Union budget 2023: ਕੇਂਦਰੀ ਬਜਟ ਤੋਂ ਪਹਿਲਾਂ ਜਾਰੀ ਕੀਤੇ ਗਏ ਪੈਟਰੋਲ, ਡੀਜ਼ਲ ਤੇ ਐਲਪੀਜੀ ਦੇ ਨਵੇਂ ਰੇਟ
ਹਾਲਾਂਕਿ ਇਸ ਦੌਰਾਨ ਇਹ ਉਮੀਦ ਲਗਾਈ ਜਾ ਰਹੀ ਹੈ ਕਿ ਤੇਲ ਦੀਆਂ ਕੀਮਤਾਂ `ਚ ਵਾਧਾ ਹੋ ਸਕਦਾ ਹੈ।
Union budget 2023, petrol diesel and LPG cylinder price in India: ਕੇਂਦਰੀ ਬਜਟ 2023 ਪੇਸ਼ ਹੋਣ 'ਚ ਕੁਝ ਹੀ ਸਮਾਂ ਬਾਕੀ ਹੈ ਅਤੇ ਇਸ ਦੌਰਾਨ ਤੇਲ ਕੰਪਨੀਆਂ ਵੱਲੋਂ ਨਵੇਂ ਰੇਟ ਜਾਰੀ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਕੌਮੀ ਪੱਧਰ 'ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਪਹਿਲਾਂ ਵਾਲੀਆਂ ਕੀਮਤਾਂ ਹੀ ਬਰਕਰਾਰ ਰਹਿਣਗੀਆਂ।
ਇਸਦੇ ਨਾਲ ਹੀ ਐਲਪੀਜੀ ਦੇ ਭਾਅ ਵਿੱਚ ਵੀ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਕੱਚੇ ਤੇਲ ਦੀ ਕੀਮਤ ਮੁੜ 85 ਡਾਲਰ ਤੋਂ ਥੱਲੇ ਆ ਗਏ ਹਨ।
ਇਸ ਦੌਰਾਨ ਬ੍ਰੈਂਟ ਕਰੂਡ ਦੀ ਕੀਮਤ ਵੀ ਲਗਭਗ $84.49 ਪ੍ਰਤੀ ਬੈਰਲ ਦੱਸੀ ਜਾ ਰਹੀ ਹੈ ਤੇ ਡਬਲਯੂਟੀਆਈ ਕਰੂਡ ਲਗਭਗ $79.22 ਪ੍ਰਤੀ ਬੈਰਲ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਹਾਲ ਹੀ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਤੇਜ਼ੀ ਆਈ ਸੀ ਅਤੇ ਇਹ 88 ਡਾਲਰ ਦੇ ਕਰੀਬ ਪਹੁੰਚ ਗਿਆ ਸੀ।
ਹਾਲਾਂਕਿ ਇਸ ਦੌਰਾਨ ਇਹ ਉਮੀਦ ਲਗਾਈ ਜਾ ਰਹੀ ਹੈ ਕਿ ਤੇਲ ਦੀਆਂ ਕੀਮਤਾਂ 'ਚ ਵਾਧਾ ਹੋ ਸਕਦਾ ਹੈ। ਦੱਸ ਦਈਏ ਕਿ ਆਮ ਤੌਰ 'ਤੇ ਹਰ ਮਹੀਨੇ ਦੀ ਸ਼ੁਰੂਆਤ 'ਚ ਸਰਕਾਰ ਐੱਲ.ਪੀ.ਜੀ. ਦੀਆਂ ਕੀਮਤਾਂ 'ਚ ਬਦਲਾਅ ਕਰਦੀ ਹੈ ਪਰ ਇਸ ਵਾਰ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
Union budget 2023: LPG cylinder price in India
ਦੱਸਣਯੋਗ ਹੈ ਕਿ ਇਸ ਦੌਰਾਨ 14.2 ਕਿਲੋਗ੍ਰਾਮ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਦਿੱਲੀ 'ਚ 1053 ਰੁਪਏ, ਕੋਲਕਾਤਾ 'ਚ 1079 ਰੁਪਏ, ਮੁੰਬਈ 'ਚ 1052.50 ਰੁਪਏ ਤੇ ਚੇਨੱਈ 'ਚ 1068.50 ਰੁਪਏ ਹੈ।
ਇਹ ਵਾ ਪੜ੍ਹੋ: Jio 5G services in Punjab: ਪੰਜਾਬ ਦੇ 2 ਹੋਰ ਸ਼ਹਿਰਾਂ ਵਿੱਚ ਸ਼ੁਰੂ ਹੋਈਆਂ Jio 5G ਦੀਆਂ ਸੇਵਾਵਾਂ
Union budget 2023: Petrol and diesel prices in India
- ਦਿੱਲੀ 'ਚ ਪੈਟਰੋਲ 96.72 ਰੁਪਏ, ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ ਪ੍ਰਤੀ ਲੀਟਰ