ਦੋ ਸਾਬਕਾ ਮੰਤਰੀਆਂ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ- ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੋਸ਼ਾਂ ਤਹਿਤ ਕਰ ਸਕਦੀ ਹੈ ਕਾਰਵਾਈ
Advertisement
Article Detail0/zeephh/zeephh1219189

ਦੋ ਸਾਬਕਾ ਮੰਤਰੀਆਂ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ- ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੋਸ਼ਾਂ ਤਹਿਤ ਕਰ ਸਕਦੀ ਹੈ ਕਾਰਵਾਈ

ਭਾਰਤ ਭੂਸ਼ਣ ਆਸ਼ੂ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਪੰਜਾਬ ਫੂਡ ਗ੍ਰੇਨ ਟਰਾਂਸਪੋਰਟੇਸ਼ਨ ਨੀਤੀ 2018-2019 ਵਿੱਚ ਉਦੋਂ ਲਿਆਂਦੀ ਗਈ ਸੀ ਜਦੋਂ ਉਹ ਖੁਰਾਕ ਤੇ ਸਪਲਾਈ ਮੰਤਰੀ ਸਨ। ਇਸ ਨੀਤੀ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਈ-ਟੈਂਡਰ ਰਾਹੀਂ ਟੈਂਡਰ ਮੰਗੇ ਗਏ ਸਨ।

ਦੋ ਸਾਬਕਾ ਮੰਤਰੀਆਂ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ- ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੋਸ਼ਾਂ ਤਹਿਤ ਕਰ ਸਕਦੀ ਹੈ ਕਾਰਵਾਈ

ਚੰਡੀਗੜ: ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਪੰਜਾਬ ਦੇ ਦੋ ਸਾਬਕਾ ਮੰਤਰੀਆਂ ਨੇ ਹਾਈ ਕੋਰਟ ਦੀ ਸ਼ਰਨ ਲਈ ਹੈ। ਕਾਂਗਰਸ ਸਰਕਾਰ ਵਿਚ ਖੁਰਾਕ 'ਤੇ ਸਪਲਾਈ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਨੇ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਕਰਨੀ ਹੈ ਤਾਂ ਪੰਜਾਬ ਸਰਕਾਰ ਨੂੰ 7 ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਇਸ ਦੇ ਨਾਲ ਹੀ ਨਿਆਂਇਕ ਹਿਰਾਸਤ ਵਿੱਚ ਚੱਲ ਰਹੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਸਿਹਤ ਮੰਤਰੀ ਰਹੇ ਵਿਜੇ ਸਿੰਗਲਾ ਨੇ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਹੈ।

 

ਦੋਵੇਂ ਪਟੀਸ਼ਨਾਂ ਸੋਮਵਾਰ ਨੂੰ ਦਾਇਰ ਕੀਤੀਆਂ ਗਈਆਂ ਹਨ। ਭਾਰਤ ਭੂਸ਼ਣ ਆਸ਼ੂ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਪੰਜਾਬ ਫੂਡ ਗ੍ਰੇਨ ਟਰਾਂਸਪੋਰਟੇਸ਼ਨ ਨੀਤੀ 2018-2019 ਵਿੱਚ ਉਦੋਂ ਲਿਆਂਦੀ ਗਈ ਸੀ ਜਦੋਂ ਉਹ ਖੁਰਾਕ ਤੇ ਸਪਲਾਈ ਮੰਤਰੀ ਸਨ। ਇਸ ਨੀਤੀ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਈ-ਟੈਂਡਰ ਰਾਹੀਂ ਟੈਂਡਰ ਮੰਗੇ ਗਏ ਸਨ।

 

 

ਪਟੀਸ਼ਨਰ ਨੇ ਕਿਹਾ ਕਿ ਉਸ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਦੇ ਨਾਲ ਹੀ ਪੰਜਾਬ ਦੀ ਮੌਜੂਦਾ ਸਰਕਾਰ ਵਿੱਚ ਸਿਹਤ ਮੰਤਰੀ ਰਹਿ ਚੁੱਕੇ ਵਿਜੇ ਸਿੰਗਲਾ ਨੇ ਕਰੋੜਾਂ ਰੁਪਏ ਦੇ ਟੈਂਡਰ ਵਿੱਚ ਇਕ ਫੀਸਦੀ ਕਮਿਸ਼ਨ ਲੈਣ ਦੇ ਮਾਮਲੇ ਵਿੱਚ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਮੁਹਾਲੀ ਦੀ ਹੇਠਲੀ ਅਦਾਲਤ ਨੇ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਦੋਵੇਂ ਪਟੀਸ਼ਨਾਂ 'ਤੇ ਹਾਈ ਕੋਰਟ ਵੱਲੋਂ ਇਸ ਹਫ਼ਤੇ ਸੁਣਵਾਈ ਹੋਣ ਦੀ ਸੰਭਾਵਨਾ ਹੈ।

 

WATCH LIVE TV 

 

Trending news