Nangal News: ਨੰਗਲ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ 2 ਬੱਚੇ ਗਰਮੀ ਤੋਂ ਬਚਣ ਲਈ ਸਤਲੁਜ ਦਰਿਆ ਨੰਗਲ ਦੇ ਸਤਲੁਜ ਦਰਿਆ ਦੇ ਨਜ਼ਦੀਕ ਬਣੇ ਗੁਰਦੁਆਰਾ ਘਾਟ ਸਾਹਿਬ ਦੇ ਘਾਟ ਵਿਖੇ ਨਹਾ ਰਹੇ ਸਨ, ਜਿਹਨਾਂ ਦੇ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਇਹ ਦੋਨੋਂ ਬੱਚਿਆਂ ਦੀ ਉਮਰ 15 ਸਾਲ ਦਾ ਤੇ ਦੂਸਰਾ ਨੌਜਵਾਨ 17 ਸਾਲ ਦਾ ਸੀ। ਇੱਕ ਬੱਚੇ ਦਾ ਨਾਂ ਵੰਸ਼ ਸੀ ਜੋ ਕਿ ਨੰਗਲ ਦੇ ਪੁਰਾਣਾ ਗੁਰਦੁਆਰਾ ਦਾ ਰਹਿਣ ਵਾਲਾ ਸੀ ਤੇ ਦੂਜੇ ਦਾ ਨਾਂ ਹਰਸ਼ ਰਾਣਾ ਸੀ ਜੋ ਕਿ ਪਿੰਡ ਨਿੱਕੂ ਨੰਗਲ ਦਾ ਰਹਿਣਾ ਵਾਲਾ ਸੀ। ਮੌਕੇ 'ਤੇ ਗੋਤਾਖੋਰਾਂ ਵਲੋਂ ਦੋਨਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਦਰਿਆ ਵਿੱਚੋਂ ਕੱਢ ਲਿਆ ਗਿਆ ਹੈ।


COMMERCIAL BREAK
SCROLL TO CONTINUE READING

ਪੂਰੇ ਉੱਤਰੀ ਭਾਰਤ ਦੇ ਵਿੱਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਇਸ ਗਰਮੀ ਤੋਂ ਬਚਣ ਲਈ ਨੌਜਵਾਨ ਅਤੇ ਬੱਚੇ ਨਹਿਰਾਂ ਦਾ ਰੁੱਖ ਕਰਦੇ ਹਨ। ਮਗਰ ਕਿਤੇ ਨਾ ਕਿਤੇ ਹਾਦਸਿਆਂ ਦਾ ਸ਼ਿਕਾਰ ਵੀ ਹੋ ਜਾਂਦੇ ਹਨ। ਹਰ ਸਾਲ ਨੰਗਲ ਵਿੱਚ ਗਰਮੀਆਂ ਦੇ ਮੌਸਮ ਵਿਚ ਦਰਿਆਵਾਂ ਅਤੇ ਨਹਿਰਾਂ ਦੇ ਵਿੱਚ ਨਹਾਉਣ ਗਏ ਨੌਜਵਾਨਾਂ ਤੇ ਬੱਚਿਆਂ ਦੇ ਕੀਮਤੀ ਜਾਨਾਂ ਜਾਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਇਸ ਤਰ੍ਹਾਂ ਹੀ ਇੱਕ ਹਾਦਸਾ ਨੰਗਲ ਤੋਂ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਰਸ਼ ਰਾਣਾ ਨਾਮ ਦਾ ਬੱਚਾ ਜੋ ਨਿੱਕੂ ਨੰਗਲ ਦਾ ਰਹਿਣ ਵਾਲਾ ਸੀ , ਉਹ ਆਪਣੇ ਦੋਸਤਾਂ ਦੇ ਨਾਲ ਇੱਥੇ ਨਹਾਉਣ ਆਇਆ ਸੀ ਤੇ ਉਹ ਅਚਾਨਕ ਉਸਦਾ ਪੈਰ ਫਿਸਲ ਗਿਆ ਤੇ ਉਹ ਪਾਣੀ ਦੇ ਵਿੱਚ ਡੁੱਬ ਗਿਆ ਤੇ ਦੂਸਰਾ ਮ੍ਰਿਤਕ ਬੱਚਾ ਆਪਣੇ ਭਰਾ ਦੇ ਨਾਲ ਉੱਥੇ ਨਹਾਉਣ ਆਇਆ ਸੀ।


ਜਦੋਂ ਉਸਨੇ ਡੁੱਬਦੇ ਹੋਏ ਬੱਚੇ ਨੂੰ ਦੇਖਿਆ ਤੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੇ ਵਿੱਚ ਉਹ ਵੀ ਦਰਿਆ ਵਿੱਚ ਡੁੱਬ ਗਿਆ। ਬਚਾਉਣ ਗਏ ਬੱਚੇ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਪੁੱਤਰ ਨੂੰ ਤੈਰਨਾ ਨਹੀਂ ਆਉਂਦਾ ਸੀ ਅਤੇ ਉਹ ਕਦੀ ਵੀ ਦਰਿਆ ਵਿੱਚ ਨਹਾਉਣ ਨਹੀਂ ਗਿਆ। ਉਸਨੇ ਇਸ ਹੀ ਸਾਲ ਦਸਵੀਂ ਕੀਤੀ ਸੀ ਤੇ ਗਿਆਰਵੀਂ ਵਿੱਚ ਦਾਖਲ ਕਰਵਾਇਆ ਸੀ। ਛੁੱਟੀਆਂ ਹੋਣ ਕਾਰਨ ਉਹ ਆਪਣੇ ਪਿਤਾ ਦੀ ਬੈਲਡਿੰਗ ਦੀ ਦੁਕਾਨ ਵਿੱਚ ਕੰਮ ਵਿੱਚ ਹੱਥ ਵਟਾਉਂਦਾ ਸੀ।