Mohali Accident: ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਨਾਲ ਦੋ ਹੋਮਗਾਰਡ ਜਵਾਨਾਂ ਦੀ ਮੌਤ
Advertisement
Article Detail0/zeephh/zeephh2030793

Mohali Accident: ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਨਾਲ ਦੋ ਹੋਮਗਾਰਡ ਜਵਾਨਾਂ ਦੀ ਮੌਤ

Mohali Accident: ਬੀਤੀ ਰਾਤ ਦਰਦਨਾਕ ਸੜਕ ਹਾਦਸੇ ਵਿੱਚ ਦੋ ਹੋਮਗਾਰਡ ਜਵਾਨਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਇਸ ਸਬੰਧੀ ਕਾਰਵਾਈ ਆਰੰਭ ਦਿੱਤੀ ਹੈ।

Mohali Accident: ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਨਾਲ ਦੋ ਹੋਮਗਾਰਡ ਜਵਾਨਾਂ ਦੀ ਮੌਤ

Mohali Accident: ਡੇਰਾਬੱਸੀ ਵਿੱਚ ਦੇਰ ਰਾਤ ਇੱਕ ਹਾਦਸੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਰਾਤ ਕਰੀਬ 1.30 ਵਜੇ ਬਰਵਾਲਾ ਰੋਡ 'ਤੇ ਇੱਕ ਤੇਜ਼ ਰਫ਼ਤਾਰ ਕੈਂਟਰ ਨੇ ਗਲਤ ਦਿਸ਼ਾ ਵਿੱਚ ਜਾ ਕੇ ਗਸ਼ਤ ਕਰ ਰਹੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ। ਦੋਵਾਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਹਰੀ ਸਿੰਘ (53) ਵਾਸੀ ਭਾਂਖਰਪੁਰ ਅਤੇ ਜਸਮੇਰ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਬੀਤੀ ਰਾਤ ਡੇਢ ਵਜੇ ਦੇ ਕਰੀਬ ਬਰਵਾਲਾ ਰੋਡ 'ਤੇ ਪੁਰਾਣੀ ਟਰੱਕ ਯੂਨੀਅਨ ਨੇੜੇ ਇੱਕ ਕੈਂਟਰ ਨੂੰ ਗਲਤ ਦਿਸ਼ਾ ਵਿੱਚ ਚਲਾਉਂਦੇ ਹੋਏ ਮੋਟਰਸਾਈਕਲ 'ਤੇ ਸਾਹਮਣੇ ਤੋਂ ਆ ਰਹੇ ਪੁਲਿਸ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਡਰਾਈਵਰ ਕੈਂਟਰ ਸਮੇਤ ਮੌਕੇ ਤੋਂ ਚੰਡੀਗੜ੍ਹ ਵੱਲ ਫ਼ਰਾਰ ਹੋ ਗਿਆ। ਇਸ ਬਾਰੇ ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਚੰਡੀਗੜ੍ਹ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਮੁਲਜ਼ਮ ਕੈਂਟਰ ਚਾਲਕ ਨੂੰ ਚੰਡੀਗੜ੍ਹ ਪੁਲਿਸ ਨੇ ਕਾਬੂ ਕਰ ਲਿਆ। ਏਐਸਪੀ ਡਾ.ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਕੈਂਟਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : Himachal Pradesh News: ਹਿਮਾਚਲ ਪ੍ਰਦੇਸ਼ ਨੂੰ ਮਿਲੇਗਾ ਨਵਾਂ ਡੀਜੀਪੀ, ਐਸਆਰ ਔਝਾ ਹੋ ਸਕਦੇ ਨੇ ਅਗਲੇ ਡੀਜੀਪੀ

ਕੈਂਟਰ ਚਾਲਕ ਕਾਰ ਨੂੰ ਟੱਕਰ ਮਾਰ ਕੇ ਭੱਜ ਰਿਹਾ ਸੀ
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੈਂਟਰ ਚਾਲਕ ਕਾਰ ਨੂੰ ਟੱਕਰ ਮਾਰ ਕੇ ਭੱਜ ਰਿਹਾ ਸੀ। ਜਦੋਂ ਬਰਵਾਲਾ ਰੋਡ ਕੋਲ ਡਬਲ ਲੇਨ ਵਾਲੀ ਸੜਕ ਸੀ ਤਾਂ ਕਾਰ ਚਾਲਕ ਉਸ ਦਾ ਪਿੱਛਾ ਕਰ ਰਿਹਾ ਸੀ ਜਦੋਂ ਕੈਂਟਰ ਚਾਲਕ ਨੇ ਉਲਟ ਦਿਸ਼ਾ ਵਿੱਚ ਤੇਜ਼ ਰਫ਼ਤਾਰ ਨਾਲ ਕੈਂਟਰ ਭਜਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਸਾਹਮਣੇ ਤੋਂ ਗਸ਼ਤ 'ਤੇ ਆ ਰਹੇ ਪੁਲਿਸ ਮੁਲਾਜ਼ਮਾਂ ਦੀ ਬਾਈਕ ਨੇ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕੈਂਟਰ ਚਾਲਕ ਚੰਡੀਗੜ੍ਹ ਵੱਲ ਭੱਜ ਗਿਆ। ਹਾਦਸੇ ਤੋਂ ਬਾਅਦ ਕੈਂਟਰ ਦਾ ਪਿੱਛਾ ਕਰ ਰਹੇ ਕਾਰ ਚਾਲਕ ਨੇ ਉਥੇ ਰੁਕ ਕੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਿਸ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : Israel Advisory News: ਇਜ਼ਰਾਈਲ ਨੇ ਭਾਰਤ 'ਚ ਰਹਿ ਰਹੇ ਜਾਂ ਸਫ਼ਰ ਕਰ ਰਹੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਇਜ਼ਰੀ

Trending news