Ajnala News: ਠੰਢ ਤੋਂ ਬਚਣ ਲਈ ਬਾਲੀ ਅੰਗੀਠੀ ਦੀ ਗੈਸ ਨਾਲ ਦਮ ਘੁੱਟਣ ਕਰਕੇ ਦੋ ਵਿਅਕਤੀਆਂ ਦੀ ਮੌਤ
Advertisement
Article Detail0/zeephh/zeephh2036206

Ajnala News: ਠੰਢ ਤੋਂ ਬਚਣ ਲਈ ਬਾਲੀ ਅੰਗੀਠੀ ਦੀ ਗੈਸ ਨਾਲ ਦਮ ਘੁੱਟਣ ਕਰਕੇ ਦੋ ਵਿਅਕਤੀਆਂ ਦੀ ਮੌਤ

Ajnala News: ਅੰਗੀਠੀ ਦੀ ਗੈਸ ਨਾਲ ਦਮ ਘੁੱਟਣ ਕਰਕੇ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 

Ajnala News: ਠੰਢ ਤੋਂ ਬਚਣ ਲਈ ਬਾਲੀ ਅੰਗੀਠੀ ਦੀ ਗੈਸ ਨਾਲ ਦਮ ਘੁੱਟਣ ਕਰਕੇ ਦੋ ਵਿਅਕਤੀਆਂ ਦੀ ਮੌਤ

Ajnala News: ਠੰਢ ਤੋਂ ਬਚਣ ਲਈ ਰਾਤ ਸਮੇਂ ਬਾਲੀ ਅੰਗੀਠੀ ਦੀ ਗੈਸ ਨਾਲ ਦਮ ਘੁੱਟਣ ਕਰਕੇ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅਜਨਾਲਾ ਸ਼ਹਿਰ ਵਿੱਚ ਇੱਕ ਪੈਲੇਸ ਵਿਖੇ ਕੰਮ ਕਰਦੇ 2 ਵਿਅਕਤੀ ਬੀਤੀ ਰਾਤ ਕਮਰੇ ਵਿੱਚ ਅੰਗੀਠੀ ਬਾਲ ਕੇ ਸੁੱਤੇ ਪਏ ਸਨ ਤੇ ਇਸ ਅੰਗੀਠੀ ਦੀ ਗੈਸ ਨਾਲ ਦਮ ਘੁੱਟਣ ਕਾਰਨ ਦੋਵਾਂ ਵਿਅਕਤੀਆਂ ਦੀ ਮੌਤ ਹੋ ਗਈ।

ਲਾਸ਼ਾਂ ਨੂੰ ਅਜਨਾਲਾ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਰੱਖਿਆ ਗਿਆ ਹੈ। ਇਸ ਸਬੰਧੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਵਿਅਕਤੀ ਅਜਨਾਲਾ ਦੇ ਇੱਕ ਪੈਲੇਸ ਵਿੱਚ ਕੰਮ ਕਰਦੇ ਸੀ ਜਿੱਥੇ ਰਾਜ ਸਮੇਂ ਠੰਢ ਤੋਂ ਬਚਣ ਲਈ ਅੰਗੀਠੀ ਬਾਲ ਕੇ ਸੁੱਤੇ ਹੋਏ ਸੀ।

ਇਸ ਦੌਰਾਨ ਕਮਰੇ ਅੰਦਰ ਅੰਗੀਠੀ ਦੀ ਗੈਸ ਦੇ ਨਾਲ ਦਮ ਘੁੱਟਣ ਕਰਕੇ ਦੋਵਾਂ ਦੀ ਮੌਤ ਹੋ ਗਈ ਅਤੇ ਸਵੇਰੇ ਜਦੋਂ ਲੋਕਾਂ ਨੇ ਬੂਹਾ ਖੋਲ੍ਹ ਕੇ ਦੇਖਿਆ ਤਾਂ ਦੋਵਾਂ ਦੀ ਅੰਦਰ ਮੌਤ ਹੋ ਚੁੱਕੀ ਸੀ ਜਿਨ੍ਹਾਂ ਨੂੰ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

ਇਹ ਵੀ ਪੜ੍ਹੋ : Lakhbir Singh Landa: ਭਾਰਤ MHA ਨੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੂੰ ਐਲਾਨਿਆ 'ਅੱਤਵਾਦੀ'

ਇਸ ਸਬੰਧੀ ਥਾਣਾ ਅਜਨਾਲਾ ਦੇ ਐਸਐਚਓ ਸੁਖਜਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਇਹ ਦੋਵੇਂ ਪੈਲੇਸ ਵਿੱਚ ਕੰਮ ਕਰਦੇ ਸੀ ਤੇ ਰਾਤ ਸਮੇਂ ਕੋਲੇ ਦੀ ਅੰਗੀਠੀ ਬਾਲ ਕੇ ਸੁੱਤੇ ਹੋਏ ਸੀ ਜਿਸ ਦੌਰਾਨ ਕੋਲੇ ਦੀ ਅੰਗੀਠੀ ਦੀ ਗੈਸ ਚੜ੍ਹਨ ਕਰਕੇ ਇਨ੍ਹਾਂ ਦੀ ਮੌਤ ਹੋ ਗਈ ਹੈ। ਜਿਸ ਸਬੰਧ ਵਿੱਚ 174 ਦੀ ਕਾਰਵਾਈ ਕਰਕੇ ਮ੍ਰਿਤਕਾਂ ਦੀ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ : Ferozepur News: ਆਪਸੀ ਰੰਜਿਸ਼ ਨੇ ਲਈ ਇੱਕ ਨੌਜਵਾਨ ਦੀ ਜਾਨ, ਗੁਆਂਢੀ ਨੇ ਕੁਹਾੜੀ ਨਾਲ ਕੀਤਾ ਸੀ ਹਮਲਾ

Trending news