Two Years of AAP government: ਪੰਜਾਬ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਮੁੱਖ ਮੰਤਰੀ ਦੀ ਪਤਨੀ ਵੀ ਮੌਜੂਦ ਸੀ। 2022 ਵਿੱਚ ਅੱਜ ਦੇ ਦਿਨ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਸਰਕਾਰ ਬਣਾਈ ਸੀ।


COMMERCIAL BREAK
SCROLL TO CONTINUE READING

'ਆਪ' ਮੁਤਾਬਕ ਦੋ ਸਾਲਾਂ ਦੀ ਸਰਕਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਕੈਬਨਿਟ ਦਾ ਮੁੱਖ ਧਿਆਨ ਸਿਹਤ ਅਤੇ ਸਿੱਖਿਆ 'ਤੇ ਰਿਹਾ। ਇਸ ਦੌਰਾਨ ਸੀ.ਐਮ.ਭਗਵੰਤ ਮਾਨ ਨੇ ਨੌਜਵਾਨਾਂ ਨੂੰ 40 ਹਜ਼ਾਰ ਤੋਂ ਵੱਧ ਨੌਕਰੀਆਂ ਦੇਣ ਦੇ ਨਾਲ-ਨਾਲ ਪੰਜਾਬ ਦੀ ਨੌਜਵਾਨੀ ਨੂੰ ਪੰਜਾਬ ਰੋਕਣ ਦੇ ਵਾਅਦੇ ਵੱਲ ਕਦਮ ਪੁੱਟਿਆ ਪਰ 'ਆਪ' ਦਾ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਅਧੂਰਾ ਹੀ ਰਿਹਾ।


ਇਹ ਵੀ ਪੜ੍ਹੋ: Two Years of AAP government: ਮਾਨ ਸਰਕਾਰ ਦੇ 2 ਸਾਲ ਹੋਏ ਪੂਰੇ! ਉਹ ਅਹਿਮ ਫੈਸਲੇ ਜਿਸਦਾ ਸੁਆਗਤ ਤੇ ਉਹ ਮੁੱਦੇ ਜਿਨ੍ਹਾਂ 'ਤੇ ਹੋਈਆਂ ਟਿੱਪਣੀਆਂ


14 ਨਵੇਂ ਸਕੂਲ ਆਫ਼ ਐਮੀਨੈਂਸ 
ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਤੋਂ ਬਾਅਦ ਇਸ ਸਾਲ ਦੇ ਬਜਟ ਵਿੱਚ ਸਕੂਲ ਆਫ ਹੈਪੀਨੈਸ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਦੌਰਾਨ 14 ਨਵੇਂ ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਗਏ। 12316 ਅਧਿਆਪਕਾਂ ਨੂੰ ਰੈਗੂਲਰ ਕੀਤਾ ਗਿਆ ਹੈ ਅਤੇ 9518 ਅਧਿਆਪਕਾਂ ਦੀ ਭਰਤੀ ਵੀ ਕੀਤੀ ਗਈ ਹੈ।


829 ਮੁਹੱਲਾ ਕਲੀਨਿਕ ਸ਼ੁਰੂ ਕੀਤਾ
'ਆਪ' ਸਿਹਤ 'ਤੇ ਸਭ ਤੋਂ ਵੱਧ ਧਿਆਨ ਦੇ ਰਹੀ ਹੈ। ਦੋ ਸਾਲਾਂ ਵਿੱਚ 'ਆਪ' ਨੇਪੰਜਾਬ ਵਿੱਚ 829 ਮੁਹੱਲਾ ਕਲੀਨਿਕ ਖੋਲ੍ਹੇ ਹਨ। 80 ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਮੁਫਤ ਕੀਤੇ ਜਾਂਦੇ ਹਨ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਹੁਣ ਤੱਕ 1 ਕਰੋੜ ਤੋਂ ਵੱਧ ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ।


ਇਹ ਵੀ ਪੜ੍ਹੋ: Two Years of AAP government: ਮਾਨ ਸਰਕਾਰ ਦੇ 2 ਸਾਲ ਹੋਏ ਪੂਰੇ, ਗੁਰੂ ਘਰ ਜਾ ਕੇ ਕਰਨਗੇ ਸ਼ੁਕਰਾਨਾ


ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ
ਪੰਜਾਬ ਸਰਕਾਰ ਨੇ ਹਰ ਮਹੀਨੇ 300 ਯੂਨਿਟ ਮੁਫਤ ਦੇਣ ਦੀ ਗਰੰਟੀ ਦਿੱਤੀ ਸੀ ਜਿਸ ਨੂੰ ਸਰਕਾਰ ਨੇ ਪੂਰਾ ਕੀਤਾ ਹੈ। ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਦੇ 90 ਫੀਸਦੀ ਘਰਾਂ ਨੂੰ ਬਿਜਲੀ ਦੇ ਬਿੱਲ ਨਹੀਂ ਆਏ ਹਨ ।