Mansa News: ਮਾਨਸਾ ਜ਼ਿਲ੍ਹੇ ਸਰਦੂਲਗੜ੍ਹ ਦੇ ਪਿੰਡ ਖੈਰਾ ਖੁਰਦ ਵਿਖੇ ਬੀਤੇ ਕੱਲ੍ਹ ਹੋਏ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਮੁਤਾਬਕ ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇਸ ਕਤਲ ਦੇ ਨਾਲ ਪੰਚਾਇਤੀ ਚੋਣਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ।


COMMERCIAL BREAK
SCROLL TO CONTINUE READING

ਪਿੰਡ ਖਹਿਰਾ ਖੁਰਦ ਵਿਖੇ ਬੀਤੇ ਕੱਲ੍ਹ 39 ਸਾਲਾ ਰਾਧੇ ਸ਼ਿਆਮ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸਰਦੂਲਗੜ੍ਹ ਪੁਲਿਸ ਨੇ ਤੁਰੰਤ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਸੀ। ਪੁਲਿਸ ਵੱਲੋਂ ਅਭੈ ਰਾਮ ਦੇ ਬਿਆਨਾਂ ਤੇ 15 ਦੇ ਕਰੀਬ ਵਿਅਕਤੀਆਂ ਉਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ।


ਪੁਲਿਸ ਨੇ ਹੁਣ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਐਸਐਸਪੀ ਭਾਗੀਰਥ ਸਿੰਘ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਕੱਲ ਸਰਦੂਲਗੜ੍ਹ ਦੇ ਨਜ਼ਦੀਕੀ ਪਿੰਡ ਖਹਿਰਾ ਖੁਰਦ ਵਿਖੇ ਰਾਧੇ ਸ਼ਾਮ ਦਾ ਇੱਕ ਅਕਤੂਬਰ ਦੀ ਰਾਤ ਕਤਲ ਕਰ ਦਿੱਤਾ ਗਿਆ ਸੀ ਜਿਸ ਮਾਮਲੇ ਵਿੱਚ ਪੁਲਿਸ ਵੱਲੋਂ ਅਭੈ ਰਾਮ ਦੇ ਬਿਆਨਾਂ ਉਤੇ ਮਾਮਲਾ ਦਰਜ ਕੀਤਾ ਗਿਆ ਸੀ।


ਉਨ੍ਹਾਂ ਨੇ ਦੱਸਿਆ ਕਿ 10 ਵਿਅਕਤੀਆਂ ਬਾਈਨੇਮ ਅਤੇ ਦੋ ਅਣਪਛਾਤੇ ਲਿਖਾਏ ਗਏ ਸਨ। ਪੁਲਿਸ ਨੇ ਪੰਜ ਵਿਅਕਤੀ ਹੋਰ ਨਾਮਜ਼ਦ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮਤੀ ਦਾਸ ਉਰਫ ਪੋਪਲੀ ਭਰਤ ਸਿੰਘ ਉਰਫ ਚਾਨਣ ਰਾਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਵਾਰਦਾਤ ਦੇ ਵਿੱਚ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕਰ ਲਿਆ ਹੈ।


ਉਨ੍ਹਾਂ ਨੇ ਦੱਸਿਆ ਕਿ ਕਤਲ ਦੀ ਵਜ੍ਹਾ ਰੰਜਿਸ਼ ਇਹ ਰਹੀ ਕਿ ਚਾਰ ਪੰਜ ਮਹੀਨੇ ਪਹਿਲਾਂ ਖੈਰਾ ਖੁਰਦ ਦੇ ਸਾਬਕਾ ਸਰਪੰਚ ਭਜਨ ਲਾਲ ਦੇ ਘਰ ਵਿਆਹ ਸਮਾਗਮ ਸੀ ਜਿੱਥੇ ਮਤੀ ਦਾਸ ਵੱਲੋਂ ਇੱਕ ਲੜਕੀ ਦੇ ਨਾਲ ਛੇੜਖਾਨੀ ਕੀਤੀ ਗਈ ਸੀ ਜਿਸ ਤੇ ਮ੍ਰਿਤਕ ਰਾਧੇ ਸ਼ਿਆਮ ਅਤੇ ਭਜਨ ਲਾਲ ਸਾਬਕਾ ਸਰਪੰਚ ਨੇ ਮਤੀ ਦਾਸ ਉਰ ਪੋਪਲੀ ਅਤੇ ਉਸਦੇ ਪਿਤਾ ਦੀ ਕੁੱਟਮਾਰ ਕੀਤੀ ਸੀ ਅਤੇ ਇਸੇ ਵਜ੍ਹਾ ਰੰਜਿਸ਼ ਦੇ ਚੱਲਦਿਆਂ ਉਨ੍ਹਾਂ ਵੱਲੋਂ ਰਾਧੇ ਸ਼ਿਆਮ ਦਾ ਇੱਕ ਸਾਜ਼ਿਸ਼ ਦੇ ਤਹਿਤ ਕਤਲ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਦਾ ਪੰਚਾਇਤੀ ਚੋਣਾਂ ਦੇ ਨਾਲ ਕੋਈ ਵੀ ਸਬੰਧ ਨਹੀਂ। 


ਇਹ ਵੀ ਪੜ੍ਹੋ : Haryana News: ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਝਟਕਾ; ਅਸ਼ੋਕ ਤੰਵਰ ਕਾਂਗਰਸ 'ਚ ਸ਼ਾਮਲ