Tarn Taran Triple Murder News: ਪੰਜਾਬ ਵਿੱਚ ਕਤਲ ਅਪਰਾਧ ਨਾਲ ਜੁੜੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਤੁੰਗ 'ਚ ਦੇਰ ਰਾਤ ਟ੍ਰਿਪਲ ਮਡਰ ਦੀ ਵਾਰਦਾਤ ਸਾਹਮਣੇ ਆਈ ਹੈ।  ਦਰਅਸਲ ਜ਼ਿਲ੍ਹੇ ਦੇ ਹਰੀਕੇ ਫਾਲ ਖੇਤਰ ਅਧੀਨ ਪੈਂਦੇ ਪਿੰਡ ਤੁੰਗ 'ਚ ਬੀਤੀ ਰਾਤ ਪਤੀ-ਪਤਨੀ ਅਤੇ ਭਰਜਾਈ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹਰੀਕੇ ਦੀ ਪੁਲਿਸ ਨੇ ਵੀ. ਮੌਕੇ 'ਤੇ ਪਹੁੰਚੇ। ਡੀ.ਐਸ.ਪੀ. ਭੱਟੀ ਜਸਪਾਲ ਸਿੰਘ ਢਿੱਲੋਂ ਸਮੇਤ ਥਾਣਾ ਹਰੀਕੇ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

ਜਾਣਕਾਰੀ ਅਨੁਸਾਰ ਪਿੰਡ ਤੁੰਗ ਦੇ ਰਹਿਣ ਵਾਲੇ ਇਕਬਾਲ ਸਿੰਘ, ਉਸ ਦੀ ਪਤਨੀ ਅਤੇ ਭਰਜਾਈ ਦਾ ਕਤਲ ਕਰ ਦਿੱਤਾ ਗਿਆ ਹੈ। ਤਿੰਨਾਂ ਦੀਆਂ ਲਾਸ਼ਾਂ ਅਲੱਗ-ਅਲੱਗ ਕਮਰਿਆਂ ਵਿੱਚ ਮਿਲੀਆਂ ਸਨ ਅਤੇ ਉਨ੍ਹਾਂ ਦੇ ਚਿਹਰੇ ਟੇਪ ਨਾਲ ਢੱਕੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਦੇਰ ਰਾਤ ਲੁੱਟ ਦੀ ਨੀਅਤ ਨਾਲ ਵਾਪਰੀ ਹੈ, ਜਿਸ ਦੀ ਪੁਲਿਸ ਨੇ ਬਾਰੀਕੀ ਨਾਲ ਜਾਂਚ ਕੀਤੀ ਹੈ। ਮ੍ਰਿਤਕ ਇਕਬਾਲ ਸਿੰਘ ਦਾ ਲੜਕਾ ਵਿਦੇਸ਼ ਰਹਿੰਦਾ ਹੈ ਅਤੇ ਉਸ ਦੀਆਂ ਲੜਕੀਆਂ ਵਿਆਹੀਆਂ ਹੋਈਆਂ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇੱਕ ਪ੍ਰਵਾਸੀ ਮਜ਼ਦੂਰ, ਜਿਸ ਨੂੰ ਕੰਮ ਲਈ ਲੰਬੇ ਸਮੇਂ ਤੋਂ ਘਰ ਵਿੱਚ ਰੱਖਿਆ ਗਿਆ ਸੀ, ਕਤਲ ਕਰਨ ਤੋਂ ਬਾਅਦ ਫਰਾਰ ਹੈ, ਜਿਸ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: Batala Stubble Burning: ਬਟਾਲਾ 'ਚ ਕਿਸਾਨ ਨੇ ਪਰਾਲੀ ਨੂੰ ਲਗਾਈ ਅੱਗ, ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਖੇਤੀਬਾੜੀ ਅਧਿਕਾਰੀ 

ਗੌਰਤਲਬ ਹੈ ਕਿ ਬੀਤੇ ਦਿਨੀ ਤਰਨਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ਵਿੱਚ ਦੇਰ ਰਾਤ ਇੱਕ ਜਿੰਮ ਮਾਲਕ ਨੂੰ ਦੋ ਅਣਪਛਾਤੇ ਵਿਅਕਤੀਆਂ ਨੇ ਉਸਦੇ ਘਰ ਵਿੱਚ ਵੜ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਰਣਜੀਤ ਸਿੰਘ ਕਰੀਬ ਅੱਠ ਸਾਲ ਵਿਦੇਸ਼ 'ਚ ਕੰਮ ਕਰਨ ਤੋਂ ਬਾਅਦ ਸੱਤ ਮਹੀਨੇ ਪਹਿਲਾਂ ਹੀ ਪਿੰਡ ਪਰਤਿਆ ਸੀ ਅਤੇ ਜਿੰਮ ਚਲਾਉਂਦਾ ਸੀ। ਸੋਮਵਾਰ ਰਾਤ ਕਰੀਬ 1.30 ਵਜੇ ਦੋ ਅਣਪਛਾਤੇ ਵਿਅਕਤੀ ਰਣਜੀਤ ਸਿੰਘ ਦੇ ਘਰ ਦਾਖਲ ਹੋਏ ਅਤੇ ਉਨ੍ਹਾਂ 'ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।