Amritsar News (ਭਰਤ ਸ਼ਰਮਾ): ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਪੰਜਗਰਾਈਆਂ ਨਿੱਜਰਾ ਵਿੱਚ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਗਈ। ਇਸ ਮੌਕੇ ਪਿੰਡ ਦੇ ਸੁਖਦੇਵ ਸਿੰਘ ਨੂੰ ਆਪਸੀ ਪਿਆਰ ਤੇ ਵਿਚਾਰ ਚਰਚਾ ਤੋਂ ਬਾਅਦ ਸਰਪੰਚ ਚੁਣ ਲਿਆ ਗਿਆ। ਇਸ ਦੇ ਨਾਲ ਹੀ ਅੱਜ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦੀ ਪੰਚਾਇਤ ਦੀ ਚੋਣ ਵੀ ਸਰਬਸੰਮਤੀ ਨਾਲ ਕੀਤੀ ਗਈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Haryana Assembly Election result 2024 Live Updates: ਹਰਿਆਣਾ ਵਿੱਚ ਸ਼ੁਰੂਆਤੀ ਰੁਝਾਨ ਆਏ ਸਾਹਮਣੇ, ਕਾਂਗਰਸ ਤੇ ਭਾਜਪਾ ਵਿਚਾਲੇ ਕੜੀ ਟੱਕਰ


 


ਇਸ ਮੌਕੇ ਸਰਪੰਚ ਚੁਣੇ ਗਏ ਸੁਖਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਪਹਿਲੀ ਵਾਰ ਪਿੰਡ ਵਾਸੀਆਂ ਨੇ ਆਪਸੀ ਪਿਆਰ ਅਤੇ ਸਦਭਾਵਨਾ ਨਾਲ ਪੰਚਾਇਤ ਚੁਣੀ ਹੈ। ਪਿੰਡ ਵਿੱਚ ਕੋਈ ਵੀ ਝਗੜਾ ਨਹੀਂ ਹੈ ਅਤੇ ਈਰਖਾ ਬਾਜੀ ਵੀ ਖਤਮ ਹੋ ਗਈ ਹੈ। ਅਤੇ ਸਭ ਤੋਂ ਪਹਿਲਾਂ ਪਿੰਡ ਵਿੱਚ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਹੈ। ਉਹ ਸਭ ਤੋਂ ਪਹਿਲਾਂ ਨਿਕਾਸੀ ਪ੍ਰਬੰਧਾਂ ਦੀ ਘਾਟ ਵੱਲ ਧਿਆਨ ਦੇਣਗੇ ਅਤੇ ਨਿਕਾਸ ਦਾ ਪ੍ਰਬੰਧ ਕਰਨਗੇ।


ਇਹ ਵੀ ਪੜ੍ਹੋ : Punjab Breaking Live Updates: ਜਲੰਧਰ ਵਿੱਚ ਹੋਵੇਗੀ ਅੱਜ ਪੰਜਾਬ ਵਜਾਰਤ ਦੀ ਮੀਟਿੰਗ; ਕਈ ਮੁੱਦਿਆਂ 'ਤੇ ਹੋਵੇਗੀ ਚਰਚਾ