Bathinda News: ਅਧਿਕਾਰੀ ਤੋਂ ਪਰਾਲੀ ਨੂੰ ਅੱਗ ਲਗਵਾਉਣ ਵਾਲੇ ਕਿਸਾਨਾਂ `ਚੋਂ ਦੋ ਗ੍ਰਿਫ਼ਤਾਰ
Bathinda News: ਸਰਕਾਰੀ ਅਧਿਕਾਰੀ ਤੋਂ ਪਰਾਲੀ ਨੂੰ ਅੱਗ ਲਗਵਾਉਣ ਦੇ ਮਾਮਲੇ ਵਿੱਚ ਬਠਿੰਡਾ ਪੁਲਿਸ ਨੇ 9 ਕਿਸਾਨਾਂ ਉੱਪਰ ਮਾਮਲਾ ਦਰਜ ਕੀਤਾ ਸੀ, ਜਿਨ੍ਹਾਂ ਵਿੱਚੋਂ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।
Bathinda News: ਸਰਕਾਰੀ ਅਧਿਕਾਰੀ ਤੋਂ ਪਰਾਲੀ ਨੂੰ ਅੱਗ ਲਗਵਾਉਣ ਦੇ ਮਾਮਲੇ ਵਿੱਚ ਬਠਿੰਡਾ ਪੁਲਿਸ ਨੇ 9 ਕਿਸਾਨਾਂ ਉੱਪਰ ਮਾਮਲਾ ਦਰਜ ਕੀਤਾ ਸੀ, ਜਿਨ੍ਹਾਂ ਵਿੱਚੋਂ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੇ ਕਿਸਾਨਾਂ ਦੀ ਪੁਲਿਸ ਵੱਲੋਂ ਭਾਲ ਜਾਰੀ ਹੈ। ਗ੍ਰਿਫਤਾਰ ਕੀਤੇ ਗਏ ਕਿਸਾਨਾਂ ਦੇ ਹੱਕ ਵਿੱਚ ਆਏ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਵੀ ਪੁਲਿਸ ਨੇ 107 /151 ਧਾਰਾ ਅਧੀਨ ਰੈਸਟ ਕਰ ਲਿਆ।
ਐਸਐਸਪੀ ਬਠਿੰਡਾ ਦਾ ਕਹਿਣਾ ਹੈ ਕਿ ਹੁਣ ਤੱਕ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਕਰੀਬ 32 ਲੋਕਾਂ ਦੇ ਖਿਲਾਫ ਥਾਣੇ ਦਾ ਘਿਰਾਓ ਉਤੇ ਨੈਸ਼ਨਲ ਹਾਈਵੇ ਰੋਕਣ ਦੇ ਸਬੰਧ ਵਿੱਚ 107/151 ਦੀਆਂ ਜ਼ਮਾਨਤਾਂ ਕਰਵਾਈਆਂ ਹਨ ਤੇ ਬਾਕੀ ਦੇ ਰਹਿੰਦੇ ਸੱਤ ਮੁਲਜ਼ਮ ਕਿਸਾਨਾਂ ਨੂੰ ਫੜਨ ਲਈ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ : Delhi Air Pollution: ਦਿੱਲੀ NCR 'ਚ ਸਾਹ ਲੈਣਾ ਮੁਸ਼ਕਿਲ, AQI ਖਤਰਨਾਕ ਪੱਧਰ 'ਤੇ ਪਹੁੰਚਿਆ
ਇਸ ਦੌਰਾਨ ਉਨ੍ਹਾਂ ਨੇ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਨੇ ਕਿਸਾਨ ਯੂਨੀਅਨ ਨੂੰ ਅਪੀਲ ਕੀਤੀ ਕਿ ਉਹ ਇਹੋ ਜਿਹੇ ਲੋਕਾਂ ਦਾ ਸਾਥ ਨਾ ਦੇਣ ਜੋ ਕਾਨੂੰਨ ਹੱਥ ਵਿੱਚ ਲੈ ਰਹੇ ਹਨ।
ਇਹ ਮਾਮਲਾ ਪਿੰਡ ਮਹਿਮਾ ਸਰਜਾ ਵਿੱਚ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਲੋਕ ਨਿਰਮਾਣ ਵਿਭਾਗ ਦੇ ਐਸਡੀਓ ਹਰਪ੍ਰੀਤ ਸਾਗਰ ਨੇ ਨੇਹੀਆਂਵਾਲਾ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਸਾਗਰ ਨੇ ਦੱਸਿਆ ਕਿ ਡੀ.ਸੀ ਦੇ ਹੁਕਮਾਂ 'ਤੇ ਉਨ੍ਹਾਂ ਦੀ ਡਿਊਟੀ ਗੋਨਿਆਣਾ ਮੰਡੀ ਦੇ ਪਿੰਡ ਮਹਿਮਾ ਸਰਜਾ ਨੂੰ ਝੋਨੇ ਦੀ ਪਰਾਲੀ ਅੱਗ ਲਗਾਉਣ ਤੋਂ ਰੋਕਣ ਅਤੇ ਹੌਟਸਪੌਟ ਪਿੰਡਾਂ ਵਿੱਚ ਸਪੈਸ਼ਲ ਸੁਪਰਵਾਈਜ਼ਰ ਵਜੋਂ ਲਗਾਈ ਗਈ ਸੀ। 3 ਨਵੰਬਰ ਨੂੰ ਉਹ ਸਟਾਫ਼ ਨਾਲ ਨਿਰੀਖਣ ਕਰ ਰਹੇ ਸਨ।
ਇਸ ਦੌਰਾਨ ਜਦੋਂ ਉਨ੍ਹਾਂ ਨੇ ਪਿੰਡ ਮਹਿਮਾ ਸਰਜਾ ਵਿੱਚ ਪਰਾਲੀ ਨੂੰ ਲੱਗੀ ਅੱਗ ਦਾ ਧੂੰਆਂ ਦੇਖਿਆ ਤਾਂ ਉਹ ਆਪਣੀ ਟੀਮ ਨਾਲ ਖੇਤਾਂ ਵਿੱਚ ਪਹੁੰਚਿਆ ਅਤੇ ਪਰਾਲੀ ਸਾੜ ਰਹੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਲਟਾ ਕਿਸਾਨਾਂ ਨੇ ਉਸ ਨੂੰ ਘੇਰ ਕੇ ਬੰਧਕ ਬਣਾ ਲਿਆ। ਇਸ ਤੋਂ ਬਾਅਦ ਉਨ੍ਹਾਂ 'ਤੇ ਦਬਾਅ ਪਾ ਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਲਈ ਮਜਬੂਰ ਕੀਤਾ ਗਿਆ। ਅਜਿਹਾ ਕਰਕੇ ਉਸ ਨੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਇਆ।
ਇਸ ਮਾਮਲੇ ਵਿੱਚ ਐਸ.ਡੀ.ਓ ਦੀ ਸ਼ਿਕਾਇਤ ’ਤੇ ਪੁਲਿਸ ਨੇ ਮੁਲਜ਼ਮ ਕਿਸਾਨ ਗੁਰਮੀਤ ਸਿੰਘ, ਸੁਰਜੀਤ ਸਿੰਘ, ਦਾਰਾ ਸਿੰਘ, ਰਾਮ ਸਿੰਘ, ਹਰਸ਼ਦੀਪ ਸਿੰਘ ਵਾਸੀ ਪਿੰਡ ਨੇਹੀਆਂਵਾਲਾ, ਬਚਿੱਤਰ ਸਿੰਘ, ਸ਼ਿਵਰਾਜ ਸਿੰਘ ਵਾਸੀ ਪਿੰਡ ਨੇਹੀਆਂਵਾਲਾ, ਬਲਜੀਤ ਸਿੰਘ ਵਾਸੀ ਪਿੰਡ ਨੇਹੀਆਂਵਾਲਾ ਨੂੰ ਨਾਮਜ਼ਦ ਕੀਤਾ ਹੈ। ਪਿੰਡ ਗੁਰਥੜੀ ਵਾਸੀ ਮਹਿੰਦਰ ਸਿੰਘ ਅਤੇ ਉਨ੍ਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਸੁਰਜੀਤ ਸਿੰਘ ਤੇ ਸ਼ਿਵਰਾਜ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : Punjab Stubble Burning: ਪੰਜਾਬ 'ਚ ਪਰਾਲੀ ਸਾੜਨ ਦਾ ਸਿਲਸਿਲਾ ਰੁਕਿਆ ਨਹੀਂ, 2060 ਨਵੇਂ ਮਾਮਲੇ ਆਏ ਸਾਹਮਣੇ