Punjab Police: ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ .32 ਬੋਰ ਦੇ ਪਿਸਤੌਲ ਸਮੇਤ ਚਾਰ ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਇੱਕ ਸਪਲੈਂਡਰ ਮੋਟਰਸਾਈਕਲ (ਪੀ.ਬੀ.08 ਐੱਫ.ਈ. 3940), ਜਿਸ 'ਤੇ ਉਹ ਜਾ ਰਹੇ ਸਨ, ਵੀ ਜ਼ਬਤ ਕੀਤਾ ਹੈ।
Trending Photos
Punjab Police: ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਡਿਊਲ ਨੂੰ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ, ਜੋ ਅੱਤਵਾਦੀ ਨਾਮੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਹਿਯੋਗੀ ਹੈ ਅਤੇ ਉਸ ਦੇ ਸਾਥੀ, ਜਿਸ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਵਜੋਂ ਹੋਈ ਹੈ ਅਤੇ ਜੋ ਮੌਜੂਦਾ ਸਮੇਂ ਅਰਮੇਨੀਆ ਵਿੱਚ ਰਹਿ ਰਿਹਾ ਹੈ, ਵੱਲੋਂ ਚਲਾਇਆ ਜਾ ਰਿਹਾ ਹੈ।
ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ਜਾਣਕਾਰੀ ਸਾਂਝੀ ਕੀਤੀ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਘੁੱਗ ਵਾਸੀ ਪਿੰਡ ਬਿੱਤਲ ਝੁੱਗੀਆਂ ਅਤੇ ਅਵਤਾਰ ਸਿੰਘ ਉਰਫ਼ ਲਾਡੀ ਵਾਸੀ ਪਿੰਡ ਸੰਗੋਵਾਲ, ਜਲੰਧਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ .32 ਬੋਰ ਦੇ ਪਿਸਤੌਲ ਸਮੇਤ ਚਾਰ ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਇੱਕ ਸਪਲੈਂਡਰ ਮੋਟਰਸਾਈਕਲ (ਪੀ.ਬੀ.08 ਐੱਫ.ਈ. 3940), ਜਿਸ 'ਤੇ ਉਹ ਜਾ ਰਹੇ ਸਨ, ਵੀ ਜ਼ਬਤ ਕੀਤਾ ਹੈ।
In an intelligence-based operation, Punjab Police averts possible target killings with the arrest of 2 members of Babbar Khalsa International (BKI)-backed terror module
The module was operated by #USA based Harpreet Singh @ Happy Passian, a close aide of #Pakistan based… pic.twitter.com/Ab9FNk2xtf
— DGP Punjab Police (@DGPPunjabPolice) March 7, 2024
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਪੀ ਪਾਸੀਆ ਅਤੇ ਸ਼ਮਸ਼ੇਰ ਸ਼ੇਰਾ ਅੱਤਵਾਦੀ ਹਰਵਿੰਦਰ ਰਿੰਦਾ ਨਾਲ ਮਿਲ ਕੇ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾਉਂਦੇ ਸਨ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸੂਬੇ ਵਿੱਚ ਦਹਿਸ਼ਤ ਫੈਲਾਉਣ ਲਈ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਬੀ.ਕੇ.ਆਈ. ਮਾਡਿਊਲ ਦੇ ਮੈਂਬਰਾਂ ਵੱਲੋਂ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦੀ ਸਾਜ਼ਿਸ਼ ਰਚਣ ਦੀ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਸੀ.ਆਈ. ਜਲੰਧਰ ਦੀਆਂ ਪੁਲਿਸ ਟੀਮਾਂ ਨੇ ਇੱਕ ਸਪੈਸ਼ਲ ਆਪ੍ਰੇਸ਼ਨ ਚਲਾਇਆ ਅਤੇ ਮਹਿਤਪੁਰ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਦੋਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ।