Bathinda Fire Accident: ਬਠਿੰਡਾ ਵਿੱਚ ਮੰਗਲਵਾਰ ਨੂੰ ਵਾਪਰੇ ਦਰਦਨਾਕ ਹਾਦਸੇ ਵਿੱਚ ਦੋ ਬੱਚੀਆਂ ਦੀ ਜਾਨ ਚਲੀ ਗਈ। ਓੜੀਆ ਕਾਲੋਨੀ ਵਿੱਚ ਝੁੱਗੀਆਂ ਨੂੰ ਅੱਗ ਲੱਗਣ ਕਾਰਨ ਦੋ ਲੜਕੀਆਂ ਜਿਉਂਦੀਆਂ ਸੜ ਗਈਆਂ।
Trending Photos
Bathinda Fire Accident (ਕੁਲਬੀਰ ਬੀਰਾ): ਬਠਿੰਡਾ ਵਿੱਚ ਮੰਗਲਵਾਰ ਨੂੰ ਵਾਪਰੇ ਦਰਦਨਾਕ ਹਾਦਸੇ ਵਿੱਚ ਦੋ ਬੱਚੀਆਂ ਦੀ ਜਾਨ ਚਲੀ ਗਈ। ਓੜੀਆ ਕਾਲੋਨੀ ਵਿੱਚ ਝੁੱਗੀਆਂ ਨੂੰ ਅੱਗ ਲੱਗਣ ਕਾਰਨ ਦੋ ਲੜਕੀਆਂ ਜਿਉਂਦੀਆਂ ਸੜ ਗਈਆਂ। ਇਸ ਤੋਂ ਇਲਾਵਾ ਹੋਰ ਕਈਆਂ ਜਣੇ ਝੁਲਸ ਗਏ ਹਨ।
ਇਸ ਦਰਮਿਆਨ ਸਰਕਾਰ ਨੇ ਪੀੜਤ ਪਰਿਵਾਰ ਨੂੰ 1 ਲੱਖ ਰੁਪਏ ਸਹਾਇਤਾ ਦੇਣ ਦਾ ਵਾਅਦਾ ਕੀਤਾ ਹੈ। ਸੜ ਕੇ ਸੁਆਹ ਹੋਈਆਂ ਅੱਠ ਝੁੱਗੀਆਂ ਦੇ ਮਾਲਕਾਂ ਨੂੰ 25- 25 ਹਜ਼ਾਰ ਰੁਪਏ ਝੁੱਗੀ ਬਣਾਉਣ ਲਈ ਮੁਆਵਜ਼ਾ ਅਤੇ ਅੱਗ ਦੀ ਲਪੇਟ ਵਿੱਚ ਆਏ ਲੋਕਾਂ ਦੀ ਸਰਕਾਰੀ ਤੌਰ ਉਤੇ ਮੁਫ਼ਤ ਇਲਾਜ ਕਰਵਾਉਣ ਦਾ ਵਾਅਦਾ ਕੀਤਾ ਹੈ।
ਬਠਿੰਡਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਦੇ ਹੀ ਇਲਾਕੇ ਵਿੱਚ ਇਨ੍ਹਾਂ ਝੁੱਗੀਆਂ ਨੂੰ ਅੱਗ ਲੱਗੀ ਹੈ। ਇਸ ਘਟਨਾ ਉਪਰ ਉਨ੍ਹਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਪੀੜਤ ਉਨ੍ਹਾਂ ਦੇ ਆਪਣੇ ਪਰਿਵਾਰਕ ਮੈਂਬਰ ਹਨ। ਉਨ੍ਹਾਂ ਨੂੰ ਬੜਾ ਹੀ ਅਫਸੋਸ ਹੈ ਕਿ ਇਸ ਅੱਗ ਦੇ ਨਾਲ ਦੋ ਬੱਚੀਆਂ ਦੀ ਮੌਤ ਹੋ ਗਈ ਤੇ ਦੋ ਜ਼ਖਮੀ ਵੀ ਹੋਏ ਹਨ।
ਅੱਠ ਦੇ ਕਰੀਬ ਝੁੱਗੀਆਂ ਅੱਗ ਨਾਲ ਸੜ ਕੇ ਸੁਆਹ ਹੋ ਗਈਆਂ ਹਨ। ਉਨ੍ਹਾਂ ਨੇ ਸਰਕਾਰ ਤੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਤੁਰੰਤ ਇਨ੍ਹਾਂ ਦੀ ਸਹਾਇਤਾ ਦੇਣ ਲਈ ਆਖ ਦਿੱਤਾ ਹੈ ਤੇ ਜਲਦ ਹੀ ਇਨ੍ਹਾਂ ਨੂੰ ਦੇ ਪਰਿਵਾਰਾਂ ਨੂੰ ਇੱਕ ਲੱਖ ਰੁਪਏ ਤੇ ਸੜੀਆਂ ਹੋਈਆਂ ਝੁੱਗੀਆਂ ਨੂੰ 25 -25 ਹਜ਼ਾਰ ਦਾ ਮੁਆਵਜ਼ਾ ਦੇਣਾ ਹੈ ਜੋ ਵੀ ਇਨ੍ਹਾਂ ਦੀਆਂ ਸਮੱਸਿਆਵਾਂ ਹਨ।
ਇਹ ਵੀ ਪੜ੍ਹੋ : Bathinda Fire Accident: ਬਠਿੰਡਾ 'ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 2 ਲੜਕੀਆਂ ਜ਼ਿੰਦਾ ਸੜੀਆਂ
ਉਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਜਲਦ ਤੋਂ ਜਲਦ ਇਸ ਉੱਪਰ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਫਾਇਰ ਬ੍ਰਿਗੇਡ ਨੇ ਇਸ ਮਾਮਲੇ ਵਿੱਚ ਬਹੁਤ ਸ਼ਲਾਘਾਯੋਗ ਕੰਮ ਕੀਤਾ ਹੈ ਜਿਨ੍ਹਾਂ ਨੇ ਮੌਕੇ ਉਤੇ ਜਾ ਕੇ ਵੱਡੀ ਘਟਨਾ ਰੋਕ ਹੋਣ ਤੋਂ ਰੋਕ ਲਈ ਜਲਦ ਹੀ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : Arvind Kejriwal News: ਦਿੱਲੀ ਸ਼ਰਾਬ ਘੋਟਾਲਾ ਮਾਮਲੇ 'ਚ ਅੱਜ ਕੇਜਰੀਵਾਲ ਦੀ ਖ਼ਤਮ ਹੋ ਰਹੀ ਨਿਆਂਇਕ ਹਿਰਾਸਤ