Ludhiana News: ਲੁਧਿਆਣਾ `ਚ ਪੇਸ਼ੀ `ਤੇ ਆਏ ਵਿਚਾਰ ਅਧੀਨ ਕੈਦੀ ਨਸ਼ੇ `ਚ ਧੁੱਤ, ਪੁਲਿਸ `ਤੇ ਲਗਾਏ ਦੋਸ਼
Ludhiana News: ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਰਾਤ 9.30 ਵਜੇ ਭਾਰੀ ਹੰਗਾਮਾ ਹੋ ਗਿਆ। ਪੇਸ਼ੀ ਲਈ ਗਏ ਕੈਦੀਆਂ ਨੂੰ ਵਾਪਸ ਜੇਲ੍ਹ ਲਿਜਾਂਦੇ ਸਮੇਂ ਜੇਲ੍ਹ ਪ੍ਰਸ਼ਾਸਨ ਨੇ ਪੰਜ ਨੌਜਵਾਨਾਂ ਨੂੰ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਮਿਲੇ।
Ludhiana News: ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਰਾਤ 9.30 ਵਜੇ ਭਾਰੀ ਹੰਗਾਮਾ ਹੋ ਗਿਆ। ਪੇਸ਼ੀ ਲਈ ਗਏ ਕੈਦੀਆਂ ਨੂੰ ਵਾਪਸ ਜੇਲ੍ਹ ਲਿਜਾਂਦੇ ਸਮੇਂ ਜੇਲ੍ਹ ਪ੍ਰਸ਼ਾਸਨ ਨੇ ਪੰਜ ਨੌਜਵਾਨਾਂ ਨੂੰ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਪਾਇਆ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਮੈਡੀਕਲ ਲਈ ਭੇਜ ਦਿੱਤਾ। ਹਸਪਤਾਲ ਪਹੁੰਚੇ ਅੰਡਰ ਟਰਾਇਲ ਕੈਦੀਆਂ ਨੇ ਖੂਬ ਹੰਗਾਮਾ ਕੀਤਾ ਅਤੇ ਕਈ ਵੱਡੇ ਖੁਲਾਸੇ ਕੀਤੇ। ਕੈਦੀਆਂ ਨੇ ਪੁਲਿਸ ਉਤੇ ਪੇਸ਼ੀ ਦੌਰਾਨ ਸ਼ਰਾਬ ਪੀਣ ਦੇ ਗੰਭੀਰ ਦੋਸ਼ ਲਗਾਏ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੈਂਗਸਟਰ ਸਾਹਿਲ ਕੰਡਾ ਨੇ ਦੱਸਿਆ ਕਿ ਉਸ ਖਿਲਾਫ 8 ਤੋਂ 9 ਮਾਮਲੇ ਦਰਜ ਹਨ। ਉਹ ਹੈਬੋਵਾਲ ਦਾ ਰਹਿਣ ਵਾਲਾ ਹੈ। ਉਸ ਦੇ ਹੋਰ ਸਾਥੀਆਂ 'ਤੇ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਅੱਜ ਉਹ ਆਪਣੇ ਚਾਰ ਹੋਰ ਦੋਸਤਾਂ ਨਾਲ ਕਿਸੇ ਕੇਸ ਦੀ ਸੁਣਵਾਈ ਲਈ ਗਿਆ ਹੋਇਆ ਸੀ। ਪੇਸ਼ੀ ਤੋਂ ਬਾਅਦ ਉਸ ਨੇ 15 ਹਜ਼ਾਰ ਰੁਪਏ ਪੁਲਿਸ ਮੁਲਾਜ਼ਮਾਂ ਨੂੰ ਦੇ ਦਿੱਤੇ ਜਿਨ੍ਹਾਂ ਨੇ ਉਸ ਨੂੰ ਸ਼ਰਾਬ ਪਿਲਾਈ।
ਸਾਹਿਲ ਅਨੁਸਾਰ ਜਦੋਂ ਉਹ ਵਾਪਸ ਜੇਲ੍ਹ ਜਾਣ ਲੱਗਾ ਤਾਂ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਰੋਕ ਲਿਆ ਅਤੇ ਟੈਸਟ ਕਰਵਾਉਣ ਲਈ ਸਿਵਲ ਹਸਪਤਾਲ ਭੇਜ ਦਿੱਤਾ। ਸਾਹਿਲ ਨੇ ਦੱਸਿਆ ਕਿ ਅਕਸਰ ਜਦੋਂ ਵੀ ਉਹ ਅਦਾਲਤ ਜਾਂਦਾ ਹੈ ਤਾਂ ਪੁਲਿਸ ਮੁਲਾਜ਼ਮਾਂ ਨੂੰ ਪੈਸੇ ਦਿੰਦਾ ਹੈ ਅਤੇ ਸ਼ਰਾਬ ਆਦਿ ਪੀਂਦਾ ਹੈ। ਸਾਹਿਲ ਕੰਡਾ ਨੇ ਖੁਲਾਸਾ ਕੀਤਾ ਕਿ ਜੇਕਰ ਕੋਈ ਕੈਦੀ ਕੇਂਦਰੀ ਜੇਲ੍ਹ ਵਿੱਚ ਮੋਬਾਈਲ ਲੈਣਾ ਚਾਹੁੰਦਾ ਹੈ ਤਾਂ ਉਹ 55 ਹਜ਼ਾਰ ਰੁਪਏ ਵਿੱਚ ਆਸਾਨੀ ਨਾਲ ਟੱਚ ਮੋਬਾਈਲ ਪ੍ਰਾਪਤ ਕਰ ਸਕਦਾ ਹੈ। ਇਨ੍ਹਾਂ ਦੋਸ਼ਾਂ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੇ ਕੁਝ ਅਧਿਕਾਰੀ ਵੀ ਸ਼ੱਕ ਦੇ ਘੇਰੇ ਵਿੱਚ ਆ ਰਹੇ ਹਨ।
ਸਾਹਿਲ ਕਾਂਡਾ ਨੇ ਦੱਸਿਆ ਕਿ ਅਦਾਲਤ ਵਿੱਚ ਜਾਣ ਸਮੇਂ ਉਸ ਕੋਲ ਕੋਈ ਪੈਸਾ ਨਹੀਂ ਹੁੰਦਾ ਪਰ ਉਹ ਕਿਸੇ ਨਾ ਕਿਸੇ ਜਾਣ-ਪਛਾਣ ਵਾਲੇ ਤੋਂ ਪੈਸੇ ਪੁਲਿਸ ਮੁਲਾਜ਼ਮਾਂ ਨੂੰ ਦੇ ਦਿੰਦਾ ਹੈ। ਕਈ ਵਾਰ ਕਈ ਪੁਲਿਸ ਮੁਲਾਜ਼ਮਾਂ ਨੂੰ ਡਿਜੀਟਲ ਪੇਮੈਂਟ ਵੀ ਕੀਤੀ ਗਈ ਹੈ। ਸਾਹਿਲ ਨੇ ਕਿਹਾ ਕਿ ਅਗਲੀ ਵਾਰ ਜਦੋਂ ਉਹ ਪੇਸ਼ੀ ਲਈ ਜਾਵੇਗਾ ਤਾਂ ਜੇਕਰ ਕੋਈ ਪੁਲਿਸ ਮੁਲਾਜ਼ਮ ਉਸ ਤੋਂ ਪੈਸੇ ਲੈ ਕੇ ਉਸ ਨੂੰ ਸ਼ਰਾਬ ਪਿਲਾਉਂਦਾ ਹੈ ਤਾਂ ਉਹ ਜ਼ਰੂਰ ਸ਼ਰਾਬ ਪੀ ਕੇ ਵਾਪਸ ਆ ਜਾਵੇਗਾ।
ਵਿਚਾਰ ਅਧੀਨ ਕੈਦੀਆਂ ਦੀ ਪਛਾਣ ਜਤਿਨ ਮੋਂਗਾ, ਸਾਹਿਲ ਕਾਂਡਾ, ਦੀਪੂ ਕੁਮਾਰ, ਵਿਸ਼ਾਲ ਗਿੱਲ ਤੇ ਮਨਪ੍ਰੀਤ ਪਾਲ ਵਜੋਂ ਹੋਈ ਹੈ, ਜਿਨ੍ਹਾਂ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਹੈ। ਕੈਦੀਆਂ ਨੇ ਪੁਲਿਸ ਮੁਲਾਜ਼ਮ ਨਾਲ ਬਦਸਲੂਕੀ ਵੀ ਕੀਤੀ। ਮੈਡੀਕਲ ਤੋਂ ਬਾਅਦ ਖ਼ੂਨ ਦੇ ਨਮੂਨੇ ਲੈ ਕੇ ਲੈਬ ਵਿੱਚ ਭੇਜੇ ਗਏ ਤੇ ਵਿਚਾਰ ਅਧੀਨ ਕੈਦੀਆਂ ਨੂੰ ਵਾਪਸ ਕੇਂਦਰੀ ਜੇਲ੍ਹ ਲਿਜਾਇਆ ਗਿਆ।
ਕਾਬਿਲੇਗੌਰ ਹੈ ਕਿ ਨਜ਼ਰਬੰਦ ਕਾਂਗਰਸੀ ਆਗੂ ਲੱਕੀ ਸੰਧੂ ਦਾ ਪੀਜੀਆਈ ਵਿੱਚ ਚੈਕਅੱਪ ਕਰਵਾਉਣ ਤੋਂ ਬਾਅਦ ਉਸ ਦੇ ਵਿਆਹ ਵਿੱਚ ਭੰਗੜਾ ਪਾਉਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਹੁਣ ਜੇਲ੍ਹ ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਲਾਜ਼ਮਾਂ ਵੱਲੋਂ ਖਾਕੀ ਨੂੰ ਦਾਗਦਾਰ ਕਰਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।
ਇਹ ਵੀ ਪੜ੍ਹੋ : Rajpura Accident News: ਧੁੰਦ ਕਾਰਨ ਰਾਜਪੁਰਾ-ਦਿੱਲੀ ਹਾਈਵੇ 'ਤੇ ਵਾਹਨਾਂ ਦੀ ਭਿਆਨਕ ਟੱਕਰ; ਕਈ ਲੋਕ ਜ਼ਖ਼ਮੀ, ਇੱਕ ਦੀ ਮੌਤ
ਹੁਣ ਜਾਂਚ ਦਾ ਵਿਸ਼ਾ ਬਣ ਗਿਆ ਹੈ ਕਿ ਕਿਸ ਪੁਲਿਸ ਮੁਲਾਜ਼ਮਾਂ ਨੇ ਵਿਚਾਰ ਅਧੀਨ ਕੈਦੀਆਂ ਨੂੰ ਸ਼ਰਾਬ ਪਿਲਾਈ ਸੀ। ਪੁਲਿਸ ਮੁਲਾਜ਼ਮਾਂ ਨੂੰ ਸ਼ਰਾਬ ਪਰੋਸਣ ਲਈ ਕਿਹੜੇ ਲੋਕਾਂ ਨੇ ਪੈਸੇ ਦਿੱਤੇ ਹਨ? ਕੈਦੀਆਂ ਦੇ ਨਾਲ ਆਏ ਪੁਲਿਸ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ : Chandigarh News:ਸੰਸਦ ਮੈਂਬਰ ਕਿਰਨ ਖੇਰ ਨੇ ਕਾਰੋਬਾਰੀ ਚੇਤੰਨਿਆ ਅਗਰਵਾਲ ਖਿਲਾਫ਼ ਐੱਸਐੱਸਪੀ ਨੂੰ ਕੀਤੀ ਸ਼ਿਕਾਇਤ