Turkey and Syria earthquake news: ਤੁਰਕੀ ਤੇ ਸੀਰੀਆ `ਚ ਭੂਚਾਲ ਕਰਕੇ ਮਰਨ ਵਾਲਿਆਂ ਦੀ ਗਿਣਤੀ 15,000 ਤੋਂ ਵੱਧ
ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਲਤਾਕੀਆ ਵਿੱਚ 23 ਪਨਾਹਗਾਹਾਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ 20 ਮਸਜਿਦਾਂ ਨੂੰ ਸਹਾਇਤਾ ਕੇਂਦਰਾਂ ਵਿੱਚ ਬਦਲ ਦਿੱਤਾ ਗਿਆ ਹੈ।
Turkey and Syria earthquake death toll news in Punjabi: ਤੁਰਕੀ ਤੇ ਸੀਰੀਆ 'ਚ ਭੂਚਾਲ ਕਰਕੇ ਮਰਨ ਵਾਲਿਆਂ ਦੀ ਗਿਣਤੀ ਹੁਣ 15,000 ਤੋਂ ਵੱਧ ਹੋ ਗਈ ਹੈ ਅਤੇ ਇਹ ਅੰਕੜੇ ਵਧਣ ਦੇ ਆਸਾਰ ਹਨ। ਫਿਲਹਾਲ ਤੁਰਕੀ ਤੇ ਸੀਰੀਆ 'ਚ ਬਚਾਅ ਕਾਰਜ ਜਾਰੀ ਹੈ ਅਤੇ ਮਲਬੇ ਹੇਠ ਦੱਬੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।
ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਕਿਹਾ ਹੈ ਕਿ ਤੁਰਕੀ ਵਿੱਚ ਘੱਟੋ-ਘੱਟ 8,574 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਰੀਬ 50,000 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਆਏ ਭੂਚਾਲ ਦੇ ਕੇਂਦਰ ਨੇੜੇ ਆਫਤ ਪ੍ਰਭਾਵਿਤ ਖੇਤਰਾਂ ਦੇ ਦੌਰੇ ਦੌਰਾਨ ਇਹ ਟਿੱਪਣੀ ਕੀਤੀ।
ਸੀਰੀਆ ਵਿੱਚ ਹੁਣ ਤੱਕ ਮੌਤਾਂ ਦੀ ਕੁੱਲ ਗਿਣਤੀ 2802 ਤੋਂ ਵੱਧ ਦੱਸੀ ਜਾ ਰਹੀ ਹੈ। ਸੀਐਨਐਨ ਨੇ ਵ੍ਹਾਈਟ ਹੈਲਮੇਟਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਤਰ-ਪੱਛਮ ਵਿੱਚ ਵਿਦਰੋਹੀਆਂ ਦੇ ਕਬਜ਼ੇ ਵਾਲੇ ਖੇਤਰਾਂ ਵਿੱਚ 1,540 ਮੌਤਾਂ ਹੋਈਆਂ ਹਨ।
ਇਸ ਦੌਰਾਨ, ਸੀਰੀਆ ਦੇ ਸਰਕਾਰੀ ਨਿਯੰਤਰਿਤ ਖੇਤਰਾਂ ਵਿੱਚ 1,262 ਲੋਕਾਂ ਦੀ ਮੌਤ ਹੋ ਗਈ। ਸੀਰੀਆ ਵਿੱਚ ਜ਼ਖਮੀ ਹੋਏ ਲੋਕਾਂ ਦੀ ਕੁੱਲ ਗਿਣਤੀ 5,008 ਤੱਕ ਪਹੁੰਚ ਗਈ ਹੈ, ਜਿਸ ਵਿੱਚ 2,258 ਸਰਕਾਰੀ ਨਿਯੰਤਰਿਤ ਖੇਤਰਾਂ ਵਿੱਚ ਅਤੇ 2,750 ਵਿਦਰੋਹੀਆਂ ਦੇ ਕਬਜ਼ੇ ਵਾਲੇ ਹਿੱਸਿਆਂ ਤੋਂ ਹਨ।
ਇਹ ਵੀ ਪੜ੍ਹੋ: Turkey Earthquake: ਤੁਰਕੀ 'ਚ ਭੂਚਾਲ ਪੀੜਤਾਂ ਦੀ ਮਦਦ ਲਈ ਅੱਗੇ ਆਇਆ ਪੰਜਾਬ ਦਾ ਸਿੱਖ ਕਾਰੋਬਾਰੀ
ਸਹਾਇਤਾ ਏਜੰਸੀਆਂ ਅਤੇ ਐਮਰਜੈਂਸੀ ਕਰਮਚਾਰੀਆਂ ਵੱਲੋਂ ਕਿਹਾ ਗਿਆ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ ਕਿਉਂਕਿ ਬਹੁਤ ਸਾਰੇ ਲੋਕ ਅਜੇ ਵੀ ਮਲਬੇ ਹੇਠ ਦੱਬੇ ਹੋਏ ਹਨ ਅਤੇ ਠੰਡੇ ਮੌਸਮ ਕਰਕੇ ਬਚਾਅ ਕਾਰਜਾਂ ਵਿੱਚ ਰੁਕਾਵਟ ਆ ਰਹੀ ਹੈ।
ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਲਤਾਕੀਆ ਵਿੱਚ 23 ਪਨਾਹਗਾਹਾਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ 20 ਮਸਜਿਦਾਂ ਨੂੰ ਸਹਾਇਤਾ ਕੇਂਦਰਾਂ ਵਿੱਚ ਬਦਲ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਹਾਮਾ, ਹੋਮਸ ਅਤੇ ਟਾਰਟਸ ਵਿੱਚ 11 ਪਨਾਹਗਾਹ ਬਣਾਏ ਗਏ ਹਨ।
ਇਹ ਵੀ ਪੜ੍ਹੋ: Punjab news: ਮੁਹਾਲੀ 'ਚ 17 ਫਰਵਰੀ ਨੂੰ ਹੋਵੇਗੀ 77 ਜਾਇਦਾਦਾਂ ਦੀ ਈ-ਨਿਲਾਮੀ!
(For more news apart from Turkey and Syria earthquake death toll in Punjabi, stay tuned to Zee PHH)