Nawanshahr News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਨਵਾਂਸ਼ਹਿਰ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ।


COMMERCIAL BREAK
SCROLL TO CONTINUE READING

ਜ਼ਿਲ੍ਹਾ ਨਵਾਂਸ਼ਹਿਰ ਦੇ ਐਸਐਸਪੀ ਡਾ. ਮਹਿਤਾਬ ਸਿੰਘ ਵਿਰਕ ਨੇ ਮੀਡੀਆ ਨੂੰ ਦੱਸਿਆ ਕਿ ਜਦੋਂ ਨਵਾਂਸ਼ਹਿਰ ਥਾਣਾ ਸਿਟੀ ਦੇ ਐਸਐਚਓ ਮਹਿੰਦਰ ਸਿੰਘ ਵੱਲੋਂ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਇੱਕ ਪਿਸਟਲ 32 ਬੋਰ 4 ਜਿੰਦ ਰੌਂਦ, ਇੱਕ ਪਿਸਟਲ 9 ਐਮਐਮ ਤੇ 7 ਕਾਰਤੂਸ, ਇੱਕ ਪਿਸਟਲ ਦੇਸੀ ਕੱਟਾ ਤੇ 4 ਕਾਰਤੂਸ ਬਰਾਮਦ ਕੀਤੇ ਗਏ।


ਇਹ ਵੀ ਪੜ੍ਹੋ : Ludhiana News: ਲੁਧਿਆਣਾ 'ਚ ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਟੱਕਰ, ਦੋ ਨੌਜਵਾਨ ਆਪਸ ‘ਚ ਭਿੜੇ ਚੱਲੀਆਂ ਗੋਲੀਆਂ


ਇਨ੍ਹਾਂ ਦੀ ਪਛਾਣ ਉਮ ਬਹਾਦਰ ਅਤੇ ਸਮਰੌਣ ਦੋਨੋ ਨਵਾਂਸ਼ਹਿਰ ਦੇ ਰਹਿਣ ਵਾਲੇ ਵਜੋਂ ਹੋਈ ਹੈ। ਉਕਤ ਦੋਵੇਂ ਹੀ ਮੁਲਜ਼ਮ ਦੇ ਸਬੰਧ ਨਾਮਵਰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸਦੇ ਭਰਾ ਅਨਮੋਲ ਬਿਸ਼ਨੋਈ ਨਾਲ ਦੱਸੇ ਜਾ ਰਹੇ ਹਨ।


ਪੁਲਿਸ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਬਿਸ਼ਨੋਈ ਗਿਰੋਹ ਦੇ ਇਸ਼ਾਰੇ 'ਤੇ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਦੋਵੇਂ ਹਥਿਆਰਾਂ ਨਾਲ ਲੈਸ ਸਨ ਅਤੇ ਉੱਪਰੋਂ ਕਿਸੇ ਸੰਦੇਸ਼ ਦੀ ਉਡੀਕ ਕਰ ਰਹੇ ਸਨ। ਮੁਲਜ਼ਮਾਂ ਕੋਲੋਂ 32 ਬੋਰ, 9 ਐਮਐਮ ਦਾ ਪਿਸਤੌਲ ਅਤੇ ਇੱਕ ਦੇਸੀ ਪਿਸਤੌਲ ਬਰਾਮਦ ਹੋਇਆ ਹੈ। ਇਸ ਤੋਂ ਇਲਾਵਾ ਇਕ ਮੈਗਜ਼ੀਨ ਅਤੇ ਕੁਝ ਕਾਰਤੂਸ ਵੀ ਮਿਲੇ ਹਨ।


ਉਕਤ ਮੁਲਜ਼ਮਾਂ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਤੇ ਅਗਲੀ ਪੁਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਕੋਲੋਂ 3 ਪਿਸਟਲ,15 ਜਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਸਮੇਤ 4 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ।


ਪੁਲਿਸ ਅਧਿਕਾਰੀਆਂ ਨੇ ਕਿਹਾ ਪੁਲਿਸ ਦੀ ਗ਼ੈਰ ਸਮਾਜਿਕ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ ਅਤੇ ਇਨ੍ਹਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਨੇ ਮੁਲਜ਼ਮਾਂ ਖਿਲਾਫ ਅਗਲੀ ਕਾਰਵਾਈ ਆਰੰਭ ਦਿੱਤੀ ਹੈ।


 


ਇਹ ਵੀ ਪੜ੍ਹੋ : Ludhiana News: ਲੁਧਿਆਣਾ ਵਿੱਚ ਹਿੰਦੂ ਨੇਤਾ ਅਮਿਤ ਅਰੋੜਾ ਤੋਂ ਗੁਜਰਾਤ ਪੁਲਿਸ ਨੇ ਕੀਤੀ ਪੁੱਛਗਿੱਛ!