Mohali News:(Rohit Bansal): ਮੁਹਾਲੀ ਵਿੱਚ ਪੰਜਾਬ ਦਾ ਪਹਿਲਾ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ ਦੇ ਕੰਮ ਦੀ ਸਮੀਖਿਆ ਕਰਨ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਦੌਰਾ ਕੀਤਾ ਗਿਆ। ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵੱਖ-ਵੱਖ ਦਫ਼ਤਰਾਂ ਦਾ ਅਚਨਚੇਤੀ ਦੌਰਾ ਕਰ ਕੇ ਉੱਥੇ ਮੌਜੂਦ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਦਫਤਰਾਂ ਵਿੱਚ ਮੌਜੂਦ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਦੇ ਸਖਤ ਨਿਰਦੇਸ਼ ਹਨ ਕਿ ਸਰਕਾਰੀ ਦਫਤਰਾਂ ਵਿੱਚ ਕੰਮ ਆਉਣ ਵਾਲਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ ਮਿਲਣ।


COMMERCIAL BREAK
SCROLL TO CONTINUE READING

ਮੁੱਖ ਸਕੱਤਰ ਵਰਮਾ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਨਵੇਂ ਬਣਨ ਵਾਲੇ ਦਫ਼ਤਰ ਦਾ ਦੌਰਾ ਕਰਨ ਤੋਂ ਬਾਅਦ ਇਸ ਸਬੰਧੀ ਵਿਸਥਾਰਤ ਮੀਟਿੰਗ ਵੀ ਕੀਤੀ। ਉਨ੍ਹਾਂ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਜਿਸਟਰੀ ਕਰਵਾਉਣ ਵਾਲਿਆਂ ਦੀ ਖੱਜਲ ਖੁਆਰੀ ਬਿਲਕੁਲ ਖ਼ਤਮ ਕਰਨ ਅਤੇ ਉਨ੍ਹਾਂ ਦੇ ਸਮੇਂ ਦੀ ਬੱਚਤ ਕਰਨ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਬ ਰਜਿਸਟਰਾਰ ਦਫਤਰ ਸਥਾਪਤ ਕੀਤਾ ਜਾ ਰਿਹਾ ਹੈ।


ਉਨ੍ਹਾਂ ਨੇ ਦੱਸਿਆ ਕਿ ਰਜਿਸਟਰੀ ਦਾ ਵਸੀਕਾ ਤਿਆਰ ਕਰਨ ਤੋਂ ਲੈ ਕੇ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੇ ਅਧਿਕਾਰਤ ਕਾਊਂਟਰ ਤੋਂ ਸਟੈਂਪ ਪੇਪਰਾਂ ਦੀ ਖਰੀਦ, ਸ਼ਨਾਖਤ ਲਈ e-kvc ਜਾਇਦਾਦ ਦੀ ਖਰੀਦ ਤੇ ਵੇਚ ਕਰਨ ਵਾਲੇ ਦੀ ਗਵਾਹ ਸਮੇਤ ਉਚ ਕੁਆਲਟੀ ਦੀ ਤਸਵੀਰ ਖਿਚਵਾਉਣੀ ਅਤੇ ਰਜਿਸਟਰੀ ਦੀ ਇਹ ਸਾਰੀ ਪ੍ਰਕਿਰਿਆ 90 ਮਿੰਟਾਂ ਦੇ ਅੰਦਰ ਮੁਕੰਮਲ ਹੋਵੇਗੀ ਜਿਸ ਵਿੱਚ ਰਜਿਸਟਰੀ ਦਾ ਰੰਗਦਾਰ ਪ੍ਰਿੰਟ ਮਿਲਣ  ਦੀ ਸਹੂਲਤ ਇਕ ਛੱਤ ਹੇਠ ਮਿਲੇਗੀ। ਉਨ੍ਹਾਂ ਕਿਹਾ ਕਿ ਰਜਿਸਟਰੀ ਲਿਖਣ ਦੇ ਵੱਖ-ਵੱਖ ਕਾਊਂਟਰ ਇਸੇ ਦਫਤਰ ਵਿੱਚ ਹੋਣਗੇ।ਇਸ ਤੋਂ ਇਲਾਵਾ ਜੇਕਰ ਕੋਈ ਆਪਣੇ ਆਪ ਵਸੀਕਾ ਲਿਖਣਾ ਚਾਹੁੰਦਾ ਹੈ ਜਾਂ ਉਹ ਘਰ ਤੋਂ ਹੀ ਕਾਗਜ਼ ਲਿਖ ਕੇ ਲਿਆਉਣਾ ਚਾਹੁੰਦਾ ਹੈ ਤਾਂ ਉਸ ਲਈ ਆਨਲਾਈਨ ਕਾਊਂਟਰ ਹੋਵੇਗਾ।


ਮੁੱਖ ਸਕੱਤਰ ਨੇ ਦੱਸਿਆ ਕਿ ਔਰਤਾਂ ਲਈ ਸਟੈਂਪ ਡਿਊਟੀ ਵਿੱਚ 2 ਫੀਸਦੀ ਛੋਟ ਕਾਰਨ ਰਜਿਸਟਰੀ ਕਰਵਾਉਣ ਵਾਲਿਆਂ ਵਿੱਚ ਔਰਤਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਨਵੇਂ ਦਫਤਰ ਵਿੱਚ ਔਰਤਾਂ ਦੇ ਬੈਠਣ ਲਈ ਵਿਸ਼ੇਸ਼ ਜਗ੍ਹਾਂ ਦਾ ਪ੍ਰਬੰਧ ਹੋਵੇਗਾ। ਇਸ ਦੇ ਨਾਲ ਹੀ ਆਮ ਲੋਕਾਂ ਦੇ ਬੈਠਣ ਲਈ ਉਡੀਕ ਖੇਤਰ ਅਤੇ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਰਜਿਸਟਰੀ ਲਈ ਆਪਣਾ ਸਮਾਂ ਲੈਣ ਵਾਲਾ ਵਿਅਕਤੀ ਆਪਣੇ ਮੋਬਾਈਲ ਉਤੇ ਮਿਲੀ ਅਪੁਆਇੰਟਮੈਂਟ ਦਿਖਾ ਕੇ ਦਫ਼ਤਰ ਵਿੱਚ ਆ ਸਕੇਗਾ।