Khanna News: ਚੋਣਾਂ ਤੋਂ 2 ਦਿਨ ਪਹਿਲਾਂ ਪਿੰਡ ਵਿੱਚ ਸਰਕਾਰੀ ਰਾਸ਼ਨ ਵੰਡਣ ਨੂੰ ਲੈ ਕੇ ਵਿਵਾਦ; ਕਾਂਗਰਸ ਨੇ ਕੀਤਾ ਵਿਰੋਧ
ਪੰਜਾਬ ਵਿੱਚ ਇੱਕ ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਇਸ ਤੋਂ ਦੋ ਦਿਨ ਪਹਿਲਾਂ ਪਿੰਡਾਂ ਵਿੱਚ ਸਰਕਾਰੀ ਰਾਸ਼ਨ ਵੰਡਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਖੰਨਾ ਦੇ ਪਿੰਡ ਟੌਂਸਾ ਵਿੱਚ ਮਾਰਕਫੈਡ ਵੱਲੋਂ ਸਰਕਾਰੀ ਰਾਸ਼ਨ ਲੋਕਾਂ ਨੂੰ ਵੰਡਿਆ ਜਾ ਰਿਹਾ ਸੀ। ਰਾਸ਼ਨ ਵੰਡੇ ਜਾਣ ਸਮੇਂ ਆਮ ਆਦਮੀ ਪਾਰਟੀ ਨਾਲ ਸਬੰਧੀ ਕੁਝ
Khanna News (ਧਰਮਿੰਦਰ ਸਿੰਘ): ਪੰਜਾਬ ਵਿੱਚ ਇੱਕ ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਇਸ ਤੋਂ ਦੋ ਦਿਨ ਪਹਿਲਾਂ ਪਿੰਡਾਂ ਵਿੱਚ ਸਰਕਾਰੀ ਰਾਸ਼ਨ ਵੰਡਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਖੰਨਾ ਦੇ ਪਿੰਡ ਟੌਂਸਾ ਵਿੱਚ ਮਾਰਕਫੈਡ ਵੱਲੋਂ ਸਰਕਾਰੀ ਰਾਸ਼ਨ ਲੋਕਾਂ ਨੂੰ ਵੰਡਿਆ ਜਾ ਰਿਹਾ ਸੀ।
ਰਾਸ਼ਨ ਵੰਡੇ ਜਾਣ ਸਮੇਂ ਆਮ ਆਦਮੀ ਪਾਰਟੀ ਨਾਲ ਸਬੰਧੀ ਕੁਝ ਲੋਕ ਵੀ ਉਥੇ ਮੌਜੂਦ ਸਨ। ਕਾਂਗਰਸ ਵੱਲੋਂ ਇਸ ਦਾ ਕੜਾ ਵਿਰੋਧ ਕੀਤਾ ਗਿਆ ਹੈ। ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਨੇ ਮੌਕੇ ਉਤੇ ਪਹੁੰਚ ਕੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਹੈ। ਇਸ ਮਗਰੋਂ ਚੋਣ ਕਮਸ਼ਿਨ ਦੀ ਟੀਮ ਨੇ ਤੁਰੰਤ ਰਾਸ਼ਨ ਵੰਡਣਾ ਰੋਕਿਆ ਗਿਆ ਅਤੇ ਇਸ ਦੀ ਰਿਪੋਰਟ ਸੀਨੀਅਰ ਅਧਿਕਾਰੀਆਂ ਨੂੰ ਕਰ ਦਿੱਤੀ ਗਈ ਹੈ।
ਐਸਡੀਐਮ ਤੇ ਸਹਾਇਕ ਰਿਟਰਨਿੰਗ ਅਧਿਕਾਰੀ ਡਾ. ਬਲਜਿੰਦਰ ਸਿੰਘ ਢਿਲੋਂ ਨੇ ਇਸ ਦਾ ਕੜਾ ਨੋਟਿਸ ਲੈਂਦੇ ਹੋਏ ਸਬੰਧੀ ਏਜੰਸੀ ਮਾਰਕਫੈਡ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਸਮੁੱਚੀ ਘਟਨਾ ਬਾਰੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਲਾਲਚ ਦੇ ਕੇ ਵੋਟਾਂ ਹਾਸਲ ਕਰਨਾ ਚਾਹੁੰਦੀ ਹੈ।
ਆਟਾ ਦਾਲ ਸਕੀਮ ਕਰੀਬ ਢਾਈ ਸਾਲਾਂ ਤੋਂ ਠੱਪ ਪਈ ਹੈ। ਇਸ ਵਿੱਚ ਵੱਡਾ ਘਪਲਾ ਕੀਤਾ ਗਿਆ ਸੀ। ਹਰ ਘਰ ਰਾਸ਼ਨ ਪਹੁੰਚਾਉਣ ਦੇ ਨਾਂ 'ਤੇ ਉਨ੍ਹਾਂ ਦੀਆਂ ਅੱਖਾਂ 'ਚ ਧੂੜ ਪਾਈ ਗਈ ਹੈ। ਹੁਣ ਚੋਣ ਜ਼ਾਬਤੇ ਦੌਰਾਨ ਸਰਕਾਰੀ ਮਸ਼ੀਨਰੀ ਦੀ ਖੁੱਲ੍ਹੇਆਮ ਦੁਰਵਰਤੋਂ ਹੋ ਰਹੀ ਹੈ ਅਤੇ ਪਿੰਡਾਂ ਵਿੱਚ ਸਰਕਾਰੀ ਗੱਡੀਆਂ ਭੇਜ ਕੇ ਰਾਸ਼ਨ ਵੰਡਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Ambala News: ਨਕਲੀ ਕਾਸਮੈਟਿਕ ਦਾ ਸਾਮਨ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼
ਚੋਣ ਕਮਿਸ਼ਨ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸਥਾਨਕ ਪੱਧਰ 'ਤੇ ਅਧਿਕਾਰੀਆਂ ਦੀ ਕਾਰਜਸ਼ੈਲੀ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਚੇਅਰਮੈਨ ਸਤਨਾਮ ਸੋਨੀ ਨੇ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਐਸਡੀਐਮ ਅਤੇ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਨੂੰ ਵੀ ਸ਼ਿਕਾਇਤ ਕੀਤੀ ਹੈ। ਇਸ ਮਾਮਲੇ ਵਿੱਚ ਐਫਆਈਆਰ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : Samrala News: ਸਮਰਾਲਾ 'ਚ ਤਿੰਨ ਵਿਅਕਤੀਆਂ ਨੇ ਕੀਤੀ ਗੁਟਕਾ ਸਾਹਿਬ ਦੀ ਬੇਅਦਬੀ