Dasuya Accident News: ਦਸੂਹਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਉਤੇ ਟੱਕਰ ਮਾਰ ਦਿੱਤੀ ਹੈ। ਹਾਦਸੇ ਵਿੱਚ ਦੋਵਾਂ ਦੀ ਮੌਕੇ ਉਪਰ ਹੀ ਮੌਤ ਹੋ ਗਈ। ਇਸ ਮਾਮਲੇ ਵਿੱਚ ਦਸੂਹਾ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

ਦਸੂਹਾ ਵਿੱਚ ਇੱਕੋ ਤੇਜ਼ ਰਫ਼ਤਾਰ ਕਾਰ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ’ਤੇ ਟੱਕਰ ਮਾਰ ਦਿੱਤੀ। ਹਾਦਸੇ ''ਚ ਦੋਵਾਂ ਦੀ ਮੌਕੇ ''ਤੇ ਹੀ ਮੌਤ ਹੋ ਗਈ। ਇਸ ਮਾਮਲੇ ਵਿੱਚ ਦਸੂਹਾ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ (29) ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਕਾਲੋਵਾਲ, ਦੂਜਾ ਬਖਸ਼ੀ ਰਾਮ (70) ਵਾਸੀ ਪਿੰਡ ਬਲਗਣ ਵਜੋਂ ਹੋਈ ਹੈ।


ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦਸੂਹਾ ਸਿਵਲ ਹਸਪਤਾਲ ਰੋਡ ’ਤੇ ਸਥਿਤ ਇੱਕ ਪ੍ਰਾਈਵੇਟ ਏ.ਟੀ.ਐਮ ਤੋਂ ਪੈਸੇ ਕਢਵਾਉਣ ਲਈ ਗਿਆ ਸੀ, ਜਿਵੇਂ ਹੀ ਉਹ ਪੈਸੇ ਕਢਵਾ ਕੇ ਮੁੱਖ ਸੜਕ ਪਾਰ ਕਰਨ ਲੱਗਾ ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਕੁਚਲ ਦਿੱਤਾ। ਬੋਲਦੇ ਹੋਏ ਕਾਰ ਚਾਲਕ ਨੇ ਤੇਜ਼ ਰਫ਼ਤਾਰ ਨਾਲ ਕਾਰ ਨੂੰ ਦਸੂਹਾ ਬਲਾਗਨ ਰੋਡ ਵੱਲ ਮੋੜ ਲਿਆ ਅਤੇ ਸਿਰਫ਼ ਦੋ ਕਿਲੋਮੀਟਰ ਦੀ ਦੂਰੀ 'ਤੇ ਹੀ ਕਾਰ ਚਾਲਕ ਨੇ ਖੇਤਾਂ ਨੂੰ ਪਾਣੀ ਲਾ ਕੇ ਘਰ ਪਰਤ ਰਹੇ 70 ਸਾਲਾ ਬਜ਼ੁਰਗ ਬਖਸ਼ੀ ਰਾਮ ਨੂੰ ਦਰੜਦੇ ਹੋਏ ਅੱਗੇ ਭੱਜ ਗਿਆ।


ਸੜਕ ਹਾਦਸੇ ਦੌਰਾਨ ਰਾਹਗੀਰਾਂ ਤੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਦੋਵਾਂ ਨੂੰ ਦਸੂਹਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਜਸਵੀਰ ਸਿੰਘ ਨੇ ਦੱਸਿਆ ਕਿ ਹਾਦਸੇ ਨੂੰ ਅੰਜਾਮ ਦੇਣ ਵਾਲਾ ਕਾਰ ਚਾਲਕ ਅਜੇ ਫ਼ਰਾਰ ਹੈ।


ਇਹ ਵੀ ਪੜ੍ਹੋ : Punjab Kisan Andolan Live Update: ਪੰਜਾਬ 'ਚ ਕਿਸਾਨਾਂ ਨੇ ਕੀਤੇ ਰੇਲਾਂ ਦੇ ਚੱਕੇ ਜਾਮ, ਟੋਲ ਪਲਾਜ਼ੇ ਕਰਵਾਏ ਟੋਲ ਮੁਕਤ


ਦੇਰ ਰਾਤ ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਕੁਝ ਦੂਰੀ ਉਤੇ ਹੀ ਘਟਨਾ ਵਿੱਚ ਸ਼ਾਮਲ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਦੋਵਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਦੋਵੇਂ ਲਾਸ਼ਾਂ ਨੂੰ ਦਸੂਹਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਦੋਵਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।


ਇਹ ਵੀ ਪੜ੍ਹੋ : Kisan Andolan: ਸਾਬਕਾ CM ਚੰਨੀ ਨੇ ਕਿਸਾਨ ਅੰਦੋਲਨ 'ਤੇ ਦਿੱਤਾ ਬਿਆਨ, ਆਖ ਦਿੱਤੀਆਂ ਵੱਡੀਆਂ ਗੱਲਾਂ