Truck drivers Strike: ਹਿਟ ਐਂਡ ਰਨ ਕਾਨੂੰਨ ਦੇ ਖ਼ਿਲਾਫ਼ ਨੰਗਲ ਵਿੱਚ ਟਰੱਕ ਆਪਰੇਟਰਾਂ ਨੇ ਕੱਢਿਆ ਰੋਸ ਮਾਰਚ
Truck drivers Strike: 3 ਜਨਵਰੀ ਨੂੰ ਬੱਸ ਡਰਾਈਵਰਾਂ ਵਲੋ 2 ਘੰਟੇ ਲਈ ਕੀਤਾ ਜਾਵੇਗਾ ਚੱਕਾ ਜਾਮ ਅਤੇ 6 ਜਨਵਰੀ ਨੂੰ ਆਲ ਇੰਡੀਆ ਚੱਕਾ ਜਾਮ ਕੀਤਾ ਜਾਵੇਗਾ।
Truck drivers Strike:(BIMAL KUMAR): ਹਿਟ ਐਂਡ ਰਨ ਕਾਨੂੰਨ ਦੇ ਖ਼ਿਲਾਫ਼ ਨੰਗਲ ਵਿੱਚ ਟਰੱਕ ਆਪਰੇਟਰਾਂ ਵੱਲੋਂ ਰੋਸ ਮਾਰਚ ਕੱਢਿਆ ਗਿਆ। 3 ਜਨਵਰੀ ਨੂੰ ਬੱਸ ਡਰਾਈਵਰਾਂ ਵਲੋ 2 ਘੰਟੇ ਲਈ ਕੀਤਾ ਜਾਵੇਗਾ ਚੱਕਾ ਜਾਮ ਅਤੇ 6 ਜਨਵਰੀ ਨੂੰ ਆਲ ਇੰਡੀਆ ਚੱਕਾ ਜਾਮ ਕੀਤਾ ਜਾਵੇਗਾ।
ਦੀ ਨੰਗਲ ਟਰੱਕ ਆਪਰੇਟਰ ਸੋਸਾਇਟੀ ਦੇ ਟਰੱਕ ਡਰਾਈਵਰਾਂ ਨੇ ਨੰਗਲ ਟਰੱਕ ਯੂਨੀਅਨ ਤੋਂ ਸੁਰੂ ਕੀਤਾ ਵਿਰੋਧ ਰੋਸ਼ ਮਾਰਚ ਨੰਗਲ ਦੀ ਅੱਡਾ ਮਾਰਕੀਟ ਤੱਕ ਪਹੁੰਚ ਕੇ ਇਹ ਰੋਸ਼ ਮਾਰਚ ਵਾਪਸ ਨੰਗਲ ਦੇ ਤਹਿਸੀਲ ਕੰਪਲੈਕਸ ਪਹੁੰਚਿਆ। ਜਿੱਥੇ ਟਰੱਕ ਡਰਾਈਵਰਾਂ ਨੇ ਤਹਿਸੀਲਦਾਰ ਨੂੰ ਸੋਪਿਆ ਮੰਗ ਪੱਤਰ ਇਹ ਮੰਗ ਪੱਤਰ ਦੇਸ਼ ਦੇ ਰਾਸ਼ਟਰਪਤੀ ਦੇ ਲਈ ਲਿਖਿਆ ਗਿਆ ਹੈ। ਜਿਸ ਵਿੱਚ ਟਰੱਕ ਡਰਾਈਵਰਾਂ ਨੇ ਆਪਣੀਆਂ ਆਪਣੀਆਂ ਮੰਗਾਂ ਅਤੇ ਹਿੱਟ ਐਂਡ ਰਨ ਕਾਨੂੰਨ ਨੂੰ ਵਾਪਸ ਲੈਣ ਦੀ ਗੱਲ ਕਹੀ ਗਈ ਹੈ। ਆਲ ਇੰਡੀਆ ਰੋਡ ਟਰਾਂਸਪੋਰਟ ਵਰਕਰਜ਼ ਫੈਡਰੇਸ਼ਨ ਦੇ ਬੈਨਰ ਹੇਠ ਕੱਢਿਆ ਗਿਆ ਰੋਸ ਮਾਰਚ ਵਿੱਚ ਡਰਾਈਵਰ ਭਾਈਚਾਰੇ ਨੇ ਵੱਧ ਚੜ ਕੇ ਹਿੱਸਾ ਲਿਆ ਅਤੇ ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਕਾਨੂੰਨ ਨੂੰ ਵਾਪਸ ਨਾ ਕੀਤਾ ਤਾਂ ਅਗਲਾ ਸੰਘਰਸ਼ ਹੋਰ ਤੇਜ਼ ਹੋਵੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ 3 ਜਨਵਰੀ ਨੂੰ ਬੱਸ ਡਰਾਈਵਰਾਂ ਵੱਲੋਂ 2 ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ ਅਤੇ 6 ਜਨਵਰੀ ਨੂੰ ਆਲ ਇੰਡੀਆ ਚੱਕਾ ਜਾਮ ਕੀਤਾ ਜਾਵੇਗਾ।
ਤੇਲ ਕੰਪਨੀਆਂ ਦੇ ਵਾਹਨ ਵੀ ਠੱਪ
ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਕਰੀਬ 3600 ਪੈਟਰੋਲ ਪੰਪ ਹਨ। ਜਿੱਥੇ ਤੇਲ ਦੀ ਸਪਲਾਈ ਮੁੱਖ ਤੌਰ 'ਤੇ ਬਠਿੰਡਾ, ਜਲੰਧਰ ਤੇ ਸੰਗਰੂਰ ਤੋਂ ਟੈਂਕਰਾਂ ਵਿੱਚ ਹੁੰਦੀ ਹੈ। ਇਸ ਕੰਮ ਵਿੱਚ ਟਰੱਕ, ਟੈਂਕਰ ਪਿਕਅੱਪ ਅਤੇ ਹੋਰ ਕਈ ਤਰ੍ਹਾਂ ਦੇ ਵਾਹਨ ਵਰਤੇ ਜਾਂਦੇ ਹਨ। ਜਦੋਂ ਕਿ ਤੇਲ ਕੰਪਨੀਆਂ ਦੇ ਵੀ ਆਪਣੇ ਵਾਹਨ ਹਨ। ਹੜਤਾਲ ਕਾਰਨ ਤੇਲ ਕੰਪਨੀਆਂ ਦੀਆਂ ਗੱਡੀਆਂ ਵੀ ਤੇਲ ਦੀ ਢੋਆ-ਢੁਆਈ ਕਰਨ ਤੋਂ ਅਸਮਰਥ ਹਨ। ਹੜਤਾਲੀ ਡਿਪੂਆਂ ਤੋਂ ਤੇਲ ਨਹੀਂ ਭਰਨ ਦੇ ਰਹੇ ਹਨ।
ਇਹ ਵੀ ਪੜ੍ਹੋ: Balwant Rajoana News: ਰਾਜੋਆਣਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ
ਹਿੱਟ ਐਂਡ ਰਨ ਕਾਨੂੰਨ ਕੀ ਹੈ?
ਹਿੱਟ ਐਂਡ ਰਨ ਕੇਸਾਂ ਵਿੱਚ ਦੋਸ਼ੀ ਡਰਾਈਵਰ ਨੂੰ 7 ਲੱਖ ਰੁਪਏ ਤੱਕ ਦਾ ਜੁਰਮਾਨਾ ਅਤੇ 10 ਸਾਲ ਤੱਕ ਦੀ ਕੈਦ ਦੀ ਵਿਵਸਥਾ ਕੀਤੀ ਗਈ ਹੈ। ਇਸ ਦੇ ਵਿਰੋਧ ਵਿੱਚ ਡਰਾਈਵਰ ਅਤੇ ਟਰਾਂਸਪੋਰਟਰ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਟਰਾਂਸਪੋਰਟਰਾਂ ਦਾ ਕਹਿਣਾ ਹੈ ਕਿ ਹਾਦਸੇ ਜਾਣਬੁੱਝ ਕੇ ਨਹੀਂ ਹੁੰਦੇ ਹਨ ਤੇ ਡਰਾਈਵਰਾਂ ਨੂੰ ਅਕਸਰ ਡਰ ਹੁੰਦਾ ਹੈ ਕਿ ਜੇ ਉਹ ਜ਼ਖ਼ਮੀ ਲੋਕਾਂ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਹ ਭੀੜ ਦੀ ਹਿੰਸਾ ਦਾ ਸ਼ਿਕਾਰ ਹੋ ਜਾਣਗੇ। ਇਸ ਲਈ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ: Punjab Truck Drivers Strike: ਮੁਹਾਲੀ 'ਚ ਬੇਕਾਬੂ ਹੁੰਦੇ ਹਾਲਾਤ ਦੇਖ ਪ੍ਰਸ਼ਾਸਨ ਨੇ ਪੈਟਰੋਲ ਪੰਪਾਂ 'ਤੇ ਲਗਾਈ ਪੁਲਿਸ ਫੋਰਸ