Sultanpur Lodhi News: ਖ਼ੌਫਨਾਕ ਘਟਨਾ; ਅਧਿਆਪਕ ਨੇ ਨੌਜਵਾਨ ਨੂੰ ਕਾਰ ਦੇ ਬੋਨਟ 'ਤੇ ਲਟਕਾ ਕੇ 10 ਕਿਲੋਮੀਟਰ ਘੜੀਸਿਆ
Advertisement
Article Detail0/zeephh/zeephh1932230

Sultanpur Lodhi News: ਖ਼ੌਫਨਾਕ ਘਟਨਾ; ਅਧਿਆਪਕ ਨੇ ਨੌਜਵਾਨ ਨੂੰ ਕਾਰ ਦੇ ਬੋਨਟ 'ਤੇ ਲਟਕਾ ਕੇ 10 ਕਿਲੋਮੀਟਰ ਘੜੀਸਿਆ

 Sultanpur Lodhi News: ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਲਾਪੁਰ ਬੇਟ ਤੋਂ ਇੱਕ ਬਹੁਤ ਹੀ ਖੌਫਨਾਕ ਘਟਨਾ ਸਾਹਮਣੇ ਆਈ ਹੈ। ਅਧਿਆਪਕ ਨੇ ਪਿੰਡ ਸ਼ਾਲਾਪੁਰ ਬੇਟ ਦੇ ਮੋੜ ਕੋਲ ਖੜ੍ਹੇ ਇੱਕ ਨੌਜਵਾਨ ਨੂੰ ਆਪਣੀ ਕਾਰ ਨਾਲ ਟੱਕਰ ਮਾਰ ਦਿੱਤੀ।

Sultanpur Lodhi News: ਖ਼ੌਫਨਾਕ ਘਟਨਾ; ਅਧਿਆਪਕ ਨੇ ਨੌਜਵਾਨ ਨੂੰ ਕਾਰ ਦੇ ਬੋਨਟ 'ਤੇ ਲਟਕਾ ਕੇ 10 ਕਿਲੋਮੀਟਰ ਘੜੀਸਿਆ

Sultanpur Lodhi News:  ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਲਾਪੁਰ ਬੇਟ ਤੋਂ ਇੱਕ ਬਹੁਤ ਹੀ ਖੌਫਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਅਧਿਆਪਕ ਨੇ ਪਿੰਡ ਸ਼ਾਲਾਪੁਰ ਬੇਟ ਦੇ ਮੋੜ ਕੋਲ ਖੜ੍ਹੇ ਇੱਕ ਨੌਜਵਾਨ ਨੂੰ ਆਪਣੀ ਕਾਰ ਨਾਲ ਟੱਕਰ ਮਾਰ ਦਿੱਤੀ ਅਤੇ ਇਸ ਤੋਂ ਬਾਅਦ ਨੌਜਵਾਨ ਨੂੰ ਕਾਰ ਦੇ ਬੋਨਟ ਨਾਲ ਲਟਕਾ ਕੇ 10 ਕਿਲੋਮੀਟਰ ਤੱਕ ਘੁਮਾਇਆ। ਜਾਣਕਾਰੀ ਦਿੰਦਿਆਂ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸੁਲਤਾਨਪੁਰ ਲੋਧੀ ਦੀ ਇੱਕ ਪ੍ਰਾਈਵੇਟ ਅਕੈਡਮੀ ਵਿੱਚ ਆਈਲੈਟਸ ਦੀ ਪੜ੍ਹਾਈ ਕਰ ਰਿਹਾ ਸੀ ਜਦੋਂ ਉਹ ਪਿੰਡ ਸ਼ਾਲਾਪੁਰ ਬੇਟ ਦੇ ਮੋੜ 'ਤੇ ਖੜ੍ਹਾ ਸੀ।

ਉਦੋਂ ਇੱਕ ਤੇਜ਼ ਰਫ਼ਤਾਰ ਕਾਰ ਆਈ ਜਿਸ ਵਿੱਚ ਅਧਿਆਪਕ ਬਲਜਿੰਦਰ ਸਿੰਘ ਸਵਾਰ ਸਨ। ਜੋ ਉਸ ਦੇ ਪਿੰਡ ਦਾ ਵਸਨੀਕ ਹਨ। ਉਨ੍ਹਾਂ ਨੇ ਪਹਿਲਾਂ ਉਸ ਨਾਲ ਕੁੱਟਮਾਰ ਕੀਤੀ ਅਤੇ ਬਾਅਦ 'ਚ ਉਸ ਨੂੰ ਕਾਰ ਦੇ ਬੋਨਟ 'ਤੇ ਲਟਕਾ ਕੇ ਇਲਾਕੇ ਦੇ ਆਲੇ-ਦੁਆਲੇ ਚੱਕਰ ਲਗਾਇਆ। ਉਸ ਨੇ ਦੱਸਿਆ ਕਿ ਉਸ ਨੇ ਉਸ ਨੂੰ ਕਾਰ ਨਾਲ ਲਟਕਾਇਆ ਅਤੇ ਕਰੀਬ 10 ਕਿਲੋਮੀਟਰ ਘੁਮਾਉਂਦਾ ਰਿਹਾ।

ਨੌਜਵਾਨ ਨੇ ਅਧਿਆਪਕ 'ਤੇ ਲਗਾਏ ਗੰਭੀਰ ਦੋਸ਼

ਉਸ ਨੇ ਦੱਸਿਆ ਕਿ ਉਸ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਹ ਉਸ ਨੂੰ ਪਿੰਡ ਸ਼ਾਲਾਪੁਰ ਤੋਂ ਲੈ ਕੇ ਸੁਲਤਾਨਪੁਰ ਲੋਧੀ, ਮੰਡੀ ਰੋਡ, ਊਧਮ ਸਿੰਘ ਚੌਕ, ਕਪੂਰਥਲਾ ਰੋਡ 'ਤੇ ਕਰੀਬ ਇੱਕ ਘੰਟਾ ਬੋਨਟ 'ਤੇ ਘਸੀਟਦਾ ਰਿਹਾ। ਜਿਸ ਤੋਂ ਬਾਅਦ ਜਦੋਂ ਅੱਗੇ ਤੋਂ ਕੋਈ ਵਾਹਨ ਆਇਆ ਤਾਂ ਉਸ ਨੇ ਡਡਵਿੰਡੀ ਨੇੜੇ ਗੱਡੀ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇਸ ਤੋਂ ਬਾਅਦ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਉਸਦੇ ਚਾਚਾ ਸੁਰਜੀਤ ਸਿੰਘ ਦੀ ਤਰਫੋਂ ਸਰਕਾਰੀ ਸਿਹਤ ਕੇਂਦਰ ਟਿੱਬਾ ਵਿਖੇ ਦਾਖਲ ਕਰਵਾਇਆ ਗਿਆ ਹੈ।

ਸੋਸ਼ਲ ਮੀਡੀਆ 'ਤੇ ਵੀਡੀਓ ਹੋ ਰਹੀ ਵਾਇਰਲ

ਉਨ੍ਹਾਂ ਦੱਸਿਆ ਕਿ ਬਲਜਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ ਅਤੇ ਉਸ ਦਾ ਉਨ੍ਹਾਂ ਨਾਲ ਪੁਰਾਣਾ ਝਗੜਾ ਵੀ ਚੱਲ ਰਿਹਾ ਹੈ। ਜਿਸ ਵਿੱਚ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਮਾਰਨ ਦੀ ਨੀਅਤ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ। ਉਕਤ ਮਾਮਲੇ ਦੀ ਪੁਲਿਸ ਜਾਂਚ ਕਰ ਰਹੀ ਹੈ। ਇਸ ਘਟਨਾ ਦੀ ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਤੇ ਪੁਲਿਸ ਸੀਸੀਟੀਵੀ ਵੀਡੀਓ ਦੀ ਵੀ ਜਾਂਚ ਕਰ ਰਹੀ ਹੈ।

ਅਧਿਆਪਕ ਦੇ ਰਿਸ਼ਤੇਦਾਰਾਂ ਨੇ ਉਲਟਾ ਨੌਜਵਾਨ 'ਤੇ ਲਗਾਏ ਦੋਸ਼

ਬਲਜਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਹ ਵੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਹਨ। ਉਸਦੇ ਰਿਸ਼ਤੇਦਾਰ ਜਸਬੀਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਬਰਿੰਦਪੁਰ ਨੇ ਦੱਸਿਆ ਕਿ ਬਲਜਿੰਦਰ ਸਿੰਘ ’ਤੇ ਲਾਏ ਜਾ ਰਹੇ ਦੋਸ਼ ਝੂਠ ਹਨ।

ਉਨ੍ਹਾਂ ਦੱਸਿਆ ਕਿ ਬਲਜਿੰਦਰ ਸਿੰਘ ਆਪਣੀ ਪਤਨੀ ਪ੍ਰਵੀਨ ਕੌਰ ਨਾਲ ਛੁੱਟੀ ਦੀ ਅਰਜ਼ੀ ਦੇਣ ਲਈ ਸਕੂਲ ਜਾ ਰਿਹਾ ਸੀ। ਕਿਉਂਕਿ ਬਲਜਿੰਦਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਹਨ। ਜਦੋਂ ਉਹ ਸਕੂਲ ਦੇ ਬਾਹਰ ਆਪਣੀ ਪਤਨੀ ਕੋਲ ਪਹੁੰਚਿਆ ਤਾਂ ਉਸਦੀ ਪਤਨੀ ਛੁੱਟੀ ਵਧਾਉਣ ਦੀ ਦਰਖਾਸਤ ਦੇਣ ਲਈ ਅੰਦਰ ਗਈ ਅਤੇ ਬਲਜਿੰਦਰ ਸਿੰਘ ਆਪਣੀ ਕਾਰ ਵਿੱਚ ਸੀ ਤਾਂ ਸਕੂਲ ਦੇ ਬਾਹਰ ਹਰਮਨਪ੍ਰੀਤ ਸਿੰਘ ਅਤੇ ਉਸਦੇ ਨਾਲ ਦੇ ਕਰੀਬ 15 ਨੌਜਵਾਨਾਂ ਨੇ ਬਲਜਿੰਦਰ ਸਿੰਘ ਨੂੰ ਮਾਰਨ ਦੀ ਯੋਜਨਾ ਬਣਾ ਕੇ ਹਮਲਾ ਕਰ ਦਿੱਤਾ।

ਜਾਨ ਬਚਾਉਣ ਲਈ ਭਜਾਈ ਸੀ ਗੱਡੀ : ਅਧਿਆਪਕ ਧਿਰ

ਇਸ ਤੋਂ ਬਾਅਦ ਉਨ੍ਹਾਂ ਵੱਲੋਂ ਉਨ੍ਹਾਂ ਦੀ ਕਾਰ ਦਾ ਸ਼ੀਸ਼ਾ ਤੋੜ ਦਿੱਤਾ ਗਿਆ। ਇਸ ਤੋਂ ਬਾਅਦ ਉਹ ਆਪਣੇ ਬਚਾਅ ਲਈ ਉਥੋਂ ਭੱਜ ਗਿਆ ਪਰ ਹਰਮਨਪ੍ਰੀਤ ਜਾਣਬੁੱਝ ਕੇ ਬੋਨਟ 'ਤੇ ਲੇਟ ਗਿਆ ਸੀ। ਉਨ੍ਹਾਂ ਦੱਸਿਆ ਕਿ ਬਲਜਿੰਦਰ ਸਿੰਘ ਨੂੰ ਸੱਟਾਂ ਲੱਗਣ ਕਾਰਨ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਸ ਨੇ ਦੱਸਿਆ ਕਿ ਉਸ ਨੇ ਪਹਿਲਾਂ ਵੀ ਬਲਜਿੰਦਰ ਸਿੰਘ ਖ਼ਿਲਾਫ਼ ਝੂਠਾ ਕੇਸ ਦਰਜ ਕਰਵਾਇਆ ਸੀ। ਉਨ੍ਹਾਂ ਪੁਲਿਸ ਤੋਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਥਾਣਾ ਤਲਵੰਡੀ ਚੌਧਰੀਆਂ ਦੇ ਇੰਚਾਰਜ ਸਬ ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਪੁਲਿਸ ਵੱਲੋਂ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਕੈਮਰੇ ਦੀ ਵੀਡੀਓ ਵੀ ਚੈੱਕ ਕੀਤੀ ਜਾ ਰਹੀ ਹੈ। ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਹੀ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Guru Gobind Singh Medical College Fire: ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ 'ਚ ਲੱਗੀ ਅੱਗ; ਮਰੀਜ਼ ਆਏ ਬਾਹਰ

ਸੁਲਤਾਨਪੁਰ ਲੋਧੀ ਤੋਂ ਚੰਦਰ ਮੜੀਆ ਦੀ ਰਿਪੋਰਟ

Trending news