪਹਾੜਾਂ 'ਤੇ ਬਰਫਬਾਰੀ ਜ਼ਿਆਦਾ ਹੋਣ ਕਰਕੇ ਪੰਜਾਬ 'ਚ ਵਧੀ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ

ਇਸ ਸਬੰਧ ਵਿੱਚ ਐਫ.ਆਈ.ਆਰ ਨੰਬਰ 11 ਮਿਤੀ 16-08-2022, ਆਈ.ਪੀ.ਸੀ. ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13(2) ਤਹਿਤ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ, ਸੰਦੀਪ ਭਾਟੀਆ ਅਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲਾਂ ਦੇ ਨਾਲ-ਨਾਲ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇਹ ਮੁਕੱਦਮਾ ਪਹਿਲਾਂ ਹੀ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸ਼ਾਮਲ 17 ਮੁਲਜ਼ਮਾਂ ਵਿੱਚੋਂ 6 ਗ੍ਰਿਫ਼ਤਾਰੀ ਤੋਂ ਬਾਅਦ ਜੇਲ੍ਹ ਵਿੱਚ ਬੰਦ ਹਨ ਅਤੇ ਇਸ ਮਾਮਲੇ ਵਿੱਚ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।

(ਭਰਤ ਸ਼ਰਮਾ ਦੀ ਰਿਪੋਰਟ )

Trending news