Two Years of AAP government: ਮਾਨ ਸਰਕਾਰ ਦੇ 2 ਸਾਲ ਹੋਏ ਪੂਰੇ! ਉਹ ਅਹਿਮ ਫੈਸਲੇ ਜਿਸਦਾ ਸੁਆਗਤ ਤੇ ਉਹ ਮੁੱਦੇ ਜਿਨ੍ਹਾਂ `ਤੇ ਹੋਈਆਂ ਟਿੱਪਣੀਆਂ
2 Years of AAP government: ਮਾਨ ਸਰਕਾਰ ਦੇ ਅੱਜ 2 ਸਾਲ ਹੋਏ ਪੂਰੇ ਹੋ ਗਏ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਹੁੰਚਣਗੇ ਅਤੇ ਨਤਮਸਤਕ ਹੋਕੇ ਸ਼ੁਕਰਾਨਾ ਅਰਦਾਸ ਕਰਨਗੇ। ਮੁੱਖ ਮੰਤਰੀ 16 ਮਾਰਚ 2022 ਨੂੰ ਖਟਕੜ ਕਲਾਂ ਵਿਖੇ ਸਹੁੰ ਚੁੱਕੀ ਸੀ।
2 Years of AAP government: ਸਾਲ 2022 ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਸੱਤਾ ਵਿੱਚ ਆਈ ਸੀ। ਪੰਜਾਬ ਵਿੱਚ 16 ਮਾਰਚ 2022 ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ। ਮੁੱਖ ਮੰਤਰੀ 16 ਮਾਰਚ 2022 ਨੂੰ ਖਟਕੜ ਕਲਾਂ ਵਿਖੇ ਸਹੁੰ ਚੁੱਕੀ ਸੀ। ਅੱਜ 'ਆਪ' ਸਰਕਾਰ ਨੂੰ ਸੱਤਾ ਵਿੱਚ ਆਏ ਨੂੰ 2 ਸਾਲ ਪੂਰੇ ਹੋ ਗਏ ਹਨ।। ਇਸ ਸਮੇਂ ਦੌਰਾਨ ਸਰਕਾਰ ਨੂੰ ਵਿੱਤੀ ਚੁਣੌਤੀਆਂ ਦੇ ਨਾਲ-ਨਾਲ ਹਿੰਸਕ ਅਤੇ ਅਪਰਾਧਿਕ ਘਟਨਾਵਾਂ ਦਾ ਵੀ ਸਾਹਮਣਾ ਕਰਨਾ ਪਿਆ ਅਤੇ ਧਾਰਮਿਕ ਕੱਟੜਪੰਥੀ ਵੀ ਚੁਣੌਤੀ ਦਿੰਦੇ ਰਹੇ। ਇਸ ਦੇ ਬਾਵਜੂਦ 'ਆਪ' ਸਰਕਾਰ ਨੇ ਭ੍ਰਿਸ਼ਟਾਚਾਰ 'ਤੇ ਸ਼ਿਕੰਜਾ ਕੱਸਿਆ ਹੈ ਅਤੇ ਹੋਰ ਅਜਿਹੇ ਮੁੱਦੇ ਹਨ ਜਿਨ੍ਹਾਂ ਉੱਤੇ ਬਾਖੂਬੀ ਕੰਮ ਕੀਤਾ ਹੈ।
ਸਭ ਤੋਂ ਅਹਿਮ ਹੈ ਕਿ ਸਰਕਾਰ ਨੇ ਸਿੱਖਿਆ ਦੇ ਪੱਧਰ ਵਿੱਚ ਕਾਫੀ ਸੁਧਾਰ ਕੀਤਾ ਹੈ ਅਤੇ ਸਰਕਾਰ ਆਮ ਆਦਮੀ ਕਲੀਨਿਕ, ਮੁਫਤ ਬਿਜਲੀ ਅਤੇ ਰੁਜ਼ਗਾਰ ਦੇ ਕੇ ਆਪਣੀ ਚੋਣ ਗਾਰੰਟੀ ਪੂਰੀ ਕੀਤੀ। ਮਾਨ ਸਰਕਾਰ ਦੇ ਅੱਜ 2 ਸਾਲ ਹੋਏ ਪੂਰੇ ਹੋ ਗਏ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਪੁੱਜੇ ਅਤੇ ਨਤਮਸਤਕ ਹੋਕੇ ਸ਼ੁਕਰਾਨਾ ਅਰਦਾਸ ਕੀਤੀ।
ਇਹ ਵੀ ਪੜ੍ਹੋ: Lok Sabha Election Date 2024: ਇੰਤਜ਼ਾਰ ਖ਼ਤਮ! ਅੱਜ ਹੋਵੇਗਾ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ
2 ਸਾਲ ਦੇ ਦੌਰਾਨ ਲਏ ਗਏ ਹਨ ਇਹ ਅਹਿਮ ਫੈਸਲੇ (Two Years of AAP government)
ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ ਸ਼ੁਰੂ ਕੀਤਾ ਜਾ ਰਿਹਾ ਹੈ, ਕਰਜ਼ੇ ਨੂੰ ਘੱਟ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਵਿੱਤੀ ਘਾਟੇ 'ਤੇ ਵੀ ਕੰਮ ਕੀਤਾ ਜਾ ਰਿਹਾ ਹੈ, ਜੋ ਪਿਛਲੀਆਂ ਸਰਕਾਰਾਂ ਕਰਜ਼ਾ ਲਿਆ ਗਿਆ ਸੀ।
ਜ਼ੀਰੋ ਬਿੱਲ (Zero Bill)
ਪੰਜਾਬ ਵਿੱਚ ਪਿਛਲੇ ਕਈ ਸਾਲਾਂ ਤੋਂ ਬਿਜਲੀ ਮਹਿੰਗੀ ਮਹਿੰਗੀ ਅਤੇ ਘੱਟ ਮਿਲ ਰਹੀ ਸੀ। ਇਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਣਾ ਕਰਨਾ ਪੈਂਦਾ ਸੀ। ਸੂਬਾ ਸਰਕਾਰ ਨੇ 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕਰ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਨਵੰਬਰ-ਦਸੰਬਰ 2022 ਵਿੱਚ ਸੂਬੇ ਦੇ 87 ਫ਼ੀਸਦੀ ਲੋਕਾਂ ਨੂੰ ਜ਼ੀਰੋ ਬਿੱਲ ਮਿਲੇ ਹਨ। ਪੰਜਾਬ ਵਿੱਚ 300 ਯੂਨਿਟ ਪ੍ਰਤੀ ਮਹੀਨਾ ਅਤੇ 600 ਯੂਨਿਟ ਪ੍ਰਤੀ ਬਿਲਿੰਗ ਸਾਈਕਲ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ। ਚਾਲੂ ਵਿੱਤੀ ਸਾਲ 2023-24 ਦੌਰਾਨ ਹੁਣ ਤੱਕ ਸੂਬੇ ਦੇ ਕੁੱਲ 70,86,273 ਘਰੇਲੂ ਖਪਤਕਾਰਾਂ ਨੂੰ 'ਜ਼ੀਰੋ ਬਿਜਲੀ ਬਿੱਲ' ਪ੍ਰਾਪਤ ਹੋਏ ਹਨ।
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ। ਦਰਅਸਲ ਪੰਜਾਬ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਬੇਰਹਿਮੀ ਨਾਲ ਲੁੱਟਣ ਅਤੇ ਬਰਬਾਦ ਕਰਨ ਵਾਲੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਤੋਂ ਉਨ੍ਹਾਂ ਨੂੰ ਕੋਈ ਨਹੀਂ ਰੋਕ ਸਕਦਾ। ਵਿਜੀਲੈਂਸ ਵੱਲੋਂ ਕਿਸੇ ਨਾ ਕਿਸੇ ਮੰਤਰੀ ਨੂੰ ਜਾਂ ਤਾਂ ਤਲਬ ਕੀਤਾ ਗਿਆ ਹੈ ਜਾਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਆਮ ਆਦਮੀ ਕਲੀਨਿਕ
ਪੰਜਾਬ ਵਿੱਚ ਆਪ ਸਰਕਾਰ ਨੇ ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਜਿਸ ਨਾਲ ਪੰਜਾਬ ਭਰ ਵਿੱਚ ਕੁੱਲ 829 ਕਲੀਨਿਕਾਂ ਦੇ ਕਾਰਜਸ਼ੀਲ ਹੋਣ ਨਾਲ ਨਵੀਂ ਸਿਹਤ ਕ੍ਰਾਂਤੀ ਦਾ ਆਗਾਜ਼ ਹੋਇਆ। ਪਿਛਲੇ ਸਾਲ ਵਿੱਚ ਸੂਬੇ ਭਰ ਵਿੱਚ 504 ਆਮ ਆਦਮੀ ਕਲੀਨਿਕ ਜਾਂ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ। ਇਨ੍ਹਾਂ ਕਲੀਨਿਕਾਂ ਵਿੱਚ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦਿੰਦੇ ਹਨ। ਇਹ ਕਲੀਨਿਕ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਏ।
ਪੱਕੀਆਂ ਨੌਕਰੀਆਂ
ਪੰਜਾਬ ਵਿੱਚ ਬੇਰੁਜ਼ਗਾਰੀ ਨਾਲ ਜੂਝ ਰਹੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਹੁਣ ਤੱਕ 40,000 ਤੋਂ ਉੱਪਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਪਿਛਲੇ ਸਾਲ 26,000 ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਤੇ ਇਹ ਸਿਰਫ਼ ਯੋਗਤਾ ਦੇ ਆਧਾਰ 'ਤੇ ਅਤੇ ਪੂਰੀ ਤਰ੍ਹਾਂ ਖੁੱਲ੍ਹੀ ਭਰਤੀ ਪ੍ਰਕਿਰਿਆ ਰਾਹੀਂ ਦਿੱਤੀਆਂ ਗਈਆਂ ਹਨ।
ਸਿੱਖਿਆ
ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਭੇਜਿਆ ਗਿਆ। 14 ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ। ਇਸ ਤੋਂ ਇਲਾਵਾ ਸਕੂਲਾਂ ਵਿਚ ਰੂਫ ਟਾਪ ਸੋਲਰ ਪੈਨਲ ਸਿਸਟਮ ਸ਼ੁਰੂ ਕੀਤੇ ਗਏ ਅਤੇ 1 ਦਿਨ 'ਚ 1 ਲੱਖ ਬੱਚਿਆਂ ਦਾ ਸਰਕਾਰੀ ਸਕੂਲਾਂ 'ਚ ਦਾਖਲਾ ਹੋਇਆ।
Mukhyamantri Tirth Yatra Yojana (ਮੁੱਖ ਮੰਤਰੀ ਤੀਰਥ-ਦਰਸ਼ਨ ਯੋਜਨਾ)
ਤੀਰਥ ਸਥਾਨਾਂ 'ਤੇ ਜਾਣਾ ਅਤੇ ਆਪਣੇ ਮਨਪਸੰਦ ਦੇਵੀ-ਦੇਵਤਿਆਂ ਦੇ ਦਰਸ਼ਨ ਕਰਨਾ ਹਰ ਕਿਸੇ ਦਾ ਸੁਪਨਾ ਹੁੰਦਾ ਹੈ, ਪਰ ਆਰਥਿਕ ਹਾਲਤ ਕਮਜ਼ੋਰ ਹੋਣ ਕਾਰਨ ਕਈ ਲੋਕਾਂ ਦਾ ਇਹ ਸੁਪਨਾ ਅਧੂਰਾ ਹੀ ਰਹਿ ਜਾਂਦਾ ਹੈ। ਅਜਿਹੇ ਲੋਕਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਆਪ ਸਰਕਾਰ ਨੇ 'ਮੁੱਖਮੰਤਰੀ ਤੀਰਥ-ਦਰਸ਼ਨ ਯੋਜਨਾ' ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ ਸਰਕਾਰ ਬਜ਼ੁਰਗਾਂ ਨੂੰ ਫ੍ਰੀ ਵਿੱਚ ਤੀਰਥ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਹ ਸਕੀਮ ਸਭ ਤੋਂ ਪਹਿਲਾਂ ਕੁਝ ਸਾਲ ਪਹਿਲਾਂ ਦਿੱਲੀ ਵਿੱਚ ਸ਼ੁਰੂ ਕੀਤੀ ਗਈ ਸੀ।
ਜੀਐਸਟੀ ਦੀ ਵਸੂਲੀ ਵਧਾਈ
ਜੀਐਸਟੀ ਦੀ ਵਸੂਲੀ ਵਧਾਈ, ਬਿੱਲ ਲਿਆਓ ਇਨਾਮ ਸਕੀਮ ਸ਼ੁਰੂ ਕੀਤੀ, ਮਾਹਰਾਂ ਦੀ ਮਦਦ ਲਈ, ਜਿਸ ਦਾ ਨਤੀਜਾ ਜੀਐਸਟੀ ਵਿੱਚ ਭਾਰੀ ਵਾਧਾ ਹੋਇਆ। ਟੈਕਸ ਲੀਕ ਨੂੰ ਰੋਕਿਆ। ਕਾਂਗਰਸ ਦੇ ਸਮੇਂ ਦੌਰਾਨ ਐਕਸਾਈਜ਼ ਦੀ ਰਕਮ 6,000 ਕਰੋੜ ਰੁਪਏ ਸੀ, ਜੋ ਦੋ ਸਾਲਾਂ ਵਿੱਚ ਵਧਾ ਕੇ 10,350 ਕਰੋੜ ਰੁਪਏ ਕਰ ਦਿੱਤੀ ਗਈ। ਇਸ ਪੈਸੇ ਨਾਲ ਲਗਭਗ 4,000 ਕਰੋੜ ਰੁਪਏ ਦਾ ਵਾਧਾ ਕੀਤਾ ਜਾ ਰਿਹਾ ਹੈ।
ਨਸ਼ਿਆਂ ਉੱਤੇ ਲਗਾਤਾਰ ਰੋਕ
ਪੰਜਾਬ ਵਿਚ ਨਸ਼ਿਆਂ ਕਾਰਨ ਮੌਤ ਹੋਣ ਦਾ ਸਿਲਸਿਲਾ ਨਹੀਂ ਰੁਕ ਰਿਹਾ। ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਛੇੜੀ ਹੈ। ਨਸ਼ੇ ਦੀ ਓਵਰਡੋਜ਼ ਕਾਰਨ ਨਾਬਾਲਗ ਵੀ ਮਰ ਰਹੇ ਹਨ।
ਦਿੜਬਾ ਦੇ ਪਿੰਡਾਂ ਵਿੱਚ ਕਰੀਬ 3 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਖਜ਼ਾਨਾ ਮੰਤਰੀ ਹਰਪਾਲ ਚੀਮਾ ਜਿੱਥੇ ਸਕੱਤਰੇਤ ਵਿੱਚ ਫਾਈਲਾਂ ਦੀ ਦੇਖ-ਰੇਖ ਕਰਦੇ ਹਨ ਅਤੇ ਪੂਰੇ ਪੰਜਾਬ ਦੀ ਦੇਖ-ਰੇਖ ਕਰਦੇ ਹਨ, ਉਸੇ ਤਰ੍ਹਾਂ ਹੀ ਉਹ ਆਪਣੀ ਰੌਸ਼ਨੀ ਵਿੱਚ ਵੀ ਵਿਕਾਸ ਕਾਰਜਾਂ 'ਤੇ ਨਜ਼ਰ ਰੱਖਦੇ ਹਨ।ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਕਰੀਬ ਤਿੰਨ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਜਿਸ ਵਿੱਚ ਮੰਡੀਆਂ ਵਿੱਚ ਸਟੀਲ ਦੇ ਸ਼ੈੱਡ ਬਣਾਉਣ ਦੇ ਨਾਲ-ਨਾਲ ਗਲੀਆਂ ਨਾਲੀਆਂ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।
Sadak Suraksha Force
ਪੰਜਾਬ ਵਿੱਚ ਸੜਕ ਹਾਦਸਿਆਂ ਨੂੰ ਰੋਕਣ ਲਈ ਰੋਡ ਸੇਫਟੀ ਫੋਰਸ (Punjab Sadak Suraksha Force) ਦੀ ਸ਼ੁਰੂਆਤ ਕੀਤੀ। ਸੂਬੇ ਵਿੱਚ ਹਰ ਸਾਲ ਸੜਕ ਹਾਦਸਿਆਂ ’ਚ ਜਾਨ ਵਾਲੀਆਂ ਤਕਰੀਬਨ ਤਿੰਨ ਹਜ਼ਾਰ ਮਨੁੱਖੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ 129 ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।
NOC
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਹੁਣ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ ਐਨ.ਓ.ਸੀ. ਦੀ ਸ਼ਰਤ ਖਤਮ ਕਰ ਦਿੱਤੀ ਜਾਵੇਗੀ। ਹਾਲਾਂਕਿ, ਪਹਿਲਾਂ ਸਮੇਂ ਵਿਚ ਸੂਬੇ ਵਿਚ ਹਰ ਕਿਸਮ ਦੇ ਮਕਾਨ ਜਾਂ ਪਲਾਟ ਦੀ ਰਜਿਸਟਰੀ ਵਿਚ ਐਨ.ਓ.ਸੀ. ਦੀ ਸ਼ਰਤ ਲਾਜ਼ਮੀ ਸੀ। ਇਸ ਦੇ ਨਾਲ ਹੀ 10 ਲੱਖ ਰਾਸ਼ਨ ਕਾਰਡ ਵੀ ਬਹਾਲ ਕੀਤੇ ਗਏ ਹਨ।
'ਪੰਜਾਬ ਸਰਕਾਰ, ਤੁਹਾਡੇ ਦੁਆਰ'
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਵਾਮ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨਾਂ ਦੇ ਬੂਹੇ 'ਤੇ (ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 ਫਰਵਰੀ, 2024 ਤੋਂ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਵਿਸ਼ੇਸ ਕੈਂਪ ਲਗਾਏ ।
ਇਹ ਵੀ ਪੜ੍ਹੋ: Punjab News: 'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਦਾ ਆਗਾਜ਼; 1076 'ਤੇ ਫੋਨ ਕਰਨ ਨਾਲ ਘਰ ਬੈਠੇ ਮਿਲਣਗੀਆਂ 43 ਸੇਵਾਵਾਂ
ਘਰ- ਘਰ ਰਾਸ਼ਨ ਸਕੀਮ
ਮਾਨ ਸਰਕਾਰ ਨੇ ‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੇ ਨਵੇਂ ਇਨਕਲਾਬੀ ਕਦਮ ਦਾ ਆਗਾਜ਼ ਕੀਤਾ।