Turkey-Syria earthquake news: ਤੁਰਕੀ ਤੇ ਸੀਰੀਆ `ਚ ਮਰਨ ਵਾਲਿਆਂ ਦੀ ਗਿਣਤੀ 21,000 ਤੋਂ ਪਾਰ
ਤੁਰਕੀ ਦੇ ਭੂਚਾਲ ਪ੍ਰਭਾਵਿਤ ਸੂਬਿਆਂ ਵਿੱਚ ਬਚਾਅ ਅਤੇ ਸਹਾਇਤਾ ਯਤਨਾਂ ਨੂੰ ਤੇਜ਼ ਕਰਨ ਲਈ ਤਿੰਨ ਮਹੀਨਿਆਂ ਦੀ ਐਮਰਜੈਂਸੀ ਦੀ ਸਥਿਤੀ ਵੀਰਵਾਰ ਨੂੰ ਸੰਸਦ ਮੈਂਬਰਾਂ ਦੀ ਮਨਜ਼ੂਰੀ ਤੋਂ ਬਾਅਦ ਲਾਗੂ ਹੋ ਗਈ ਹੈ।
Turkey-Syria earthquake death toll news in Punjabi: ਸੀਐਨਐਨ ਵੱਲੋਂ ਸ਼ੁੱਕਰਵਾਰ ਨੂੰ ਅਧਿਕਾਰੀਆਂ ਦਾ ਹਵਾਲਾ ਦਿੰਦਿਆਂ ਦੱਸਿਆ ਗਿਆ ਕਿ ਤੁਰਕੀ ਤੇ ਸੀਰੀਆ 'ਚ ਆਏ ਭੂਚਾਲ ਕਰਕੇ ਮਰਨ ਵਾਲਿਆਂ ਦੀ ਗਿਣਤੀ ਘੱਟੋ-ਘੱਟ 21,051 ਤੱਕ ਪਹੁੰਚ ਗਈ ਹੈ।
ਉਪ ਰਾਸ਼ਟਰਪਤੀ ਫੁਆਤ ਓਕਤੇ ਦੇ ਮੁਤਾਬਕ ਤੁਰਕੀ ਵਿੱਚ ਘੱਟੋ ਘੱਟ 17,674 ਲੋਕਾਂ ਦੀ ਮੌਤ ਹੋ ਗਈ ਹੈ ਅਤੇ 72,879 ਲੋਕ ਜ਼ਖਮੀ ਹੋਏ ਹਨ। ਦੂਜੇ ਪਾਸੇ, ਸੀਰੀਆ ਵਿੱਚ ਘੱਟੋ-ਘੱਟ 3,377 ਵਿਅਕਤੀ ਮਾਰੇ ਗਏ, ਜਿਨ੍ਹਾਂ ਵਿੱਚ 2,030 ਉੱਤਰ-ਪੱਛਮ ਵਿੱਚ ਵਿਦਰੋਹੀਆਂ ਦੇ ਕਬਜ਼ੇ ਵਾਲੇ ਖੇਤਰਾਂ ਵਿੱਚ ਅਤੇ 1,347 ਸਰਕਾਰੀ-ਨਿਯੰਤਰਿਤ ਖੇਤਰਾਂ ਵਿੱਚ ਸ਼ਾਮਲ ਹਨ।
ਮਿਲੀ ਜਾਣਕਾਰੀ ਮੁਤਾਬਕ ਤੁਰਕੀ ਦੇ ਭੂਚਾਲ ਪ੍ਰਭਾਵਿਤ ਸੂਬਿਆਂ ਵਿੱਚ ਬਚਾਅ ਅਤੇ ਸਹਾਇਤਾ ਯਤਨਾਂ ਨੂੰ ਤੇਜ਼ ਕਰਨ ਲਈ ਤਿੰਨ ਮਹੀਨਿਆਂ ਦੀ ਐਮਰਜੈਂਸੀ ਦੀ ਸਥਿਤੀ ਵੀਰਵਾਰ ਨੂੰ ਸੰਸਦ ਮੈਂਬਰਾਂ ਦੀ ਮਨਜ਼ੂਰੀ ਤੋਂ ਬਾਅਦ ਲਾਗੂ ਹੋ ਗਈ ਹੈ।
ਰਿਪੋਰਟਾਂ ਦੇ ਅਨੁਸਾਰ, ਮੰਗਲਵਾਰ ਨੂੰ, ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤਇਪ ਏਰਦੋਗਨ ਨੇ ਭੂਚਾਲ ਪ੍ਰਭਾਵਿਤ ਸੂਬਿਆਂ ਵਿੱਚ ਖੋਜ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਲਈ ਤਿੰਨ ਮਹੀਨਿਆਂ ਦੀ ਐਮਰਜੈਂਸੀ ਦੀ ਘੋਸ਼ਣਾ ਕੀਤੀ ਸੀ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਕੋਠੀ ਤੋਂ ਹਟਾਈ ਸੁਰੱਖਿਆ
ਦੱਸਿਆ ਜਾ ਰਿਹਾ ਹੈ ਕਿ ਕਾਹਰਾਮਨਮਾਰਸ ਪ੍ਰਾਂਤ ਵਿੱਚ ਕੇਂਦਰਿਤ 7.7 ਅਤੇ 7.6 ਦੀ ਤੀਬਰਤਾ ਵਾਲੇ ਭੂਚਾਲ ਨੂੰ 10 ਪ੍ਰਾਂਤਾਂ ਵਿੱਚ 13 ਮਿਲੀਅਨ ਲੋਕਾਂ ਨੇ ਮਹਿਸੂਸ ਕੀਤਾ, ਜਿਨ੍ਹਾਂ ਵਿੱਚ ਅਡਾਨਾ, ਅਡਿਆਮਨ, ਦਿਯਾਰਬਾਕਿਰ, ਗਾਜ਼ੀਅਨਟੇਪ, ਹਤੇ, ਕਿਲਿਸ, ਮਾਲਤਿਆ, ਓਸਮਾਨੀਏ ਅਤੇ ਸਨਲੀਉਰਫਾ ਸ਼ਾਮਲ ਹਨ। ਸੀਰੀਆ ਅਤੇ ਲੇਬਨਾਨ ਸਣੇ ਤੁਰਕੀ ਦੇ ਗੁਆਂਢੀ ਦੇਸ਼ਾਂ ਨੇ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ।
ਤੁਰਕੀ ਦੇ ਵਿਦੇਸ਼ ਮੰਤਰੀ ਮੇਵਲੁਤ ਕਾਵੁਸੋਗਲੂ ਨੇ ਵੀਰਵਾਰ ਨੂੰ ਕਿਹਾ ਕਿ 75 ਦੇਸ਼ਾਂ ਅਤੇ 16 ਅੰਤਰਰਾਸ਼ਟਰੀ ਸੰਗਠਨਾਂ ਨੇ ਭੂਚਾਲ ਦੇ ਝਟਕਿਆਂ ਤੋਂ ਬਾਅਦ ਤੁਰਕੀ ਨੂੰ ਸਹਾਇਤਾ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ 56 ਦੇਸ਼ਾਂ ਦੇ 6,479 ਬਚਾਅ ਕਰਮਚਾਰੀ ਫੀਲਡ ਵਿੱਚ ਹਨ। ਉਨ੍ਹਾਂ ਕਿਹਾ ਕਿ 19 ਦੇਸ਼ਾਂ ਦੀਆਂ ਟੀਮਾਂ 24 ਘੰਟਿਆਂ ਦੇ ਅੰਦਰ ਅਮਰੀਕਾ ਵਿੱਚ ਹੋਣਗੀਆਂ।
ਇਹ ਵੀ ਪੜ੍ਹੋ: ਰਾਮ ਰਹੀਮ ਦੀ ਪੈਰੋਲ ਖਿਲਾਫ SGPC ਦੀ ਪਟੀਸ਼ਨ 'ਤੇ ਹਾਈਕੋਰਟ ਦਾ ਨੋਟਿਸ, ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ
(For more news apart from Turkey-Syria earthquake death toll in Punjabi, stay tuned to Zee PHH)